Chandigarh News: ਨਵਜੋਤ ਸਿੱਧੂ ਦੀ ਸਿਆਸੀ ! ਪੰਜਾਬ ਵਿੱਚ ਲੱਗੇਗੀ ਵਿੱਤੀ ਐਮਰਜੈਂਸੀ
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਹਾਲਤ ਖਰਾਬ ਹੈ। ਪੰਜਾਬ ਔਸਤਨ 12 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 30,000 ਕਰੋੜ ਰੁਪਏ ਦੀ ਬਿਜਲੀ ਖ਼ਰੀਦ ਰਿਹਾ ਹੈ, ਜਦੋਂ ਕਿ ਬਾਜ਼ਾਰ ਵਿੱਚ ਇਹ 2.5 ਰੁਪਏ ਜਾਂ 3 ਰੁਪਏ ਪ੍ਰਤੀ ਯੂਨਿਟ ਮਿਲਦੀ ਹੈ।
Chandigarh News: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਜਿਸ ਤੋਂ ਬਾਅਦ ਉਹ ਮੀਡੀਆ ਦੇ ਮੁਖਾਤਬ ਹੋਏ। ਇਸ ਮੌਕੇ ਸਿੱਧੂ ਨੇ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਸ਼ਬਦੀ ਹਮਲੇ ਕੀਤੇ।
ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਹਾਲਤ ਖਰਾਬ ਹੈ। ਪੰਜਾਬ ਔਸਤਨ 12 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 30,000 ਕਰੋੜ ਰੁਪਏ ਦੀ ਬਿਜਲੀ ਖ਼ਰੀਦ ਰਿਹਾ ਹੈ, ਜਦੋਂ ਕਿ ਬਾਜ਼ਾਰ ਵਿੱਚ ਇਹ 2.5 ਰੁਪਏ ਜਾਂ 3 ਰੁਪਏ ਪ੍ਰਤੀ ਯੂਨਿਟ ਮਿਲਦੀ ਹੈ।
#WATCH | Chandigarh: Congress leader Navjot Singh Sidhu says, "Look at the situation of electricity. Punjab is buying electricity worth Rs.30,000 crore on an average of Rs.12 per unit. It is Rs. 2.5 or 3 per unit in the market... And in the peak season, Punjab is buying… pic.twitter.com/dUapo6OBPx
— ANI (@ANI) November 6, 2023
ਨਵਜੋਤ ਸਿੰਘ ਸਿੱਧੂ ਨੇ ਦੋਸ਼ ਲਾਇਆ ਕਿ ਪੰਜਾਬ ਪੀਕ ਸੀਜ਼ਨ ਦੌਰਾਨ 19 ਰੁਪਏ ਜਾਂ 21 ਰੁਪਏ ਵਿੱਚ ਬਿਜਲੀ ਖਰੀਦ ਰਿਹਾ ਹੈ। ਮਾਨ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਸਿੱਧੂ ਨੇ ਕਿਹਾ ਕਿ ਤੁਸੀਂ ਤਾਂ ਕਿਹਾ ਸੀ ਕਿ ਸੱਤਾ 'ਚ ਆਉਂਦੇ ਹੀ ਪੀ.ਪੀ.ਏ (ਪਾਵਰ ਪਰਚੇਜ਼ ਐਗਰੀਮੈਂਟ) ਰੱਦ ਕਰ ਦੇਵਾਂਗੇ।
ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਕਿਹਾ ਕਿ ਇਸ ਸਾਲ ਫਿਰ PSPL (ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ) 5000 ਕਰੋੜ ਰੁਪਏ ਦੇ ਘਾਟੇ ਵਿੱਚ ਹੈ। ਇਹ ਸ਼ਾਸਨ ਪ੍ਰਣਾਲੀ ਢਹਿ ਢੇਰੀ ਹੋ ਰਹੀ ਹੈ, ਵਿੱਤੀ ਐਮਰਜੈਂਸੀ ਪੱਕੀ ਹੈ, ਭਗਵੰਤ ਮਾਨ ਸਿਰਫ ਅਖਬਾਰਾਂ ਅਤੇ ਇਸ਼ਤਿਹਾਰਾਂ ਦੇ ਮੁੱਖ ਮੰਤਰੀ ਹਨ ਹੋਰ ਕੁਝ ਨਹੀਂ..."
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ