ਸੰਗਰੂਰ ਇਸ ਵੇਲੇ ਧਰਨਿਆਂ ਦਾ ਗੜ੍ਹ ਬਣਦਾ ਜਾ ਰਿਹਾ ਹੈ। ਆਏ ਦਿਨ ਵੱਖ ਵੱਖ ਜਥੇਬੰਦੀਆਂ ਦੇ ਲੋਕ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਾਉਣ ਲਈ ਮਜਬੂਰ ਹੋ ਰਹੇ ਹਨ। ਇਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨਾਲ ਧੱਕਾਮੁੱਕੀ ਕਰਨ ਦੀ ਖ਼ਬਰ ਸਾਹਮਣੇ ਆਉਂਦੀ ਕਰ ਰਹਿੰਦੀ ਹੈ।
ਤਾਜ਼ਾ ਮਾਮਲੇ ਵਿੱਚ ਨਿਊ ਪੀਟੀਆਈ ਯੂਨੀਅਨ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਮੌਕੇ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਬਲ ਦਾ ਪ੍ਰਯੋਗ ਵੀ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀ ਔਰਤਾਂ ਨੇ ਕਿਹਾ ਕਿ ਪੁਲਿਸ ਵੱਲੋਂ ਉਨ੍ਹਾਂ ਨਾਲ ਬਦਤਮੀਜ਼ੀ ਕੀਤੀ ਗਈ ਹੈ ਤੇ ਉਨ੍ਹਾਂ ਦੇ ਕੱਪੜੇ ਤੱਕ ਪਾੜੇ ਗਏ ਹਨ। ਇਸ ਪ੍ਰਦਰਸ਼ਨ ਵਿੱਚ ਕਈ ਲੜਕੀਆਂ ਦੇ ਬੇਹੱਸ਼ ਤੱਕ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਜ਼ਿਕਰ ਕਰ ਦਈਏ ਕਿ ਪ੍ਰਦਰਸ਼ਨਕਾਰੀ ਪਿਛਲੀ ਸਰਕਾਰ ਵੱਲੋਂ ਕੱਢੇ ਗਏ ਭਰਤੀ ਦੇ ਪੋਰਟਲ ਨੂੰ ਆਨਲਾਈਨ ਕਰਨ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਕਿਸੇ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਸਨ ਕਿ ਉਨ੍ਹਾਂ ਦਾ ਹਰਾ ਪੈੱਨ ਪੰਜਾਬ ਦੇ ਲੋਕਾਂ ਦੇ ਹੱਕ 'ਚ ਫੈਸਲੇ ਲੈਣ ਲਈ ਹੀ ਚੱਲੇਗਾ ਪਰ ਅੱਜ ਉਨ੍ਹਾਂ ਦੇ ਘਰ ਅੱਗੇ ਕੜਕਦੀ ਧੁੱਪ 'ਚ ਧਰਨਾ ਦੇਣਾ ਪੈ ਰਿਹਾ ਹੈ |
ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਨੇ ਵੱਡੇ-ਵੱਡੇ ਦਾਅਵੇ ਕੀਤੇ ਸੀ ਪਰ ਅਸਲੀਅਤ ਵਿੱਚ ਅਜਿਹਾ ਕੁਝ ਵੀ ਹੋਇਆ। ਆਏ ਦਿਨ ਮੁਲਾਜ਼ਮ ਤੇ ਨੌਜਵਾਨ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਬੱਸ ਨਾਂਅ ਹੀ ਬਦਲਿਆ ਹੈ ਸਰਕਾਰਾਂ ਪਹਿਲਾਂ ਵਾਂਗ ਹੀ ਕੰਮ ਕਰ ਰਹੀਆਂ ਹਨ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦੀ ਸਰਗਰਮੀ ਨੇ ਕੇਂਦਰੀ ਖੁਫੀਆ ਏਜੰਸੀਆਂ ਨੂੰ ਪਾਇਆ ਭੜਥੂ, ਪੰਜਾਬ ਸਰਕਾਰ ਨੂੰ ਚੌਕਸ ਕਰਦਿਆਂ ਮੰਗੀ ਪੂਰੀ ਡਿਟੇਲ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।