Chandigarh News: ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸੰਸਦ ਦੇ ਬਜਟ ਇਜਲਾਸ ਵਿੱਚ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਨੂੰ ਭਾਰਤ ਨਾਲ ਜੋੜਨ ਵਿੱਚ ਪਾਏ ਮਹਾਨ ਯੋਗਦਾਨ ਲਈ ਮਾਸਟਰ ਤਾਰਾ ਸਿੰਘ ਨੂੰ ਵੀ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ। ਸਾਹਨੀ ਨੇ ਕਿਹਾ ਕਿ ਉਹ ਮਾਸਟਰ ਤਾਰਾ ਸਿੰਘ ਹੀ ਸਨ ਜਿਨ੍ਹਾਂ ਨੇ ਜਿਨਾਹ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਅਤੇ ਫੈਸਲਾ ਕੀਤਾ ਕਿ ਪੰਜਾਬ ਅਤੇ ਸਿੱਖ ਭਾਰਤ ਦੇ ਨਾਲ ਹੀ ਰਹਿਣਾ ਚਾਹੁੰਦੇ ਹਨ। ਸਾਹਨੀ ਨੇ ਕਿਹਾ ਕਿ ਜੇਕਰ ਇਹ ਫੈਸਲਾ ਨਾ ਲਿਆ ਗਿਆ ਹੁੰਦਾ ਤਾਂ ਪਾਕਿਸਤਾਨ ਨਾਲ ਲੱਗਦੀ ਸਰਹੱਦ ਅਟਾਰੀ ਨਹੀਂ ਸਗੋਂ ਗੁੜਗਾਉਂ ਹੋਣੀ ਸੀ।


ਸਾਹਨੀ ਨੇ ਇਹ ਵੀ ਦੱਸਿਆ ਕਿ ਵੰਡ ਦੌਰਾਨ ਸਿੱਖਾਂ ਨੇ ਕਿਸ ਤਰ੍ਹਾਂ ਦੁੱਖ ਝੱਲੇ, ਜਿਸ ਦੌਰਾਨ 5 ਲੱਖ ਤੋਂ ਵੱਧ ਲੋਕਾਂ ਨੇ ਆਪਣੀਆਂ ਜਾਨਾਂ ਗਵਾਈਆਂ ਅਤੇ ਲੱਖਾਂ ਪੰਜਾਬੀਆਂ ਨੂੰ ਉਜਾੜੇ ਦਾ ਦੁੱਖ ਸਹਿਣਾ ਪਿਆ ਅਤੇ ਨਾਲ ਹੀ ਆਪਣੀ ਉਪਜਾਊ ਜ਼ਮੀਨ ਅਤੇ  ਗੁਰੂ ਨਾਨਕ ਦੇਵ ਜੀ ਦੇ ਅਵਤਾਰ ਧਾਰਨ ਵਾਲੇ ਪਵਿੱਤਰ ਅਸਥਾਨ ਨੂੰ ਪਾਕਸਤਾਨ ਵਿੱਚ ਛੱਡ ਕੇ ਉਥੋਂ ਨਿਕਲਣਾ ਪਿਆ। ਸਾਹਨੀ ਨੇ ਅੱਗੇ ਕਿਹਾ ਕਿ ਸਿੱਖ ਭਾਰਤ ਦੇ ਸਭ ਤੋਂ ਵੱਧ ਦੇਸ਼ ਭਗਤ ਨਾਗਰਿਕ ਹਨ ਅਤੇ ਉਹਨਾ ਨੇ ਮਾਤ ਭੂਮੀ ਲਈ ਕੁਰਬਾਨੀਆਂ ਦਿੱਤੀਆਂ ਹਨ ਅਤੇ ਅਜੇ ਵੀ ਕੁਰਬਾਨੀਆਂ ਦੇ ਰਹੇ ਹਨ।


ਇਹ ਵੀ ਪੜ੍ਹੋ: Viral News: ਔਰਤ ਦਾ ਅਜੀਬ ਦਾਅਵਾ, 'ਬ੍ਰਾ ਕਾਰਨ ਮੈਨੂੰ ਫਲਾਈਟ 'ਚ ਨਹੀਂ ਚੜ੍ਹਨ ਦਿੱਤਾ ਗਿਆ'


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Viral Video: ਚੱਲਦੀ ਬਾਈਕ 'ਤੇ ਲੇਟ ਕੇ ਮੋਬਾਈਲ ਚਲਾ ਰਿਹਾ ਵਿਅਕਤੀ, ਵੀਡੀਓ ਦੇਖ ਕੇ ਹੈਰਾਨ ਰਹਿ ਗਏ ਲੋਕ


ਇਹ ਵੀ ਪੜ੍ਹੋ: Lok Sabha Election 2024: ਲੋਕ ਸਭਾ ਚੋਣਾਂ ਤੋਂ ਪਹਿਲਾਂ I.N.D.I.A ਨੂੰ ਵੱਡਾ ਝਟਕਾ, RLD ਅਤੇ BJP ਵਿਚਾਲੇ ਹੋਇਆ ਸਮਝੌਤਾ !