ਸੰਘਰਸ਼ ਨੂੰ ਪਿਆ ਬੂਰ ! PU ਸੈਨੇਟ ਭੰਗ ਕਰਨ ਦਾ ਨੋਟੀਫਿਕੇਸ਼ਨ ਰੱਦ, ਕੇਂਦਰ ਨੇ ਵਾਪਸ ਲਿਆ ਫ਼ੈਸਲਾ
ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਨੂੰ ਭੰਗ ਕਰਨ ਦਾ ਫ਼ੈਸਲਾ ਵਾਪਸ ਲੈ ਰਿਹਾ ਹੈ। ਸਰਕਾਰ ਨੇ ਇਸ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਨੂੰ ਲੈ ਕੇ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ

ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਨੂੰ ਭੰਗ ਕਰਨ ਦਾ ਫ਼ੈਸਲਾ ਵਾਪਸ ਲੈ ਰਿਹਾ ਹੈ। ਸਰਕਾਰ ਨੇ ਇਸ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਨੂੰ ਲੈ ਕੇ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜਿਸ ਤੋਂ ਬਾਅਦ ਕੇਂਦਰ ਵੱਲੋਂ ਇਹ ਫ਼ੈਸਲਾ ਵਾਪਸ ਲਿਆ ਗਿਆ ਹੈ।
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਹੈਂਡਲ 'ਤੇ ਪੋਸਟ ਕੀਤਾ ਕਿ ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਗੈਰ-ਸੰਵਿਧਾਨਕ ਤੌਰ 'ਤੇ ਭੰਗ ਕਰਨ ਅਤੇ ਨੋਟੀਫਿਕੇਸ਼ਨ ਜਾਰੀ ਕਰਨ ਵਿਰੁੱਧ ਹਾਈ ਕੋਰਟ ਜਾਵੇਗੀ। ਇਹ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਦੋਂ ਕੀਤਾ ਹੈ ਜਦੋਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ 'ਤੇ ਸਵਾਲ ਉਠਾਏ ਜਾ ਰਹੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਤੇ ਸਿੰਡੀਕੇਟ ਨੂੰ ਗੈਰ ਸੰਵਿਧਾਨਕ ਤੌਰ 'ਤੇ ਭੰਗ ਕਰਕੇ ਨੋਟੀਫ਼ਿਕੇਸ਼ਨ ਜਾਰੀ ਕਰਨ ਵਿਰੁੱਧ ਪੰਜਾਬ ਸਰਕਾਰ ਹਾਈਕੋਰਟ ਜਾਵੇਗੀ..ਦੇਸ਼ ਦੇ ਉੱਘੇ ਅਤੇ ਸਪੈਸ਼ਲਿਸਟ ਵਕੀਲਾਂ ਦਾ ਪੈਨਲ ਬਣਾ ਕੇ ਇਸ ਧੱਕੇਸ਼ਾਹੀ ਵਿਰੁੱਧ ਡਟਕੇ ਲੜਾਈ ਲੜਾਂਗੇ..ਆਉਣ ਵਾਲੇ ਦਿਨਾਂ ਵਿੱਚ ਵਿਧਾਨ ਸਭਾ ਵਿੱਚ ਵੀ ਮੁੱਦਾ ਲਿਆਂਦਾ ਜਾਵੇਗਾ ਤਾਂ ਕਿ ਵਿਧਾਨਕ ਤੌਰ 'ਤੇ ਵੀ ਪੰਜਾਬ ਦਾ ਪੱਖ ਮਜ਼ਬੂਤ ਹੋ ਸਕੇ..
ਦੱਸ ਦਈਏ ਕਿ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਆਪਣੇ ਫੈਸਲੇ ਵਾਲੇ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਹੈ। ਇਹ ਫੈਸਲਾ ਵਿਦਿਆਰਥੀ ਯੂਨੀਅਨਾਂ ਅਤੇ ਵੱਖ-ਵੱਖ ਰਾਜਨੀਤਿਕ ਨੇਤਾਵਾਂ ਦੇ ਕਈ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਲਿਆ ਗਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















