Chandigarh News: ਚੰਡੀਗੜ੍ਹ ਨਗਰ ਨਿਗਮ ਦੇ ਮੈਡੀਕਲ ਵਿਭਾਗ ਵਿੱਚ ਤਾਇਨਾਤ ਡਰਾਈਵਰ ਮਨਪ੍ਰੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇੱਕ ਵਿਅਕਤੀ ਨੇ ਦੋਸ਼ ਲਾਇਆ ਸੀ ਕਿ ਮਨਪ੍ਰੀਤ ਸਿੰਘ ਨੇ ਉਸ ਤੋਂ ਨੌਕਰੀ ਦਿਵਾਉਣ ਦੇ ਨਾਮ 'ਤੇ ਤਿੰਨ ਲੱਖ ਰੁਪਏ ਲਏ ਸਨ। ਪਰ ਬਾਅਦ ਵਿੱਚ ਨਾ ਤਾਂ ਉਸਨੂੰ ਨੌਕਰੀ ਮਿਲੀ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ ਗਏ।
ਇਹ ਸ਼ਿਕਾਇਤ ਛੇ ਦਿਨ ਪਹਿਲਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਦਿੱਤੀ ਕੀਤੀ ਗਈ ਸੀ। ਇਸ 'ਤੇ ਕਾਰਵਾਈ ਕਰਦਿਆਂ ਉਸ ਨੂੰ ਨੌਕਰੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਨਗਰ ਨਿਗਮ ਦੀ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਜੇ ਵੀ ਜਾਂਚ ਜਾਰੀ ਹੈ। ਉਪਰੋਕਤ ਡਰਾਈਵਰ ਆਮ ਆਦਮੀ ਪਾਰਟੀ ਦੇ ਇੱਕ ਕੌਂਸਲਰ ਦਾ ਸਾਲਾ ਦੱਸਿਆ ਜਾ ਰਿਹਾ ਹੈ।