Chandigarh News: ਚੰਡੀਗੜ੍ਹ ਵਾਲਿਆਂ ਨੂੰ ਬਿਜਲੀ ਦੇ ਬਿੱਲ ਦੋ ਮਹੀਨੇ ਬਾਅਦ ਹੀ ਮਿਲਣਗੇ। ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਮਹੀਨਾਵਾਰ ਬਿਜਲੀ ਦੇ ਬਿੱਲ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ। ਪ੍ਰਸ਼ਾਸਨ ਨੇ ਇਸ ਪਿੱਛੇ ਮੁਲਾਜ਼ਮਾਂ ਦੀ ਘਾਟ ਹੋਣ ਦਾ ਤਰਕ ਦਿੱਤਾ ਹੈ। ਸੂਤਰਾਂ ਮੁਤਾਬਕ ਇਸ ਬਾਰੇ ਯੂਟੀ ਪ੍ਰਸ਼ਾਸਨ ਨੇ ਜੁਆਇੰਟ ਬਿਜਲੀ ਰੈਗੂਲੇਟਰੀ ਕਮਿਸ਼ਨ (ਜੇਈਆਰਸੀ) ਨੂੰ ਰਿਪੋਰਟ ਭੇਜ ਦਿੱਤੀ ਹੈ। 



ਹਾਸਲ ਜਾਣਕਾਰੀ ਮੁਤਾਬਕ ਯੂਟੀ ਪ੍ਰਸਾਸ਼ਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਘਰੇਲੂ ਤੇ ਵਪਾਰਕ ਬਿਜਲੀ ਦੇ ਬਿੱਲ ਮਹੀਨਾਵਾਰ ਭੇਜੇ ਜਾਣੇ ਸੰਭਵ ਨਹੀਂ। ਇਸ ਵੇਲੇ ਬਿਜਲੀ ਵਿਭਾਗ ਕੋਲ ਬੁਨਿਆਦੀ ਢਾਂਚੇ ਤੇ ਸਟਾਫ ਦੀ ਘਾਟ ਹੈ। ਇਸ ਲਈ ਅਜੇ ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਾਸੀਆਂ ਨੂੰ ਦੋ ਮਹੀਨੇ ਦੇ ਬਿਜਲੀ ਬਿੱਲ ਭੇਜੇ ਜਾ ਰਹੇ ਹਨ। ਜਦੋਂ ਤੱਕ ਸਮਾਰਟ ਮੀਟਰ ਨਹੀਂ ਲਾਏ ਜਾਂਦੇ ਉੱਦੋਂ ਤੱਕ ਮਹੀਨਾਵਾਰ ਬਿਜਲੀ ਬਿੱਲ ਭੇਜਣਾ ਮੁਸ਼ਕਲ ਹੈ।


 


ਦੱਸ ਦਈਏ ਕਿ ਜੇਈਆਰਸੀ ਨੇ ਯੂਟੀ ਪ੍ਰਸ਼ਾਸਨ ਤੋਂ ਸਮਾਰਟ ਗਰਿੱਡ ਪ੍ਰਾਜੈਕਟ ਦੇ ਮੌਜੂਦਾ ਹਾਲਾਤ ਤੇ ਸ਼ਹਿਰ ਵਿੱਚ ਮਹੀਨਾਵਾਰ ਬਿਜਲੀ ਦੇ ਬਿੱਲ ਭੇਜਣ ਬਾਰੇ ਰਿਪੋਰਟ ਮੰਗੀ ਸੀ। ਯੂਟੀ ਪ੍ਰਸ਼ਾਸਨ ਨੇ ਕੇਂਦਰ ਸਰਕਾਰ ਵੱਲੋਂ ਸਮਾਰਟ ਮੀਟਰ ਪ੍ਰਾਜੈਕਟ ਨੂੰ ਰੱਦ ਕੀਤੇ ਜਾਣ ਤੋਂ ਪੰਜ ਮਹੀਨੇ ਬਾਅਦ ਕਿਹਾ ਕਿ ਯੂਟੀ ਦੇ ਬਿਜਲੀ ਵਿਭਾਗ ਦਾ ਪਹਿਲਾਂ ਹੀ ਨਿੱਜੀਕਰਨ ਹੋ ਚੁੱਕਾ ਹੈ, ਜਿਸ ਕਾਰਨ ਕੇਂਦਰ ਸਰਕਾਰ ਦੇ ਇਸ ਪ੍ਰਾਜੈਕਟ ਨੂੰ ਵਿਚਾਲੇ ਹੀ ਰੋਕ ਦਿੱਤਾ ਗਿਆ ਸੀ।



ਹਾਸਲ ਜਾਣਕਾਰੀ ਅਨੁਸਾਰ ਸ਼ਹਿਰ ਵਿੱਚ 2.38 ਲੱਖ ਬਿਜਲੀ ਖਪਤਕਾਰ ਹਨ, ਜਿਨ੍ਹਾਂ ਵਿੱਚੋਂ 2.04 ਲੱਖ ਘਰੇਲੂ ਤੇ 28 ਹਜ਼ਾਰ ਤੋਂ ਵੱਧ ਵਪਾਰਕ ਹਨ। ਬਿਜਲੀ ਵਿਭਾਗ ਨੇ ਡਿਵੀਜ਼ਨ ਨੰਬਰ 5 ਅਧੀਨ ਆਉਂਦੇ ਸੈਕਟਰ-29, 31, 47, 48, ਪਿੰਡ ਫੈਦਾਂ, ਰਾਮਦਰਬਾਰ ਕਲੋਨੀ, ਹੱਲੋਮਾਜਰਾ, ਰਾਏਪੁਰ ਕਲਾਂ ਤੇ ਬਹਿਲਾਣਾ ਆਦਿ ਪਿੰਡਾਂ ’ਚ 28 ਕਰੋੜ ਰੁਪਏ ਦੀ ਲਾਗਤ ਨਾਲ 24 ਹਜ਼ਾਰ ਸਮਾਰਟ ਮੀਟਰ ਲਗਾਏ ਸਨ।


ਉਸ ਤੋਂ ਬਾਅਦ ਕੇਂਦਰ ਸਰਕਾਰ ਨੇ ਸਮਾਰਟ ਗਰਿੱਡ ਪ੍ਰਾਜੈਕਟ ਨੂੰ ਰੋਕ ਦਿੱਤਾ ਸੀ। ਕੇਂਦਰ ਸਰਕਾਰ ਨੇ ਯੂਟੀ ਵਿੱਚ ਬਿਜਲੀ ਵਿਭਾਗ ਦੇ ਨਿੱਜੀਕਰਨ ਕਰ ਕੇ ਇਸ ਪ੍ਰਾਜੈਕਟ ਨੂੰ ਸ਼ਹਿਰ ਵਿੱਚ ਲਾਗੂ ਕਰਨ ਤੋਂ ਰੋਕ ਦਿੱਤਾ ਹੈ। ਜਦੋਂਕਿ ਨੈਸ਼ਨਲ ਸਮਾਰਟ ਗਰਿੱਡ ਮਿਸ਼ਨ ਨੇ 2022-23 ਦੇ ਅਖੀਰ ਤੱਕ ਸ਼ਹਿਰ ਵਿੱਚ ਸਮਾਰਟ ਮੀਟਰ ਲਗਾਉਣ ਦੀ ਯੋਜਨਾ ਤਿਆਰ ਕੀਤੀ ਸੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ