Chandigarh Mayor Election: ਚੰਡੀਗੜ੍ਹ ਮੇਅਰ ਦੀ ਚੋਣ ਟਾਲਣ ਦੇ ਮਾਮਲੇ ਵਿੱਚ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਅੱਜ ਚੰਡੀਗੜ੍ਹ ਨਗਰ ਨਿਗਮ ਨੂੰ ਅਦਾਤਲ ਵਿੱਚ ਨਵਾਂ ਚੋਣ ਪ੍ਰੋਗਰਾਮ ਪੇਸ਼ ਕਰਨਾ ਹੋਵੇਗਾ। ਕਿਉਂਕਿ ਬੀਤੇ ਦਿਨ ਹਾਈ ਕੋਰਟ ਨੇ ਸਾਫ਼ ਕਰ ਦਿੱਤਾ ਸੀ ਕਿ ਮੇਅਰ ਦੀ ਚੋਣ ਲਈ 6 ਫਰਵਰੀ ਤਰੀਕ ਸਵੀਕਾਰ ਨਹੀਂ ਹੈ। 



ਇਸ ਦੌਰਾਨ ਹਾਈ ਕੋਰਟ ਨੇ ਬੀਤੇ ਦਿਨ ਸੁਣਵਾਈ ਕਰਦਿਆਂ ਕਿਹਾ ਸੀ ਕਿ ਬੁੱਧਵਾਰ ਸਵੇਰ ਤੱਕ ਚੋਣ ਪ੍ਰੋਗਰਾਮ ਕੋਰਟ 'ਚ ਪੇਸ਼ ਕੀਤਾ ਜਾਵੇ, ਨਹੀਂ ਤਾਂ ਹਾਈ ਕੋਰਟ ਇਸ ਮਾਮਲੇ 'ਚ ਹੁਕਮ ਜਾਰੀ ਕਰੇਗੀ। ਮੰਗਲਵਾਰ ਨੂੰ ਜਿਵੇਂ ਹੀ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ ਤਾਂ ਪ੍ਰਸ਼ਾਸਨ ਤੇ ਨਿਗਮ ਵੱਲੋਂ ਕਾਨੂੰਨ ਵਿਵਸਥਾ ਦਾ ਹਵਾਲਾ ਦੇ ਕੇ ਕਿਹਾ ਗਿਆ ਕਿ ਚੋਣ 29 ਜਨਵਰੀ ਤੋਂ ਬਾਅਦ ਹੀ ਹੋ ਸਕਦੀ ਹੈ। 


ਇਸ 'ਤੇ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਕਿਹਾ ਕਿ ਜਾਂ ਤਾਂ ਪ੍ਰਸ਼ਾਸਨ ਬੁੱਧਵਾਰ ਸਵੇਰੇ ਦਸ ਵਜੇ ਕੋਰਟ ਨੂੰ ਚੋਣ ਪ੍ਰੋਗਰਾਮ ਦੱਸੇ ਨਹੀਂ ਤਾਂ ਅਸੀਂ ਹੁਕਮ ਦੇਣ ਲਈ ਮਜਬੂਰ ਹੋਵਾਂਗੇ। ਪ੍ਰਸ਼ਾਸਨ ਨੇ ਕਿਹਾ ਕਿ ਹਾਈ ਕੋਰਟ ਉਨ੍ਹਾਂ ਨੂੰ ਬੁੱਧਵਾਰ ਤੱਕ ਦਾ ਸਮਾਂ ਦੇਵੇ, ਕੱਲ੍ਹ ਇਸ 'ਤੇ ਫ਼ੈਸਲਾ ਕਰ ਕੇ ਹਾਈ ਕੋਰਟ ਨੂੰ ਸੂਚਿਤ ਕਰ ਦੇਵਾਂਗੇ। ਹਾਈ ਕੋਰਟ ਨੇ ਬੁੱਧਵਾਰ ਸਵੇਰੇ ਦਸ ਵਜੇ ਤੱਕ ਦਾ ਸਮਾਂ ਦਿੱਤਾ ਹੈ।



ਹਾਈ ਕੋਰਟ ਨੇ ਕਿਹਾ ਕਿ ਪ੍ਰਸ਼ਾਸਨ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਮਹਾਭਾਰਤ ਬਣਾ ਰਿਹਾ ਹੈ, ਉਹ ਇਸ ਲਈ 18 ਦਿਨਾਂ ਦਾ ਸਮਾਂ ਮੰਗ ਰਿਹਾ ਹੈ, ਮਹਾਭਾਰਤ ਵੀ 18 ਦਿਨ ਹੀ ਚੱਲੀ ਸੀ।


ਚੰਡੀਗੜ੍ਹ ਪ੍ਰਸ਼ਾਸਨ ਨੇ ਕਿਹਾ ਕਿ 26 ਜਨਵਰੀ ਤੋਂ ਪਹਿਲਾਂ ਚੋਣ ਸੰਭਵ ਨਹੀਂ ਹੈ, ਇਸ 'ਤੇ ਕੋਰਟ ਨੇ ਕਿਹਾ ਕਿ ਤੁਸੀਂ ਇਕ ਮੇਅਰ ਦੀ ਚੋਣ, ਜਿਸ ਵਿਚ ਸਿਰਫ਼ 35 ਕੌਂਸਲਰਾਂ ਨੇ ਵੋਟ ਕਰਨਾ ਹੈ, ਉਨ੍ਹਾਂ ਦੀ ਚੋਣ ਨਹੀਂ ਕਰਵਾ ਸਕਦੇ, ਇਹ ਬੜੀ ਹੈਰਾਨੀ ਦੀ ਗੱਲ ਹੈ। 


 


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial