ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕੀਤਾ ਹੈ। ਹੁਣ  2 ਮਈ ਤੋਂ ਲੈ ਕੇ 15 ਜੁਲਾਈ ਤੱਕ ਸਰਕਾਰੀ ਦਫ਼ਤਰ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।


ਪੰਜਾਬ ਸਰਕਾਰ ਨੇ ਇਸ ਕਰਕੇ ਲਿਆ ਇਹ ਫੈਸਲਾ


ਪੰਜਾਬ ਸਰਕਾਰ ਵੱਲੋਂ ਗਰਮੀ ਵਿਚ ਬਿਜਲੀ ਦੀ ਖਪਤ ਘਟਾਉਣ ਲਈ ਵੱਡਾ ਫੈਸਲਾ ਲੈਂਦਿਆਂ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਤੇ ਬੰਦ ਹੋਣ ਦੇ ਸਮੇਂ ਸਬੰਧੀ ਪੱਤਰ ਜਾਰੀ ਕਰ ਦਿੱਤਾ ਹੈ। ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸਰਕਾਰੀ ਦਫ਼ਤਰਾਂ 'ਚ ਸਮਾਂ ਤਬਦੀਲੀ ਦਾ ਐਲਾਨ ਕੀਤਾ ਗਿਆ ਸੀ। ਇਸ ਸਬੰਧ ਵਿਚ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।


ਜਾਰੀ ਪੱਤਰ ਰਾਹੀਂ ਸਬੰਧਤ ਸਾਰੇ ਵਿਭਾਗਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਪੰਜਾਬ ਤੇ ਚੰਡੀਗੜ੍ਹ ਵਿੱਚ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ 2 ਮਈ ਤੋਂ 15 ਜੁਲਾਈ ਤੱਕ ਸਵੇਰੇ 7.30 ਵਜੇ ਤੋਂ ਲੈ ਕੇ 2 ਵਜੇ ਤੱਕ ਖੁੱਲ੍ਹਣਗੇ। ਇਨ੍ਹਾਂ ਹੁਕਮਾਂ ਨੂੰ ਇੰਨ ਬਿੰਨ ਲਾਗੂ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਗਰਮੀਆਂ ਵਿੱਚ ਬਿਜਲੀ ਦੀ ਮੰਗ ਵੱਧ ਜਾਂਦੀ ਹੈ। ਖ਼ਾਸ ਕਰ ਝੋਨੇ ਦੀ ਫ਼ਸਲ ਮੌਕੇ ਬਿਜਲੀ ਦੀ ਮੰਗ ਸਿਖ਼ਰ ਤੇ ਹੁੰਦੀ ਹੈ ਜਿਸ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਹੋਰਾਂ ਸੂਬਿਆਂ ਤੋਂ ਬਿਜਲੀ ਖਰੀਦਣੀ ਪੈਂਦੀ ਹੈ। ਇਸ ਵਾਰ ਪੰਜਾਬ ਸਰਕਾਰ ਨੇ ਸਮੱਸਿਆ ਨਾਲ ਨਜਿੱਠਣ ਲਈ ਪਹਿਲਾਂ ਹੀ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ ਜਿਸ ਸਬੰਧੀ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ ਗਿਆ ਹੈ।




ਆਮ ਲੋਕਾਂ ਨੂੰ ਮਿਲੇਗੀ ਰਾਹਤ


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਦਫ਼ਤਰਾਂ ਦਾ ਸਮਾਂ ਤਬਦੀਲ ਕਰਨ ਨਾਲ ਆਮ ਲੋਕਾਂ ਨੂੰ ਵੀ ਰਾਹਤ ਮਿਲੇਗੀ, ਕਿਉਂਕਿ ਸਰਕਾਰੀ ਦਫ਼ਤਰਾਂ 'ਚ ਕੰਮ ਜਲਦੀ ਹੋਣ ਨਾਲ ਮੁਲਾਜ਼ਮ ਵੀ ਜਲਦੀ ਵਿਹਲੇ ਹੋ ਜਾਣਗੇ। 2 ਵਜੇ ਸਾਰੀ ਸਰਕਾਰੀ ਦਫ਼ਤਰ ਬੰਦ ਹੋ ਜਾਣਗੇ ਅਤੇ ਇਸ ਨਾਲ ਬਿਜਲੀ ਦੀ ਵੀ ਬੱਚਤ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਹ ਖੁਦ ਵੀ 2 ਮਈ ਤੋਂ ਸਵੇਰੇ 7.30 ਵਜੇ ਤੋਂ ਦਫ਼ਤਰ ਵਿੱਚ ਪਹੁੰਚਣਗੇ। 


ਹੋਰ ਪੜ੍ਹੋ :ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਨੂੰ ਏਅਰਪੋਰਟ ਤੋਂ ਵਾਪਸ ਘਰ ਮੋੜਿਆ, ਨਹੀਂ ਜਾ ਸਕੀ ਯੂਕੇ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।