Chandigarh Weather: ਚੰਡੀਗੜ੍ਹ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਸ਼ਹਿਰ ਵਿੱਚ ਪਿਛਲੇ 24 ਘੰਟਿਆਂ ਵਿੱਚ 96 ਮਿਲੀਮੀਟਰ ਮੀਂਹ ਪਿਆ ਹੈ। ਇਸ ਕਾਰਨ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਉਪਰ ਬਣਿਆ ਹੋਇਆ ਹੈ। ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਨੇ ਝੀਲ ਦੇ ਦੋ ਫਲੱਡ ਗੇਟ ਖੋਲ੍ਹ ਦਿੱਤੇ। ਇਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਵੜਨ ਦਾ ਖਤਰਾ ਬਣਿਆ ਹੋਇਆ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ਸ਼ਹਿਰ 'ਚ ਅਗਲੇ 3 ਘੰਟਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਫੀਲਡ ਵਿੱਚ ਮੌਜੂਦ ਹਨ। ਉਹ ਐਮਰਜੈਂਸੀ ਨਾਲ ਨਜਿੱਠਣ ਲਈ ਵੱਖ-ਵੱਖ ਟੀਮਾਂ ਡਿਊਟੀ 'ਤੇ ਤਾਇਨਾਤ ਹਨ।

Continues below advertisement

ਪਾਣੀ ਭਰਨ ਕਾਰਨ ਚੰਡੀਗੜ੍ਹ ਦੀਆਂ ਕਈ ਸੜਕਾਂ ਬੰਦ ਹੋ ਗਈਆਂ। ਇਨ੍ਹਾਂ ਵਿੱਚ ਸੀ.ਟੀ.ਯੂ. ਵਰਕਸ਼ਾਪ ਇੰਡਸਟਰੀਅਲ ਏਰੀਆ ਨੇੜੇ ਰੇਲਵੇ ਅੰਡਰਪਾਸ, ਡੱਡੂਮਾਜਰਾ ਤੋਂ ਪਟਿਆਲਾ ਤੱਕ ਮੁੱਲਾਂਪੁਰ ਵੱਲ ਰਾਓ ਨਦੀ ਦੇ ਉੱਪਰ ਵਾਲੀ ਸੜਕ ਅਤੇ ਸੈਕਟਰ-14-15 ਵਿਚਕਾਰ ਡਿਵਾਈਡਰ ਰੋਡ ਸ਼ਾਮਲ ਹਨ।

ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਕਿ ਧਿਆਨ ਨਾਲ ਗੱਡੀ ਚਲਾਈ ਜਾਵੇ। ਚੰਡੀਗੜ੍ਹ ਦੀ ਜ਼ਿਲ੍ਹਾ ਐਮਰਜੈਂਸੀ ਮੈਨੇਜਮੈਂਟ ਅਥਾਰਟੀ ਨੇ ਵੀ ਹੁਕਮ ਜਾਰੀ ਕਰ ਦਿੱਤੇ ਹਨ। ਮੌਸਮ ਵਿਭਾਗ ਮੁਤਾਬਕ 24 ਘੰਟਿਆਂ ਬਾਅਦ ਰਾਹਤ ਮਿਲਣ ਦੀ ਉਮੀਦ ਹੈ।

Continues below advertisement

ਆਮ ਲੋਕਾਂ ਨੂੰ ਸੁਖਨਾ ਝੀਲ, ਚੋਅ, ਤਾਲਾਬ ਆਦਿ ਨੇੜੇ ਜਾਣ ਦੀ ਮਨਾਹੀ ਕੀਤੀ ਗਈ ਹੈ। ਸਿਵਲ ਅਥਾਰਟੀ ਅਤੇ ਮਿਊਂਸੀਪਲ ਇੰਜਨੀਅਰਿੰਗ ਵਿਭਾਗ ਆਦਿ ਨੂੰ ਮੀਂਹ ਕਾਰਨ ਡਿੱਗੇ ਦਰੱਖਤਾਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਨਿਗਮ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

ਮੌਸਮ ਵਿਭਾਗ ਦੇ ਅਲਰਟ ਦੇ ਮੱਦੇਨਜ਼ਰ ਨਗਰ ਨਿਗਮ ਨੇ ਪੂਰੇ ਸ਼ਹਿਰ ਨੂੰ 18 ਜ਼ੋਨਾਂ ਵਿੱਚ ਵੰਡ ਕੇ ਹਰੇਕ ਜ਼ੋਨ ਲਈ ਇੱਕ ਟੀਮ ਦਾ ਗਠਨ ਕੀਤਾ ਹੈ। ਇਹ ਟੀਮ 24 ਘੰਟੇ ਆਪਣੇ ਖੇਤਰ ਵਿੱਚ ਤਾਇਨਾਤ ਰਹੇਗੀ। ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਸਾਰੇ ਐਮਰਜੈਂਸੀ ਕੰਟਰੋਲ ਰੂਮਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।