ਚੰਡੀਗੜ੍ਹ: ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਰੱਖਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ 25 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਸੀ ਕਿ ਸ਼ਹੀਦੇ ਆਜ਼ਮ ਨੂੰ ਸ਼ਰਧਾਂਜਲੀ ਵਜੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ।
ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦੇ ਨਾਂ ਨੂੰ ਲੈ ਕੇ ਕਾਫੀ ਸਮੇਂ ਤੋਂ ਰੇੜਕਾ ਚੱਲ ਰਿਹਾ ਸੀ। ਇਹ ਹਵਾਈ ਅੱਡਾ ਪੰਜਾਬ ਦੀ ਜ਼ਮੀਨ ਵਿੱਚ ਬਣਿਆ ਹੈ। ਇਸ ਲਈ ਪੰਜਾਬ ਦੇ ਲੀਡਰ ਇਸ ਨੂੰ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡਾ ਕਹਿਣ ਉੱਪਰ ਇਤਰਜ਼ਾ ਜਤਾ ਰਹੇ ਸੀ।
ਦੱਸ ਦਈਏ ਕਿ ਇਸ ਦੇ ਨਾਮਕਰਨ ਨੂੰ ਲੈ ਕੇ ਹਵਾਈ ਅੱਡੇ 'ਤੇ ਇੱਕ ਸਮਾਗਮ ਕਰਵਾਇਆ ਗਿਆ ਸੀ। ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਚੰਡੀਗੜ੍ਹ ਦਾ ਉਦਘਾਟਨ ਕੀਤਾ ਸੀ। ਇਸ ਪ੍ਰੋਗਰਾਮ ਦੌਰਾਨ ਟਰਾਂਸਪੋਰਟ ਤੇ ਹਾਈਵੇਜ਼ ਮੰਤਰੀ ਵੀਕੇ ਸਿੰਘ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ, ਸੀਐਮ ਭਗਵੰਤ ਮਾਨ, ਅਨਿਲ ਵਿਜ, ਦੁਸ਼ਯੰਤ ਚੌਟਾਲਾ, ਸੰਸਦ ਮੈਂਬਰ ਕਿਰਨ ਖੇਰ ਮੌਜੂਦ ਸਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ