NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Chandigarh News: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਚੰਡੀਗੜ੍ਹ ਦੀ ਇੱਕ ਕੋਠੀ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਸਟਰਮਾਈਂਡ ਅਤੇ ਵਿਦੇਸ਼ਾਂ 'ਚ ਲੁਕੇ ਅੱਤਵਾਦੀ ਹੈਪੀ ਪਾਸੀਆ 'ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।
Chandigarh News: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਚੰਡੀਗੜ੍ਹ ਦੀ ਇੱਕ ਕੋਠੀ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਸਟਰਮਾਈਂਡ ਅਤੇ ਵਿਦੇਸ਼ਾਂ 'ਚ ਲੁਕੇ ਅੱਤਵਾਦੀ ਹੈਪੀ ਪਾਸੀਆ 'ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲੋਕ ਟੈਲੀਫੋਨ, ਵਟਸਐਪ ਅਤੇ ਈਮੇਲ ਰਾਹੀਂ NIA ਨੂੰ ਜਾਣਕਾਰੀ ਦੇ ਸਕਦੇ ਹਨ।
ਇਸ ਲਈ ਨੰਬਰ ਜਾਰੀ ਕੀਤੇ ਗਏ ਹਨ। ਹਾਲ ਹੀ 'ਚ ਚੰਡੀਗੜ੍ਹ 'ਚ ਇਕ ਕੋਠੀ 'ਤੇ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ 'ਚ NIA ਨੇ ਅੱਤਵਾਦੀ ਹੈਪੀ ਪਾਸੀਆ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਇਸ ਸਬੰਧੀ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ। ਇਸ ਅਰਜ਼ੀ 'ਤੇ 9 ਜਨਵਰੀ ਨੂੰ ਫੈਸਲਾ ਲਿਆ ਜਾਵੇਗਾ।
ਕੋਠੀ 'ਤੇ 11 ਸਤੰਬਰ ਨੂੰ ਹੋਇਆ ਸੀ ਹਮਲਾ
ਪਿਛਲੇ ਸਾਲ 11 ਸਤੰਬਰ ਨੂੰ ਸੈਕਟਰ-10 ਸਥਿਤ ਕੋਠੀ ਨੰਬਰ 575 'ਤੇ ਗ੍ਰਨੇਡ ਹਮਲਾ ਹੋਇਆ ਸੀ। ਇੱਥੇ ਰੋਹਨ ਅਤੇ ਵਿਸ਼ਾਲ ਮਸੀਹ ਨਾਂ ਦੇ ਦੋ ਨੌਜਵਾਨ ਹੈਂਡ ਗ੍ਰੇਨੇਡ ਸੁੱਟ ਕੇ ਭੱਜ ਗਏ। ਅਮਰੀਕਾ ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਨੇ ਇੰਟਰਨੈੱਟ ਮੀਡੀਆ ਰਾਹੀਂ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਲੰਬੇ ਸਮੇਂ ਤੋਂ ਅਮਰੀਕਾ 'ਚ ਰਹਿ ਰਿਹਾ ਹੈਪੀ ਪਾਸੀਆ
ਹੈਪੀ ਪਾਸੀਆ ਲੰਬੇ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਿਹਾ ਹੈ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਦੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਲਈ ਕੰਮ ਕਰਦਾ ਹੈ। ਉਸ ਦੇ ਜ਼ਰੀਏ ਹੀ ਇਸ ਹਮਲੇ ਦੇ ਦੋਸ਼ੀਆਂ ਨੂੰ ਹਥਿਆਰ ਮੁਹੱਈਆ ਕਰਵਾਏ ਗਏ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।