ਪੜਚੋਲ ਕਰੋ

ਸ਼੍ਰੋਮਣੀ ਅਕਾਲੀ ਦਲ ਦੀ ਪਲੇਠੀ ਮੀਟਿੰਗ 'ਚ ਹੋਏ ਇਤਿਹਾਸਿਕ ਫੈਸਲੇ, ਪੰਜਾਬ ਅਤੇ ਪੰਥ ਪ੍ਰਸਤ ਲੋਕਾਂ ਨੂੰ ਕੀਤੀ ਆਹ ਅਪੀਲ

Chandigarh News: ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਪਲੇਠੀ ਮੀਟਿੰਗ ਚੰਡੀਗੜ੍ਹ ਸਥਿਤ ਬਣੇ ਨਵੇਂ ਪਾਰਟੀ ਦਫਤਰ ਵਿਖੇ ਹੋਈ। ਇਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ।

Chandigarh News: ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਪਲੇਠੀ ਮੀਟਿੰਗ ਚੰਡੀਗੜ੍ਹ ਸਥਿਤ ਬਣੇ ਨਵੇਂ ਪਾਰਟੀ ਦਫਤਰ ਵਿਖੇ ਹੋਈ। ਅੱਜ ਸਵੇਰੇ ਸਭ ਤੋਂ ਪਹਿਲਾਂ ਗੁਰੂ ਸਾਹਿਬ ਜੀ ਦਾ ਓਟ ਆਸਰੇ ਲੈਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। 

ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਅੱਜ ਦੀ ਮੀਟਿੰਗ ਵਿੱਚ ਜਿੱਥੇ ਪੰਜਾਬ ਦੇ ਤਾਜ਼ਾ ਹਾਲਤਾਂ ਤੇ ਚਰਚਾ ਹੋਈ। ਉੱਥੇ ਹੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਐਸਜੀਪੀਸੀ ਚੋਣਾਂ ਨਾ ਕਰਵਾਉਣਾ ,ਕਿਸਾਨੀ ਮਸਲੇ ਹੱਲ ਨਾ ਕਰਨਾ, ਉਦਯੋਗਾਂ ਪ੍ਰਤੀ ਸੁਹਿਰਦ ਨਾ ਹੋਣਾ, ਆਰਡੀਐੱਫ ਰੋਕਣਾ, ਸੜਕੀ ਪ੍ਰੋਜੈਕਟਾਂ ਨੂੰ ਰੱਦ ਕਰਨਾ ਅਤੇ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਸਮੇਤ ਕਈ ਅਹਿਮ ਮੁੱਦਿਆਂ ਤੇ ਚਿੰਤਾ ਜਾਹਿਰ ਕੀਤੀ।

ਇਸ ਦੇ ਨਾਲ ਹੀ ਅੱਜ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜੱਥੇਦਾਰ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ ਅਗਲੇ ਇੱਕ ਮਹੀਨੇ ਅੰਦਰ ਵਿਜ਼ਨ ਡਾਕੂਮੈਂਟ ਤਿਆਰ ਕਰਨ ਲਈ ਕਮੇਟੀ ਗਠਿਤ ਕਰਨ ਨੂੰ ਮਨਜ਼ੂਰੀ ਦਿੱਤੀ ਗਈ। ਪੰਜਾਬ ਅਤੇ ਪੰਥ ਨਾਲ ਜੁੜੇ ਮੁੱਦਿਆਂ ਅਤੇ ਉਹਨਾਂ ਦੇ ਹੱਲ ਕਿਸ ਤਰਾਂ ਹੋਣ, ਇਸ ਸਬੰਧਿਤ ਵਿਜ਼ਨ ਡਾਕੂਮੈਂਟ ਤਿਆਰ ਕੀਤਾ ਜਾਵੇਗਾ। ਇਸ ਲਈ ਕਮੇਟੀ ਪੰਜਾਬ ਦੇ ਸਾਰੇ ਖਿੱਤਿਆਂ ਅਤੇ ਖੇਤਰਾਂ ਤੱਕ ਪਹੁੰਚ ਕਰੇਗੀ।

ਇਸ ਦੇ ਨਾਲ ਹੀ ਅੱਜ ਦੀ ਪਲੇਠੀ ਮੀਟਿੰਗ ਵਿੱਚ ਅਗਾਮੀ ਐਸਜੀਪੀਸੀ ਚੋਣਾਂ ਅਤੇ ਪਾਰਟੀ ਨਾਲ ਜੁੜੇ ਹੋਰ ਕਾਨੂੰਨੀ ਅੜਚਨਾਂ ਲਈ ਜਸਟਿਸ ਨਿਰਮਲ ਸਿੰਘ ਦੀ ਡਿਊਟੀ ਲਗਾਈ ਗਈ ਹੈ। ਜਸਟਿਸ ਨਿਰਮਲ ਸਿੰਘ ਆਪਣੀ ਲੀਗਲ ਟੀਮ ਨਾਲ ਜੁੜ ਕੇ ਐਸਜੀਪੀਸੀ ਚੋਣਾਂ ਲਈ ਜਾਰੀ ਅਦਾਲਤੀ ਪ੍ਰਕਿਰਿਆ ਨੂੰ ਵੇਖਣਗੇ। ਇਸ ਦੇ ਨਾਲ ਪਾਰਟੀ ਨਾਲ ਸਬੰਧਿਤ ਹੋਰ ਕਾਨੂੰਨੀ ਅੜਚਨਾਂ ਲਈ ਵੀ ਲੀਗਲ ਸੈੱਲ ਨੂੰ ਵੇਖਣਗੇ।

ਅੱਜ ਦੀ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਨੇ ਪੰਜਾਬ ਦੀ ਤਰੱਕੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਏ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਦੀ ਅਪੀਲ ਕੀਤੀ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੰਦੇ ਹੋਏ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਅੱਜ ਓਹ ਆਪਣੀ ਮਾਂ ਪਾਰਟੀ ਲਈ ਕੰਮ ਕਰਨ ਲਈ ਅੱਗੇ ਆਉਣ।

20 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਜੀ ਦੀ ਬਰਸੀ ਦੀਆਂ ਤਿਆਰੀਆਂ ਦਾ ਜਾਇਜਾ ਲਿਆ। ਮੀਡੀਆ ਵੱਲੋਂ ਪੁੱਛੇ ਸਵਾਲਾਂ ਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਜਵਾਬ ਵਿੱਚ ਕਿਹਾ ਕਿ, ਵੱਖਰਾ ਚੁੱਲ੍ਹਾ ਅਸੀਂ ਨਹੀਂ ਬਲਕਿ ਭਗੌੜਾ ਦਲ ਨੇ ਹੁਕਮਨਾਮਾ ਨਾਲ ਮੰਨ ਕੇ ਜਾਰੀ ਰੱਖਿਆ,ਭਗੌੜਾ ਦਲ ਨੇ ਭਰਤੀ ਕਮੇਟੀ ਨੂੰ ਮਾਨਤਾ ਨਾ ਦੇਕੇ ਆਪਣੇ ਚੁੱਲ੍ਹੇ ਤੇ ਸਿਆਸੀ ਰੋਟੀਆਂ ਸੇਕਣੀਆਂ।

ਅੱਜ ਦੀ ਮੀਟਿੰਗ ਵਿੱਚ ਜੱਥੇਦਾਰ ਇਕਬਾਲ ਸਿੰਘ ਝੂੰਦਾਂ,ਜੱਥੇਦਾਰ ਸੰਤਾ ਸਿੰਘ ਉਮੈਦਪੁਰੀ,ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ,ਭਾਈ ਗੋਬਿੰਦ ਸਿੰਘ ਲੌਂਗੋਵਾਲ,ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ,ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ,ਸੁਰਜੀਤ ਸਿੰਘ ਰੱਖੜਾ,ਸਰਵਨ ਸਿੰਘ ਫਿਲੌਰ,ਪਰਮਿੰਦਰ ਸਿੰਘ ਢੀਂਡਸਾ,ਬਾਬੂ ਪ੍ਰਕਾਸ਼ ਚੰਦ ਗਰਗ, ਜੱਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ,ਜਸਟਿਸ ਨਿਰਮਲ ਸਿੰਘ,ਦਰਸ਼ਨ ਸਿੰਘ ਸ਼ਿਵਾਲਿਕ,ਰਣਜੀਤ ਸਿੰਘ ਛੱਜਲਵੰਡੀ,ਸੁਖਵਿੰਦਰ ਸਿੰਘ ਔਲਖ, ਅਜੇਪਾਲ ਸਿੰਘ ਮੀਰਾਂਕੋਟ,ਚਰਨਜੀਤ ਸਿੰਘ ਬਰਾੜ,ਬਰਜਿੰਦਰ ਸਿੰਘ ਬਰਾੜ, ਕਰਨ ਸਿੰਘ ਡੀਟੀਓ,ਅਜੇਪਾਲ ਸਿੰਘ ਬਰਾੜ,ਕਰਨੈਲ ਸਿੰਘ ਪੀਮੁਹੰਮਦ,ਤੇਜਿੰਦਰ ਸਿੰਘ ਪੰਨੂ,ਤੇਜਿੰਦਰ ਪਾਲ ਸਿੰਘ ਸੰਧੂ, ਰਣਧੀਰ ਸਿੰਘ ਰੱਖੜਾ ਅਤੇ ਗੁਰਜੀਤ ਸਿੰਘ ਤਲਵੰਡੀ ਹਾਜ਼ਰ ਸਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget