Chandigarh News: 15 ਸਾਲ ਤੋਂ ਵੱਧ ਪੁਰਾਣੇ ਹੋਣ ਲੱਗੇ ਸਕ੍ਰੈਪ, 200 ਤੋਂ ਵੱਧ ਵਾਹਨ ਕੀਤੇ ਨਸ਼ਟ
ਹੁਣ ਤੱਕ 200 ਤੋਂ ਵੱਧ ਵਾਹਨਾਂ ਨੂੰ ਸਕ੍ਰੈਪ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ 50 ਫ਼ੀਸਦੀ ਸਰਕਾਰੀ ਵਾਹਨ ਸਨ। ਸਕ੍ਰੈਪ ਪਾਲਿਸੀ ਮੁਤਾਬਕ 15 ਸਾਲ ਤੋਂ ਵੱਧ ਪੁਰਾਣੇ ਵਪਾਰਕ ਵਾਹਨਾਂ ਤੇ 20 ਸਾਲ ਤੋਂ ਵੱਧ ਪੁਰਾਣੇ ਯਾਤਰੀ ਵਾਹਨ ਸਕ੍ਰੈਪ ਕੀਤੇ ਜਾਣਗੇ।
Chandigarh News: ਚੰਡੀਗੜ੍ਹ ਵਿੱਚ ਸਕ੍ਰੈਪ ਪਾਲਿਸੀ ਲਾਗੂ ਹੋ ਗਈ ਹੈ। ਹੁਣ ਤੱਕ 200 ਤੋਂ ਵੱਧ ਵਾਹਨਾਂ ਨੂੰ ਸਕ੍ਰੈਪ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ 50 ਫ਼ੀਸਦੀ ਸਰਕਾਰੀ ਵਾਹਨ ਸਨ। ਸਕ੍ਰੈਪ ਪਾਲਿਸੀ ਮੁਤਾਬਕ 15 ਸਾਲ ਤੋਂ ਵੱਧ ਪੁਰਾਣੇ ਵਪਾਰਕ ਵਾਹਨਾਂ ਤੇ 20 ਸਾਲ ਤੋਂ ਵੱਧ ਪੁਰਾਣੇ ਯਾਤਰੀ ਵਾਹਨ ਸਕ੍ਰੈਪ ਕੀਤੇ ਜਾਣਗੇ। ਜਿਹੜੇ ਲੋਕ ਆਪਣੇ ਵਾਹਨਾਂ ਨੂੰ ਸਕ੍ਰੈਪ ਕਰਵਾਉਂਦੇ ਹਨ, ਉਨ੍ਹਾਂ ਨੂੰ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ’ਤੇ ਰੋਡ ਟੈਕਸ ’ਚ 25 ਫ਼ੀਸਦ ਦੀ ਛੋਟ ਦਿੱਤੀ ਜਾਂਦੀ ਹੈ।
ਹਾਸਲ ਜਾਣਕਾਰੀ ਮੁਤਾਬਕ ਇੰਡਸਟਰੀਅਲ ਏਰੀਆ ਫੇਜ਼-1 ’ਚ ਸਥਿਤ ਵਾਹਨ ਸਕ੍ਰੇਪਿੰਗ ਕੇਂਦਰ ’ਚ ਰਾਸ਼ਟਰੀ ਵਾਹਨ ਸਕ੍ਰੈਪਿੰਗ ਨੀਤੀ ਨੂੰ ਲਾਗੂ ਕਰਨ ਦੇ ਦੋ ਮਹੀਨਿਆਂ ਵਿਚਕਾਰ 200 ਤੋਂ ਵੱਧ ਵਾਹਨਾਂ ਨੂੰ ਸਕ੍ਰੈਪ ਕਰ ਦਿੱਤਾ ਹੈ। ਇਸ ਨੀਤੀ ਅਨੁਸਾਰ 15 ਸਾਲ ਤੋਂ ਵੱਧ ਉਮਰ ਦੇ ਵਪਾਰਕ ਵਾਹਨਾਂ ਤੇ 20 ਸਾਲ ਤੋਂ ਵੱਧ ਉਮਰ ਦੇ ਯਾਤਰੀ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਜਾਵੇਗੀ ਜੇਕਰ ਇਹ ਫਿਟਨੈਸ ਤੇ ਐਮਿਸ਼ਨ ਟੈਸਟ ਪਾਸ ਨਹੀਂ ਕਰਦੇ।
ਚੰਡੀਗੜ੍ਹ ਦੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਯੂਟੀ ’ਚ ਇਕ ਅਪਰੈਲ ਤੋਂ ਸਕ੍ਰੈਪ ਪਾਲਸੀ ਨੂੰ ਲਾਗੂ ਕੀਤਾ ਗਿਆ ਸੀ। ਇਸ ਨੀਤੀ ਤਹਿਤ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਤੋਂ ਬਾਅਦ ਖਰੀਦੇ ਜਾਣ ਵਾਲੇ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ’ਤੇ ਰੋਡ ਟੈਕਸ ’ਚ 25 ਫ਼ੀਸਦ ਦੀ ਛੋਟ ਦਿੱਤੀ ਜਾਂਦੀ ਹੈ। ਇਹ ਛੋਟ ਲੋਕਾਂ ਨੂੰ ਸਕ੍ਰੈਪ ਲਈ ਉਤਸ਼ਾਹਿਤ ਕਰਨ ਲਈ ਦਿੱਤੀ ਜਾ ਰਹੀ ਹੈ।
ਉਧਰ, ਸਕ੍ਰੈਪ ਕੇਂਦਰ ਦੇ ਮਾਲਕ ਗੋਪਾਲ ਕ੍ਰਿਸ਼ਨ ਨੇ ਕਿਹਾ ਕਿ 200 ਵਾਹਨਾਂ ਵਿੱਚੋਂ 50 ਫ਼ੀਸਦੀ ਸਰਕਾਰੀ ਵਾਹਨ ਸਨ। ਉਨ੍ਹਾਂ ਕਿਹਾ ਕਿ ਇਕ ਕਾਰ ਨੂੰ ਦੋ ਤੋਂ ਤਿੰਨ ਘੰਟਿਆਂ ਵਿੱਚ ਸਕ੍ਰੈਪ ਕੀਤਾ ਜਾਂਦਾ ਹੈ ਤੇ ਬੱਸ ਨੂੰ ਸਕ੍ਰੈਪ ਕਰਨ ’ਚ ਦੋ ਦਿਨ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਕ੍ਰੈਪ ਦੀ ਕੀਮਤ ਵਾਹਨ ਦੇ ਵਜ਼ਨ ਦੇ ਆਧਾਰ ’ਤੇ ਤੈਅ ਕੀਤੀ ਜਾਂਦੀ ਹੈ। ਵਾਹਨ ਦੇ ਵਜ਼ਨ ’ਚੋਂ 65 ਫੀਸਦੀ ਨੂੰ ਸਟੀਲ ਤੇ 10 ਫੀਸਦੀ ਵੇਸਟੇਜ ਮੰਨਿਆ ਜਾਂਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ