ਪੜਚੋਲ ਕਰੋ

Chandigarh: ਸਾਹੀਵਾਲ ਗਾਵਾਂ ਨੂੰ ਪੰਜਾਬ ਭਰ ‘ਚ ਉਤਸ਼ਾਹਿਤ ਕਰਨ ਲਈ ਹਰ ਸਾਲ ਹੋਵੇਗਾ ਕੌਮੀ ਨਸਲ ਸੁਧਾਰ ਮੇਲਾ: ਲਾਲਜੀਤ ਸਿੰਘ ਭੁੱਲਰ

Chandigarh: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਾਹੀਵਾਲ ਨਸਲ ਦੀਆਂ ਗਾਵਾਂ ਨੂੰ ਪੰਜਾਬ ਭਰ ਵਿੱਚ ਉਤਸ਼ਾਹਿਤ ਕਰੇਗੀ...

Chandigarh: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਾਹੀਵਾਲ ਨਸਲ ਦੀਆਂ ਗਾਵਾਂ ਨੂੰ ਪੰਜਾਬ ਭਰ ਵਿੱਚ ਉਤਸ਼ਾਹਿਤ ਕਰੇਗੀ ਤਾਂ ਜੋ ਕਿਸਾਨਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਹਰ ਸਾਲ ਕੌਮੀ ਨਸਲ ਸੁਧਾਰ ਮੇਲਾ ਕਰਵਾਇਆ ਜਾਵੇਗਾ।

ਸਾਹੀਵਾਲ ਨਸਲ ਦਾ ਗੜ੍ਹ ਮੰਨੇ ਜਾਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਢੀਂਗਾ ਵਾਲੀ (ਹਲਕਾ ਬੱਲੂਆਣਾ) ਵਿਖੇ ਪਸ਼ੂ ਨਸਲ ਪ੍ਰਦਰਸ਼ਨੀ ਅਤੇ ਸਾਹੀਵਾਲ ਕਾਫ਼ ਰੈਲੀ ਦੌਰਾਨ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹਾ ਫ਼ਾਜ਼ਿਲਕਾ ਨੂੰ ਸਾਹੀਵਾਲ ਨਸਲ ਸੁਧਾਰ ਪ੍ਰੋਗਰਾਮ ਲਈ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸਰਬੋਤਮ ਸਾਹੀਵਾਲ ਸਾਨ੍ਹਾਂ ਦੀ ਚੋਣ ਕਰਕੇ ਉਨ੍ਹਾਂ ਦੇ ਟੀਕੇ ਮਨਸੂਈ ਗਰਭਦਾਨ ਕਰਨ ਲਈ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਭੇਜੇ ਜਾਂਦੇ ਹਨ ਜਿਸ ਨਾਲ ਪਸ਼ੂ ਪਾਲਕਾਂ ਦੀ ਆਮਦਨ ਦੇ ਸਰੋਤਾਂ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਤਹਿਤ ਸਾਹੀਵਾਲ ਨਸਲ ਦੀਆਂ ਗਾਵਾਂ ਦੀ ਘਰ-ਘਰ ਅੰਦਰ ਜਾ ਕੇ ਚੁਆਈ ਕਰਵਾਈ ਜਾਂਦੀ ਹੈ ਅਤੇ ਜਿਹੜਾ ਪਸ਼ੂ ਪਾਲਕ ਲਗਾਤਾਰ ਆਪਣੀ ਗਾਂ ਦੀ ਚੁਆਈ ਕਰਵਾਉਂਦਾ ਹੈ, ਉਸ ਨੂੰ ਚੁਆਈ ਖ਼ਤਮ ਹੋਣ 'ਤੇ 1000 ਰੁਪਏ ਪ੍ਰਤੀ ਗਾਂ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਵਿਭਾਗ ਵੱਲੋਂ ਤਹਿਸੀਲ ਅਤੇ ਜਿਲ੍ਹਾ ਪੱਧਰ ਤੇ ਦੁੱਧ ਚੁਆਈ ਮੁਕਾਬਲੇ ਮੁੜ ਸ਼ੁਰੂ ਕੀਤੇ ਜਾਣਗੇ ਅਤੇ ਜੇਤੂ ਕਿਸਾਨਾਂ ਨੂੰ ਇਨਾਮ ਵੀ ਦਿੱਤੇ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਾਹੀਵਾਲ ਨਸਲ ਦੇ ਟੀਕੇ ਤੋਂ ਪੈਦਾ ਹੋਏ ਵਛਰੂਆਂ ਦੀਆਂ ਲਗਾਤਾਰ ਕਾਫ਼ ਰੈਲੀਆਂ ਕਰਵਾਈਆਂ ਜਾਂਦੀਆਂ ਹਨ, ਜਿਥੇ ਪਸ਼ੂ ਪਾਲਕਾਂ ਨੂੰ ਉਤਸਾਹਿਤ ਕਰਨ ਲਈ ਸਨਮਾਨਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਧੀਆ ਦੁੱਧ ਉਤਪਾਦਨ ਵਾਲੀਆਂ ਸਾਹੀਵਾਲ ਗਾਵਾਂ ਰਾਹੀਂ ਪੈਦਾ ਹੋਏ ਵੱਛੇ ਪਸ਼ੂ ਪਾਲਣ ਵਿਭਾਗ ਵੱਲੋਂ 35 ਤੋਂ 40 ਹਜ਼ਾਰ ਰੁਪਏ ਕੀਮਤ 'ਤੇ ਖ਼ਰੀਦੇ ਜਾਂਦੇ ਹਨ ਅਤੇ ਇਸ ਤਰ੍ਹਾਂ ਕਿਸਾਨ ਆਰਥਿਕ ਪੱਖੋਂ ਮਜ਼ਬੂਤ ਹੋ ਰਹੇ ਹਨ।

ਪਿੰਡ ਢੀਂਗਾ ਵਾਲੀ ਵਿਖੇ ਸਾਹੀਵਾਲ ਨਸਲ ਦੀਆਂ 4000 ਗਾਵਾਂ ਲਈ ਪਿੰਡ ਦੇ ਪਸ਼ੂ ਪਾਲਕਾਂ ਦੀ ਸ਼ਲਾਘਾ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਘਾਟੇ ਦਾ ਸੌਦਾ ਬਣਦੀ ਜਾ ਰਹੀ ਕਿਸਾਨੀ ਨੂੰ ਤਾਂ ਹੀ ਬਚਾਇਆ ਜਾ ਸਕਦਾ ਹੈ ਜੇਕਰ ਪਸ਼ੂ ਪਾਲਣ ਜਿਹੇ ਸਹਾਇਕ ਕਿੱਤੇ ਨੂੰ ਅਪਣਾਇਆ ਜਾਵੇ ਕਿਉਂਕਿ ਖੇਤੀ ਤੋਂ ਬਾਅਦ ਪਸ਼ੂ ਪਾਲਣ ਹੀ ਕਿਸਾਨਾਂ ਲਈ ਦੂਜਾ ਆਮਦਨ ਦਾ ਵੱਡਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਸ਼ੂ ਪਾਲਕਾਂ ਨੂੰ ਬਿਹਤਰ ਸਹੂਲਤਾਂ ਲਈ ਮੁਹੱਈਆ ਕਰਵਾਉਣ ਲਈ ਵਿਭਾਗ ਵਿੱਚ ਨਿਰੰਤਰ ਵੈਟਰਨਰੀ ਡਾਕਟਰਾਂ ਦੀ ਭਰਤੀ ਕਰ ਰਹੀ ਹੈ ਅਤੇ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਭਾਗ ਵਿੱਚ 315 ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ।

ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪਿੰਡ ਢੀਂਗਾ ਵਾਲੀ ਵਿਖੇ ਚੌਥੀ ਪਸ਼ੂ ਨਸਲ ਪ੍ਰਦਰਸ਼ਨੀ ਅਤੇ ਸਾਹੀਵਾਲ ਕਾਫ਼ ਰੈਲੀ ਕਰਵਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਵਿੱਚ ਹਲਕਾ ਬੱਲੂਆਣਾ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਹਨ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਲਕੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਹੈ ਪਰ ਹੁਣ ਇਹ ਸਰਕਾਰ ਹਲਕੇ ਦੇ ਨਾਲੋ ਪਿਛੜੇਪਨ ਦਾ ਦਾਗ਼ ਧੋ ਕੇ ਰਹੇਗੀ।

ਇਸ ਮੌਕੇ ਵਿਧਾਇਕ ਨੇ ਹਲਕੇ ਵਿੱਚ ਬੱਸ ਸਰਵਿਸ ਵਿੱਚ ਸੁਧਾਰ ਕਰਨ ਦੀ ਮੰਗ ਰੱਖੀ ਜਿਸ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਲਾਕੇ ਦੀ ਮੰਗ ਅਨੁਸਾਰ ਨਵੇਂ ਪਰਮਿਟ ਜਾਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ: Strange Laws: ਇਹਨਾਂ ਮੁਲਕਾਂ ਵਿੱਚ ਹਨ ਅਜਿਹੇ ਅਜੀਬੋ ਗਰੀਬ ਕਾਨੂੰਨ, ਜਿਨ੍ਹਾਂ ਨੂੰ ਜਾਣ ਕੇ ਤੁਸੀਂ ਵੀ ਕਹੋਗੇ ਕੀ ਇਹ ਮਜ਼ਾਕ ਹੈ?

ਇਸ ਤੋਂ ਪਹਿਲਾਂ ਕੁਲਦੀਪ ਕੁਮਾਰ ਦੀਪ ਕੰਬੋਜ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ, ਐਸ ਐਸ ਪੀ ਅਵਨੀਤ ਕੌਰ ਸਿੱਧੂ, ਐਸ ਡੀ ਐਮ ਅਕਾਸ਼ ਬਾਂਸਲ, ਡਿਪਟੀ ਡਰੈਕਟਰ ਪਸ਼ੂ ਪਾਲਣ ਰਾਜੀਵ ਛਾਬੜਾ, ਧਰਮਵੀਰ ਗੋਦਾਰਾ, ਮਨੋਜ ਕੁਮਾਰ, ਸੁਖਵਿੰਦਰ ਸਿੰਘ, ਅੰਗਰੇਜ਼ ਸਿੰਘ, ਬਲਦੇਵ ਸਿੰਘ, ਜਯੋਤੀ ਪ੍ਰਕਾਸ਼, ਵਿਜੈ ਸਹਾਰਨ ਵੀ  ਹਾਜਰ  ਸਨ। ਮੰਚ ਸੰਚਾਲਨ ਡਾਕਟਰ ਕੇਵਲ ਅਰੋੜਾ ਅਤੇ ਡਾਕਟਰ ਮਨਦੀਪ ਸਿੰਘ ਨੇ ਕੀਤਾ।

ਇਹ ਵੀ ਪੜ੍ਹੋ: Car Care Tips: ਜੇਕਰ ਤੁਹਾਡੇ ਕੋਲ ਕਾਰ ਹੈ ਤਾਂ ਗਰਮੀਆਂ 'ਚ ਇਸ ਗੱਲ ਦਾ ਰੱਖੋ ਧਿਆਨ, ਨਹੀਂ ਤਾਂ ਲੱਗ ਸਕਦਾ ਹੈ ਭਾਰੀ ​​ਚੂਨਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Balkar Sidhu Daughter Marriage: ਵਿਧਾਇਕ ਤੇ ਗਾਇਕ ਬਲਕਾਰ ਸਿੱਧੂ ਦੀ ਧੀ ਦੇ ਵਿਆਹ ਦੀਆਂ ਤਸਵੀਰਾਂ ਵਾਈਰਲ, ਸਿਆਸੀ ਹਸਤੀਆਂ ਸਣੇ ਕਲਾਕਾਰਾਂ ਦੀ ਲੱਗੀ ਮਹਿਫ਼ਲ...
ਵਿਧਾਇਕ ਤੇ ਗਾਇਕ ਬਲਕਾਰ ਸਿੱਧੂ ਦੀ ਧੀ ਦੇ ਵਿਆਹ ਦੀਆਂ ਤਸਵੀਰਾਂ ਵਾਈਰਲ, ਸਿਆਸੀ ਹਸਤੀਆਂ ਸਣੇ ਕਲਾਕਾਰਾਂ ਦੀ ਲੱਗੀ ਮਹਿਫ਼ਲ...
Congress Leader: ਕਾਂਗਰਸ ਵੱਲੋਂ ਵੱਡੀ ਕਾਰਵਾਈ, 43 ਆਗੂਆਂ 'ਤੇ ਡਿੱਗੀ ਗਾਜ਼; ਪਾਰਟੀ ਤੋਂ ਕੱਢੇ ਜਾਣਗੇ ਬਾਹਰ? ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਕਾਂਗਰਸ ਵੱਲੋਂ ਵੱਡੀ ਕਾਰਵਾਈ, 43 ਆਗੂਆਂ 'ਤੇ ਡਿੱਗੀ ਗਾਜ਼; ਪਾਰਟੀ ਤੋਂ ਕੱਢੇ ਜਾਣਗੇ ਬਾਹਰ? ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
Jay Bhanushali Mahhi Vij Divorce: ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Balkar Sidhu Daughter Marriage: ਵਿਧਾਇਕ ਤੇ ਗਾਇਕ ਬਲਕਾਰ ਸਿੱਧੂ ਦੀ ਧੀ ਦੇ ਵਿਆਹ ਦੀਆਂ ਤਸਵੀਰਾਂ ਵਾਈਰਲ, ਸਿਆਸੀ ਹਸਤੀਆਂ ਸਣੇ ਕਲਾਕਾਰਾਂ ਦੀ ਲੱਗੀ ਮਹਿਫ਼ਲ...
ਵਿਧਾਇਕ ਤੇ ਗਾਇਕ ਬਲਕਾਰ ਸਿੱਧੂ ਦੀ ਧੀ ਦੇ ਵਿਆਹ ਦੀਆਂ ਤਸਵੀਰਾਂ ਵਾਈਰਲ, ਸਿਆਸੀ ਹਸਤੀਆਂ ਸਣੇ ਕਲਾਕਾਰਾਂ ਦੀ ਲੱਗੀ ਮਹਿਫ਼ਲ...
Congress Leader: ਕਾਂਗਰਸ ਵੱਲੋਂ ਵੱਡੀ ਕਾਰਵਾਈ, 43 ਆਗੂਆਂ 'ਤੇ ਡਿੱਗੀ ਗਾਜ਼; ਪਾਰਟੀ ਤੋਂ ਕੱਢੇ ਜਾਣਗੇ ਬਾਹਰ? ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਕਾਂਗਰਸ ਵੱਲੋਂ ਵੱਡੀ ਕਾਰਵਾਈ, 43 ਆਗੂਆਂ 'ਤੇ ਡਿੱਗੀ ਗਾਜ਼; ਪਾਰਟੀ ਤੋਂ ਕੱਢੇ ਜਾਣਗੇ ਬਾਹਰ? ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
Jay Bhanushali Mahhi Vij Divorce: ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
Punjab News: ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
Embed widget