Chandigarh News: ਚੰਡੀਗੜ੍ਹ ਪੁਲਿਸ ਨੇ ਦਬੋਚਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ, ਲਈ ਫਿਰਦਾ ਸੀ ਯੂਐਸਏ ਮੇਡ ਪਿਸਤੌਲ
ਮੁਲਜ਼ਮ ਦੀ ਪਛਾਣ ਮੋਹਿਤ ਭਾਰਦਵਾਜ (32) ਵਾਸੀ ਬਾਪੂ ਧਾਮ ਕਲੋਨੀ ਸੈਕਟਰ-26 ਵਜੋਂ ਹੋਈ ਹੈ। ਇਹ ਕਾਰਵਾਈ ਚੰਡੀਗੜ੍ਹ ਪੁਲਿਸ ਦੇ ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਕੀਤੀ।
Chandigarh News: ਪੁਲਿਸ ਨੇ ਸ਼ਨੀਵਾਰ ਨੂੰ ਲਾਰੈਂਸ ਬਿਸ਼ਨੋਈ ਗਰੋਹ ਦੇ ਕਰੀਬੀ ਨੂੰ ਵਿਦੇਸ਼ੀ ਪਿਸਤੌਲ ਸਣੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮੋਹਿਤ ਭਾਰਦਵਾਜ (32) ਵਾਸੀ ਬਾਪੂ ਧਾਮ ਕਲੋਨੀ ਸੈਕਟਰ-26 ਵਜੋਂ ਹੋਈ ਹੈ। ਇਹ ਕਾਰਵਾਈ ਚੰਡੀਗੜ੍ਹ ਪੁਲਿਸ ਦੇ ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਕੀਤੀ।
ਕ੍ਰਾਈਮ ਸੈੱਲ ਦੀ ਟੀਮ ਨੇ ਮਨੀਮਾਜਰਾ ਦੇ ਸ਼ਾਸਤਰੀ ਨਗਰ ਦੇ ਲਾਈਟ ਪੁਆਇੰਟ ’ਤੇ ਨਾਕਾਬੰਦੀ ਦੌਰਾਨ ਮੁਲਜ਼ਮ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਯੂਐਸਏ ਦਾ ਬਣਿਆ ਪਿਸਤੌਲ ਬਰਾਮਦ ਹੋਇਆ। ਆਈਟੀ ਪਾਰਕ ਦੀ ਪੁਲਿਸ ਨੇ ਇਸ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ।
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਮੁਲਜ਼ਮ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਸ਼ਾਮਲ ਦੀਪਕ ਟੀਨੂ ਦਾ ਕਰੀਬੀ ਹੈ। ਮੋਹਿਤ ਨੇ ਪੁਲਿਸ ਨੂੰ ਦੱਸਿਆ ਕਿ ਦੀਪਕ ਟੀਨੂ ਦੇ ਕਹਿਣ ’ਤੇ ਪੰਜਾਬ ਪੁਲਿਸ ਦੇ ਐਸਆਈ ਪ੍ਰਿਤਪਾਲ ਸਿੰਘ ਨੂੰ ਜੁਲਾਈ ਵਿੱਚ ਕਲੱਬ ਘੁਮਾਇਆ ਤੇ ਚੰਡੀਗੜ੍ਹ ਵਿੱਚ ਸ਼ਾਪਿੰਗ ਕਰਵਾਈ ਸੀ। ਪੁਲਿਸ ਜਾਂਚ ’ਚ ਸਾਹਮਣੇ ਆਇਆ ਕਿ ਇਹ ਵਿਅਕਤੀ ਲਾਰੈਂਸ ਬਿਸ਼ਨੋਈ ਗਰੋਹ ਦਾ ਸਰਗਰਮ ਮੈਂਬਰ ਹਨ। ਚੰਡੀਗੜ੍ਹ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਨੂੰ ਪਹਿਲਾਂ ਥਾਣਾ ਸੈਕਟਰ-26 ਦੀ ਪੁਲਿਸ ਨੇ ਲੜਾਈ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਥਾਣਾ ਸੈਕਟਰ-17 ਵਿੱਚ ਵੀ ਇਸ ਖ਼ਿਲਾਫ਼ ਕੇਸ ਦਰਜ ਹੈ। ਗੌਰਤਲਬ ਹੈ ਕਿ ਮੁਲਜ਼ਮ ਬਾਰਵੀਂ ਪਾਸ ਹੈ ਤੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਦੀ ਖਰੀਦੋ ਫਰੋਖ਼ਤ ਦਾ ਕੰਮ ਕਰਦਾ ਹੈ।
ਇਹ ਵੀ ਪੜ੍ਹੋ: 2019 ਚੋਣਾਂ ਦੌਰਾਨ ਮਾਨ ਦਾ ਕਾਫ਼ਲਾ ਘੇਰਨ ਵਾਲਿਆਂ 'ਤੇ ਕਾਰਵਾਈ, 5 ਵਿਅਕਤੀਆਂ ਨੂੰ 15 ਮਹੀਨਿਆਂ ਲਈ ਭੇਜਿਆ ਜੇਲ੍ਹ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।