Chandigarh news: ਟਰੱਕ ਡਰਾਈਵਰਾਂ ਦੀ ਚੱਲ ਰਹੀ ਹੜਤਾਲ ਕਾਰਨ ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ 'ਤੇ ਲਗਾਈਆਂ ਗਈਆਂ ਅਸਥਾਈ ਪਾਬੰਦੀਆਂ ਹੁਣ ਖ਼ਤਮ ਹੋ ਗਈਆਂ ਹਨ।
ਚੰਡੀਗੜ੍ਹ ਪ੍ਰਸ਼ਾਸਨ ਨੇ ਈਂਧਨ ਦੀ ਸਪਲਾਈ ਪਹਿਲਾਂ ਦੀ ਤਰ੍ਹਾਂ ਬਹਾਲ ਕਰ ਦਿੱਤੀ ਹੈ। ਦੱਸ ਦਈਏ ਕਿ ਜ਼ਿਲ੍ਹਾ ਮੈਜਿਸਟਰੇਟ ਚੰਡੀਗੜ੍ਹ ਨੇ ਪਹਿਲਾਂ ਈਂਧਨ ਭਰਵਾਉਣ ਨੂੰ ਲੈਕੇ ਕੁਝ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ, ਜਿਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਗਿਆ ਹੈ।
ਇਹ ਉਸ ਵੇਲੇ ਸੰਭਵ ਹੋ ਸਕਿਆ, ਜਦੋਂ ਤੇਲ ਮਾਰਕੀਟਿੰਗ ਕੰਪਨੀਆਂ, ਪੰਜਾਬ ਅਤੇ ਹਰਿਆਣਾ ਦੇ ਨਾਲ ਤਾਲਮੇਲ ਵਾਲੇ ਯਤਨਾਂ ਸਦਕਾ ਯੂਟੀ ਚੰਡੀਗੜ੍ਹ ਨੂੰ ਈਂਧਨ ਦੀ ਸਪਲਾਈ ਮੁੜ ਸ਼ੁਰੂ ਕਰਨ ਦੀਆਂ ਕੋਸ਼ਿਸ਼ਾਂ ਸਫਲ ਹੋਈਆਂ।
ਇਹ ਵੀ ਪੜ੍ਹੋ: Amritsar News: ਨਵਜੋਤ ਸਿੱਧੂ ਨੇ ਸੀਐਮ ਭਗਵੰਤ ਮਾਨ ਨੂੰ ਕਹਿ ਦਿੱਤਾ...ਥੋਥਾ ਚਨਾ ਬਾਜੇ ਘਨਾ
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਈਂਧਨ ਦੀ ਸਪਲਾਈ ਵਿੱਚ ਵਿਘਨ ਦੇ ਮੱਦੇਨਜ਼ਰ ਪੈਟਰੋਲ ਅਤੇ ਡੀਜ਼ਲ ਦੀ ਰਾਸ਼ਨਿੰਗ ਪ੍ਰਣਾਲੀ (ਨਿਯੰਤਰਿਤ ਵਿਕਰੀ) ਨੂੰ ਲਾਗੂ ਕਰਨ ਦੇ ਹੁਕਮ ਦਿੱਤੇ ਸਨ। ਹੁਕਮਾਂ ਅਨੁਸਾਰ ਦੋਪਹੀਆ ਵਾਹਨ ਇੱਕ ਸਮੇਂ ਵਿੱਚ ਸਿਰਫ਼ ਦੋ ਲੀਟਰ ਅਤੇ ਚਾਰ ਪਹੀਆ ਵਾਹਨ ਇੱਕ ਵਾਰ ਵਿੱਚ ਪੰਜ ਲੀਟਰ ਈਂਧਨ ਭਰਵਾ ਸਕਦੇ ਸਨ।
ਇੱਥੇ ਤੁਹਾਨੂੰ ਦੱਸ ਦਈਏ ਕਿ ਟਰੱਡ ਡਰਾਈਵਰਾਂ ਨੇ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ ਤਿੰਨ ਦਿਨਾਂ ਦੀ ਹੜਤਾਲ ਕੀਤੀ ਹੋਈ ਸੀ ਜਿਸ ਤੋਂ ਬਾਅਦ ਟਰੱਕ ਯੂਨੀਅਨ ਦੀ ਸਰਕਾਰ ਨਾਲ ਸਹਿਮਤੀ ਹੋਣ ਕਰਕੇ ਇਹ ਹੜਤਾਲ ਖਤਮ ਕਰ ਦਿੱਤੀ ਗਈ। ਉੱਥੇ ਹੀ ਸਰਕਾਰ ਨੇ ਕਿਹਾ ਕਿ ਫਿਲਹਾਲ ਇਹ ਕਾਨੂੰਨ ਲਾਗੂ ਨਹੀਂ ਹੋਇਆ ਹੈ।
ਪ੍ਰਸ਼ਾਸਨ ਨੇ ਇਹ ਕਦਮ ਸ਼ਹਿਰ ਦੇ ਪੈਟਰੋਲ ਪੰਪਾਂ 'ਤੇ ਹੜਤਾਲ ਕਾਰਨ ਵਾਹਨ ਮਾਲਕਾਂ ਦੀਆਂ ਕਤਾਰਾਂ ਅਤੇ ਜਲਦੀ ਈਂਧਨ ਖਤਮ ਹੋਣ ਦੇ ਡਰ ਕਾਰਨ ਚੁੱਕਿਆ ਸੀ। ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਦਿਸ਼ਾ-ਨਿਰਦੇਸ਼ ਵਾਪਸ ਲੈ ਕੇ ਸਭ ਕੁਝ ਪਹਿਲਾਂ ਦੀ ਤਰ੍ਹਾਂ ਚਲਣ ਦਾ ਹੁਕਮ ਦੇ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।