Ravneet Bittu News: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਅੱਜ (ਬੁੱਧਵਾਰ, 24 ਜੂਨ) ਉਹ ਚੰਡੀਗੜ੍ਹ ਵਿੱਚ SC ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ। ਉਨ੍ਹਾਂ ਦਾ ਪੱਖ ਸੁਣਨ ਤੋਂ ਬਾਅਦ, ਕਮਿਸ਼ਨ ਨੇ ਰਾਜ ਮੰਤਰੀ ਨੂੰ ਚਾਰ ਥਾਵਾਂ 'ਤੇ ਸਿਰ ਮੱਥਾ ਟੇਕਣ ਲਈ ਕਿਹਾ। ਐਸਸੀ ਕਮਿਸ਼ਨ ਨੇ ਇਹ ਕਾਰਵਾਈ ਪੁਲਿਸ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ਵਿੱਚ ਕੀਤੀ ਹੈ।

Continues below advertisement

ਬਿੱਟੂ 4 ਥਾਵਾਂ 'ਤੇ ਮੱਥਾ ਨਤਮਸਤਕ ਹੋਣਗੇ: ਸ੍ਰੀ ਦਰਬਾਰ ਸਾਹਿਬ (ਗੋਲਡਨ ਟੈਂਪਲ), ਫਿਲੌਰ ਵਿੱਚ ਸਥਿਤ ਡੇਰਾ ਬ੍ਰਹਮਦਾਸ, ਭਗਵਾਨ ਵਾਲਮੀਕਿ ਜੀ ਦਾ ਡੇਰਾ (ਰਾਮਤੀਰਥ, ਅੰਮ੍ਰਿਤਸਰ), ਅਤੇ ਡੇਰਾ ਬੱਲਾਂ ਵਿੱਚ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕਰਨਗੇ।

ਨਗਰ ਨਿਗਮ ਚੋਣਾਂ ਦੌਰਾਨ ਹੋਇਆ ਸੀ ਵਿਵਾਦ 

Continues below advertisement

26 ਮਈ, 2026 ਨੂੰ, ਪੰਜਾਬ ਨਗਰ ਨਿਗਮ ਦੀਆਂ ਚੋਣਾਂ ਵਾਲੇ ਦਿਨ, ਧੂਰੀ (ਸੰਗਰੂਰ) ਵਿੱਚ ਭਾਜਪਾ ਆਗੂ ਓਂਕਾਰ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਉਨ੍ਹਾਂ ਨੂੰ ਛੁਡਾਉਣ ਅਤੇ ਧੂਰੀ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਦੇ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਨੇ ਰੋਕ ਦਿੱਤਾ, ਜਿਸ ਤੋਂ ਉਨ੍ਹਾਂ ਦੀ ਸੰਗਰੂਰ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਤਿੱਖੀ ਬਹਿਸ ਹੋ ਗਈ। ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਇਸ ਤੋਂ ਬਾਅਦ ਬਿੱਟੂ ਦੇ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਵਿਰੁੱਧ ਅਪਮਾਨਜਨਕ ਅਤੇ ਜਾਤੀਵਾਦੀ ਟਿੱਪਣੀਆਂ ਕਰਨ ਦਾ ਦੋਸ਼ ਲਗਾਇਆ ਗਿਆ। ਆਮ ਆਦਮੀ ਪਾਰਟੀ (AAP) ਨੇ ਇਸ ਘਟਨਾ ਦੀ ਗੁੰਡਾਗਰਦੀ ਕਰਾਰ ਦਿੰਦੇ ਹੋਏ ਸਖ਼ਤ ਨਿੰਦਾ ਕੀਤੀ ਸੀ।

ਬਿੱਟੂ ਨੇ ਜਨਤਕ ਤੌਰ 'ਤੇ ਮਾਫ਼ੀ ਮੰਗੀ

ਇਸ ਘਟਨਾ ਨਾਲ ਸਬੰਧਤ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਇਸ ਤੋਂ ਬਾਅਦ ਪੰਜਾਬ ਐਸਸੀ ਕਮਿਸ਼ਨ ਨੇ ਫਿਰ ਖੁਦ ਨੋਟਿਸ ਲਿਆ, ਬਿੱਟੂ ਨੂੰ ਤਲਬ ਕੀਤਾ ਅਤੇ ਸੰਗਰੂਰ ਪੁਲਿਸ ਤੋਂ ਰਿਪੋਰਟ ਮੰਗੀ। ਹਾਲਾਂਕਿ, ਬਿੱਟੂ ਨੇ ਜਨਤਕ ਤੌਰ 'ਤੇ ਆਪਣੇ ਸ਼ਬਦਾਂ ਲਈ ਮੁਆਫੀ ਮੰਗੀ। ਸੰਗਰੂਰ ਪੁਲਿਸ ਨੇ ਵੀ ਇੱਕ ਰਿਪੋਰਟ ਪੇਸ਼ ਕੀਤੀ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।