ਪੜਚੋਲ ਕਰੋ

Punjab News : ਨਵਜੋਤ ਸਿੱਧੂ ਸਟੰਟਮੈਨ ਹਨ, ਸਰਕਾਰ ਵੱਲੋਂ ਅੱਠ ਵਜੇ ਦੇ ਹੀ ਸਨ ਰਿਹਾਈ ਦੇ ਹੁਕਮ : ਆਪ

Punjab News : ਆਮ ਆਦਮੀ ਪਾਰਟੀ (ਆਪ) ਨੇ ਨਵਜੋਤ ਸਿੰਘ ਸਿੱਧੂ ਨੂੰ ਸਟੰਟਮੈਨ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਨੇ ਸਵੇਰੇ ਅੱਠ ਵਜੇ ਉਨ੍ਹਾਂ ਦੀ ਰਿਹਾਈ ਦੇ ਹੁਕਮ ਦੇ ਦਿੱਤੇ ਸਨ। ਉਹ ਆਜ਼ਾਦੀ ਦੀ ਲੜਾਈ ਲੜਨ ਤੋਂ

Punjab News : ਆਮ ਆਦਮੀ ਪਾਰਟੀ (ਆਪ) ਨੇ ਨਵਜੋਤ ਸਿੰਘ ਸਿੱਧੂ ਨੂੰ ਸਟੰਟਮੈਨ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਨੇ ਸਵੇਰੇ ਅੱਠ ਵਜੇ ਉਨ੍ਹਾਂ ਦੀ ਰਿਹਾਈ ਦੇ ਹੁਕਮ ਦੇ ਦਿੱਤੇ ਸਨ। ਉਹ ਆਜ਼ਾਦੀ ਦੀ ਲੜਾਈ ਲੜਨ ਤੋਂ ਬਾਅਦ ਨਹੀਂ, ਸਗੋਂ ਬਜ਼ੁਰਗ ਵਿਅਕਤੀ ਨੂੰ ਮਾਰਨ ਦੇ ਦੋਸ਼ ਵਿਚ ਸਜ਼ਾ ਕੱਟ ਕੇ ਜੇਲ੍ਹ ਤੋਂ ਬਾਹਰ ਆ ਰਹੇ ਹਨ।

 ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸਿੱਧੂ ਨੂੰ ਸਵਾਲ ਕੀਤਾ ਕਿ ਢੋਲ ਨਗਾੜੇ ਦੀ ਨੌਟੰਕੀ ਕਿਉਂ? ਸਿੱਧੂ ਹਮੇਸ਼ਾ ਤੋਂ ਹੀ ਬੜਬੋਲੇ ਵਿਅਕਤੀ ਰਹੇ ਹਨ ਅਤੇ ਅੱਗੇ ਵੀ ਰਹਿਣਗੇ।  ਉਨ੍ਹਾਂ ਕਾਰਨ ਇਕ ਬਜ਼ੁਰਗ ਵਿਅਕਤੀ ਦੀ ਜਾਨ ਚਲੀ ਗਈ ਸੀ, ਉਨ੍ਹਾਂ ਨੂੰ ਅਜਿਹੇ ਬਿਆਨ ਦੇਣ ਦੀ ਬਜਾਏ ਉਸ ਬਾਰੇ ਆਤਮ-ਚਿੰਤਨ ਕਰਨਾ ਚਾਹੀਦਾ ਹੈ।

ਉਸਨੇ ਅੱਗੇ ਕਿਹਾ ਕਿ ਆਪਣੇ ਗੁਨਾਹਾਂ ਦੀ ਸਜ਼ਾ ਭੁਗਤਣ ਤੋਂ ਬਾਅਦ, ਉਨ੍ਹਾਂ ਨੂੰ ਥੋੜਾ ਨਿਮਰ ਹੋਣਾ ਚਾਹੀਦਾ ਸੀ, ਪਰ ਉਹ ਉਹੀ ਨਵਜੋਤ ਸਿੰਘ ਸਿੱਧੂ ਹਨ ਅਤੇ ਪਹਿਲੇ ਦਿਨ ਤੋਂ ਉਨ੍ਹਾਂ ਦੀ ਖੋਖਲੀ ਬਿਆਨਬਾਜ਼ੀ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ 'ਤੇ ਨਿੱਜੀ ਟਿੱਪਣੀਆਂ ਕਰਕੇ ਉਨ੍ਹਾਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਅਜੇ ਵੀ ਇਸ ਹਕੀਕਤ ਨੂੰ ਨਹੀਂ ਸਮਝ ਸਕੇ ਹਨ ਕਿ ਭਗਵੰਤ ਮਾਨ ਤਿੰਨ ਕਰੋੜ ਪੰਜਾਬੀਆਂ ਦੇ ਚੁਣੇ ਹੋਏ ਮੁੱਖ ਮੰਤਰੀ ਹਨ।

 ਇਹ ਵੀ ਪੜ੍ਹੋ : ਦਿੱਲੀ ਏਅਰਪੋਰਟ 'ਤੇ ਪੂਰੀ ਐਮਰਜੈਂਸੀ ਦਾ ਐਲਾਨ, ਜਾਣੋ ਕੀ ਹੈ ਕਾਰਨ?

ਕੰਗ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸਮਾਂ ਆਪਣੇ ਪਰਿਵਾਰ ਨਾਲ ਬਿਤਾਉਣਾ ਚਾਹੀਦਾ ਹੈ।  ਜਾਣ-ਬੁੱਝ ਕੇ ਸਿੱਧੂ ਅਜਿਹਾ ਮਾਹੌਲ ਬਣਾ ਰਿਹਾ ਹੈ ਜਿਵੇਂ ਉਹ ਸਿਆਸੀ ਹਿਰਾਸਤ ਵਿਚੋਂ ਆ ਰਹੇ ਹੋਣ,  ਪਰ ਪੰਜਾਬ ਦੇ ਲੋਕ ਸਭ ਕੁਝ ਜਾਣਦੇ ਹਨ ਅਤੇ ਉਨ੍ਹਾਂ ਨੂੰ ਪਹਿਲਾਂ ਹੀ ਨਕਾਰ ਚੁੱਕੇ ਹਨ।

 ਇਹ ਵੀ ਪੜ੍ਹੋ : ਜਲੰਧਰ ਉਪ ਚੋਣ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼, ਭਾਜਪਾ ਨੇ ਪੰਜਾਬ ਸਰਕਾਰ 'ਤੇ ਲਾਏ ਦੋਸ਼

ਕੰਗ ਨੇ ਸਿੱਧੂ ਨੂੰ ਯਾਦ ਕਰਵਾਇਆ ਕਿ ਉਨ੍ਹਾਂ ਦੀ ਸਰਕਾਰ ਨੇ 36000 ਨੌਕਰੀਆਂ ਦੇ ਝੂਠੇ ਇਸ਼ਤਿਹਾਰ ਦਿੱਤੇ, ਉੱਚ ਵਿਆਜ ਦਰਾਂ 'ਤੇ ਕਰਜ਼ੇ ਲਏ ਅਤੇ ਪੰਜਾਬ ਦੇ ਲੋਕ ਸਭ ਕੁਝ ਜਾਣਦੇ ਹਨ।  ਇਸ ਲਈ ਸਿੱਧੂ ਨੂੰ ਅਜਿਹੇ ਬਿਆਨ ਦੇਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।

 ਕੰਗ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਾਡੇ ਕਿਸਾਨਾਂ ਦੀ ਮਦਦ ਕਰਨ ਅਤੇ ਮੁਆਵਜ਼ਾ ਦੇਣ ਵਿੱਚ ਵਿਅਸਤ ਹਨ। ਜਦਕਿ ਪਿਛਲੀਆਂ ਸਰਕਾਰਾਂ ਜਿਨ੍ਹਾਂ ਦਾ ਨਵਜੋਤ ਸਿੰਘ ਸਿੱਧੂ ਹਿੱਸਾ ਰਹੇ ਹਨ, ਉਨ੍ਹਾਂ ਦੇ ਮੰਤਰੀ ਭ੍ਰਿਸ਼ਟ ਸਨ ਅਤੇ ਪੰਜਾਬ ਨੂੰ ਲੁੱਟ ਰਹੇ ਸਨ।

ਕੰਗ ਨੇ ਅੱਗੇ ਕਿਹਾ ਕਿ ਨਵਜੋਤ ਸਿੱਧੂ ਨੂੰ ਅਰਾਮ ਕਰਨ ਦੀ ਲੋੜ ਹੈ, ਜਦੋਂ ਕੋਈ ਜੇਲ੍ਹ ਵਰਗੀ ਜਗ੍ਹਾ ਵਿਚ ਇੰਨਾ ਲੰਮਾ ਸਮਾਂ ਬਿਤਾਉਣ ਤੋਂ ਬਾਅਦ ਬਾਹਰ ਆਉਂਦਾ ਹੈ, ਉਸ ਨੂੰ ਕੁਝ ਸਥਿਰਤਾ ਦੀ ਲੋੜ ਹੁੰਦੀ ਹੈ, ਉਸ ਨੂੰ ਸ਼ਾਂਤੀ ਦੀ ਲੋੜ ਹੁੰਦੀ ਹੈ, ਉਸ ਨੂੰ ਆਪਣੇ ਪਰਿਵਾਰ ਦੇ ਵਿਚਕਾਰ ਬੈਠ ਕੇ ਪਰਮਾਤਮਾ ਅੱਗੇ ਅਰਦਾਸ ਕਰਨ ਦੀ ਲੋੜ ਹੁੰਦੀ ਹੈ।

 ਪਾਰਟੀ ਦੇ ਬੁਲਾਰੇ ਜਗਤਾਰ ਸਿੰਘ ਸੰਘੇੜਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਮਾਨ ਸਰਕਾਰ ਵੱਲੋਂ ਇੱਕ ਸਾਲ ਵਿੱਚ ਕੀਤੇ ਕੰਮਾਂ ਦੀ ਤੁਲਨਾ ਪਿਛਲੀਆਂ ਸਰਕਾਰਾਂ ਦੇ ਕੰਮਾਂ ਨਾਲ ਕਰਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਇੱਕ ਸਾਲ ਵਿੱਚ ਉਨ੍ਹਾਂ ਸਾਰਿਆਂ ਨਾਲੋਂ ਕਿਤੇ ਵੱਧ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਉਨ੍ਹਾਂ ਸਰਕਾਰਾਂ ਦਾ ਹਿੱਸਾ ਸਨ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੇ ਨੁਕਸਾਨ ਲਈ 40 ਰੁਪਏ ਦੇ ਚੈੱਕ ਦਿੰਦੀਆਂ ਸਨ ਜਦਕਿ ਮਾਨ ਸਰਕਾਰ ਕਿਸਾਨਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Embed widget