ਪੜਚੋਲ ਕਰੋ
Advertisement
ਅੰਮ੍ਰਿਤਪਾਲ ਸਿੰਘ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਤੋਂ ਬਾਅਦ ਨਿਹੰਗਾ ਸਿੰਘਾਂ ਵੱਲੋਂ ਮੋਹਾਲੀ 'ਚ ਪ੍ਰਦਰਸ਼ਨ
Mohali News : ਅੰਮ੍ਰਿਤਪਾਲ ਸਿੰਘ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਦਰਮਿਆਨ ਮੋਹਾਲੀ ਦੇ ਸਿੰਘ ਸ਼ਹੀਦਾਂ ਗੁਰਦੁਆਰਾ ਸਾਹਿਬ ਸੋਹਾਣਾ ਕੋਲ ਏਅਰਪੋਰਟ ਰੋਡ 'ਤੇ ਧਰਨਾ ਲਗਾਇਆ ਗਿਆ ਹੈ। ਵਾਰਸ ਪੰਜਾਬ ਦੇ
Mohali News : ਅੰਮ੍ਰਿਤਪਾਲ ਸਿੰਘ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਦਰਮਿਆਨ ਮੋਹਾਲੀ ਦੇ ਸਿੰਘ ਸ਼ਹੀਦਾਂ ਗੁਰਦੁਆਰਾ ਸਾਹਿਬ ਸੋਹਾਣਾ ਕੋਲ ਏਅਰਪੋਰਟ ਰੋਡ 'ਤੇ ਧਰਨਾ ਲਗਾਇਆ ਗਿਆ ਹੈ। ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਰੁੱਧ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਨਿਹੰਗ ਜਥੇਬੰਦੀਆਂ ਵੱਲੋਂ ਧਰਨਾ ਲਗਾਇਆ ਗਿਆ ਹੈ।
ਮੋਹਾਲੀ ਤੇ ਚੰਡੀਗੜ੍ਹ ਦੇ ਬਰਾਡਰ ਉਤੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਤੋਂ ਲੈ ਕੇ ਸੋਹਾਣਾ ਚੌਂਕ ਤੱਕ ਜਥੇਬੰਦੀਆਂ ਵੱਲੋਂ ਮਾਰਚ ਕੀਤਾ ਗਿਆ ਹੈ। ਇਸ ਤੋਂ ਬਾਅਦ ਸੋਹਾਣਾ ਚੌਂਕ ਉਤੇ ਧਰਨਾ ਲਗਾਇਆ ਗਿਆ।ਸੁਰੱਖਿਆ ਨੂੰ ਦੇਖਦੇ ਹੋਏ ਵੱਡੀ ਗਿਣਤੀ ਪੁਲਿਸ ਤੈਨਾਤ ਹੈ। ਇਸ ਮੌਕੇ ਪੁਲਿਸ ਦੇ ਕਈ ਵੱਡੇ ਅਫਸਰ ਵੀ ਮੌਕੇ ਉਤੇ ਮੌਜੂਦ ਹਨ।
ਓਧਰ ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ 'ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧਾਰਾ 144 ਲਗਾਈ ਗਈ ਹੈ। ਜਿਸ ਦਾ ਪੁਲਿਸ ਵੱਲੋਂ ਐਲਾਨ ਕੀਤਾ ਹੈ। ਸ੍ਰੀ ਮੁਕਤਸਰ ਸਾਹਿਬ 'ਚ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਕੱਲ ਖ਼ਾਲਸਾ ਵੀਰ ਯਾਤਰਾ ਦੀ ਸ਼ੁਰੂਆਤ ਕੀਤੀ ਜਾਣੀ ਸੀ ਪਰ ਉਹ ਯਾਤਰਾ ਰੱਦ ਹੋਣ ਦੇ ਚਲਦਿਆਂ ਵੱਡਾ ਇਕੱਠ ਕਰਨ 'ਤੇ ਰੋਕ ਲਗਾ ਦਿੱਤੀ ਗਈ ਹੈ। ਜਿਸ ਨੂੰ ਲੈ ਕੇ ਮੁਕਤਸਰ ਪੁਲਿਸ ਨੇ ਲੋਕਾਂ ਨੂੰ ਵੱਡਾ ਇਕੱਠ ਨਾ ਕਰਨ ਦੀ ਸਖ਼ਤ ਅਪੀਲ ਕੀਤੀ ਹੈ ਉਹ ਵੱਡਾ ਇਕੱਠ ਨਾ ਕਰਨ।
ਅੰਮ੍ਰਿਤਪਾਲ ਸਿੰਘ ਖਿਲਾਫ ਕੀਤੀ ਜਾ ਰਹੀ ਕਾਰਵਾਈ ਦਰਮਿਆਨ ਪੰਜਾਬ ਪੁਲਿਸ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਵੱਖ-ਵੱਖ ਅਫਵਾਹਾਂ 'ਤੇ ਧਿਆਨ ਨਾ ਦਿਓ। ਪੁਲਿਸ ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ਉਤੇ ਅਫਵਾਹਾਂ ਤੋਂ ਬਚੋ। ਸਾਰੇ ਨਾਗਰਿਕਾਂ ਨੂੰ ਬੇਨਤੀ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ। ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੰਮ ਕਰ ਰਹੀ ਹੈ। ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਘਬਰਾਉਣ ਨਾ ਅਤੇ ਜਾਅਲੀ ਖ਼ਬਰਾਂ ਜਾਂ ਨਫ਼ਰਤ ਭਰੇ ਭਾਸ਼ਣ ਨਾ ਫੈਲਾਉਣ।
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਅੱਜ ਸ਼ਨੀਵਾਰ ਨੂੰ ਪੰਜਾਬ ਪੁਲਸ ਵੱਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੰਜਾਬ ਵਿਚ ਇੰਟਰਨੈਟ ਸੇਵਾ ਬੰਦ ਕਰ ਦਿੱਤੀਆਂ ਗਈਆਂ ਹਨ। ਐਤਵਾਰ 12 ਵਜੇ ਤੱਕ ਇੰਟਰਨੈਟ ਬੰਦ ਰਹਿਣਗੇ। ਬਠਿੰਡਾ ਜ਼ਿਲ੍ਹੇ ਦੇ ਕਈ ਥਾਵਾਂ ਉਤੇ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਵਿੱਚ ਵੀ ਇੰਟਰਨੈਟ ਬੰਦ ਕੀਤਾ ਗਿਆ ਹੈ। ਸੰਗਰੂਰ, ਫਿਰੋਜ਼ਪੁਰ, ਪਟਿਆਲਾ, ਮੋਗਾ, ਮੋਹਾਲੀ ਜ਼ਿਲ੍ਹੇ ਵਿੱਚ ਕਈ ਥਾਵਾਂ ਉਤੇ ਨੈਟ ਬੰਦ ਕਰ ਦਿੱਤਾ ਗਿਆ ਹੈ ਜਦੋਂ ਕਿ ਲੋਕ ਫੋਨ ਉਤੇ ਕਾਲ ਹੋ ਰਹੀ ਹੈ ਪ੍ਰੰਤੂ ਇੰਟਰਨੈਟ ਨਹੀਂ ਚਲ ਰਿਹਾ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿੱਖਿਆ
ਦੇਸ਼
ਸਿਹਤ
ਦੇਸ਼
Advertisement
ਟ੍ਰੈਂਡਿੰਗ ਟੌਪਿਕ
for smartphones
and tablets
and tablets