Punjab News: ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਦੌਰਾਨ ਐਤਵਾਰ ਨੂੰ ਸਵੇਰੇ ਖ਼ੂਨੀ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਮੋਰਚੇ ਦੇ ਪ੍ਰਦਰਸ਼ਨ ਦੌਰਾਨ ਨਿਹੰਗਾਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ ਜਿਸ ਵਿੱਚ ਇੱਕ ਨਿਹੰਗ ਸਿੰਘ ਦਾ ਹੱਥ ਕੱਟ ਦਿੱਤਾ ਗਿਆ ਹੈ।



ਉਸ ਨੂੰ ਮੁਹਾਲੀ ਦੇ 6ਵੇਂ ਫੇਜ਼ ਵਿੱਚ ਸਥਿਤ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਜ਼ਖ਼ਮੀ ਦੀ ਪਛਾਣ ਬੱਬਰ ਸਿੰਘ ਚੰਡੀ ਵਜੋਂ ਹੋਈ ਹੈ। ਉਹ ਬਾਬਾ ਆਮਨਾ ਗਰੁੱਪ ਨਾਲ ਜੁੜਿਆ ਹੋਇਆ ਹੈ।



ਦੱਸਿਆ ਜਾ ਰਿਹਾ ਹੈ ਕਿ ਕਿਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਬਹਿਸ ਹੋ ਗਈ ਸੀ। ਇਹ ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਗੁੱਟਾਂ ਨੇ ਇੱਕ ਦੂਜੇ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਇੱਕ ਨਿਹੰਗ ਗੰਭੀਰ ਜ਼ਖ਼ਮੀ ਹੋ ਗਿਆ। ਰੌਲਾ ਪੈਣ 'ਤੇ ਲੋਕ ਵੀ ਇਕੱਠੇ ਹੋ ਗਏ।


ਇਹ ਵੀ ਪੜ੍ਹੋ : ਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ, 585 ਰੁਪਏ ਕਿਰਾਇਆ

ਦੱਸਿਆ ਜਾ ਰਿਹਾ ਹੈ ਕਿ ਲੋਕਾਂ ਨੇ ਵੀ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਤੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਫਿਲਹਾਲ ਮੌਕੇ 'ਤੇ ਸਥਿਤੀ ਆਮ ਵਾਂਗ ਹੈ। ਬਾਅਦ ਵਿੱਚ ਮੋਰਚੇ ਦੇ ਆਗੂ ਵੀ ਮੌਕੇ ’ਤੇ ਪਹੁੰਚ ਗਏ। ਦੱਸ ਦੇਈਏ ਕਿ ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਮੁਹਾਲੀ ਵਿੱਚ ਕੌਮੀ ਇਨਸਾਫ਼ ਮੋਰਚੇ ਨੇ ਧਰਨਾ ਲਗਾਇਆ ਹੋਇਆ ਹੈ। 


 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।