ਪੜਚੋਲ ਕਰੋ

Chandigarh News: ਹੁਣ ਮੈਟਰੋ ਹੀ ਕਰ ਸਕਦੀ ਚੰਡੀਗੜ੍ਹ ਦੀ ਟ੍ਰੈਫਿਕ ਸਮੱਸਿਆ ਦਾ ਹੱਲ, ਸਲਾਹਕਾਰ ਕੌਂਸਲ 'ਚ ਉੱਠੀ ਮੰਗ

Chandigarh News: ਚੰਡੀਗੜ੍ਹ ਨੂੰ ਵਿਕਾਸ ਦੇ ਰਾਹ ’ਤੇ ਤੇਜ਼ੀ ਨਾਲ ਅੱਗੇ ਤੋਰਨ ਲਈ ਸਲਾਹਕਾਰ ਕੌਂਸਲ ਦੀ ਮੀਟਿੰਗ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਹੇਠ ਮੰਗਲਵਾਰ ਨੂੰ ਹੋਈ।

Chandigarh News: ਚੰਡੀਗੜ੍ਹ ਨੂੰ ਵਿਕਾਸ ਦੇ ਰਾਹ ’ਤੇ ਤੇਜ਼ੀ ਨਾਲ ਅੱਗੇ ਤੋਰਨ ਲਈ ਸਲਾਹਕਾਰ ਕੌਂਸਲ ਦੀ ਮੀਟਿੰਗ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਹੇਠ ਮੰਗਲਵਾਰ ਨੂੰ ਹੋਈ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸ਼ਹਿਰ ਵਿੱਚ ਟਰੈਫ਼ਿਕ ਸਮੱਸਿਆ ਦਾ ਮੁੱਦਾ ਚੁੱਕਿਆ। 

ਇਸ ਦੌਰਾਨ ਭਾਜਪਾ ਆਗੂ ਸੱਤਿਆਪਾਲ ਜੈਨ ਨੇ ਕਿਹਾ ਕਿ ਸ਼ਹਿਰ ਨੂੰ ਟਰੈਫ਼ਿਕ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਲਈ ਮੈਟਰੋ ਨੂੰ ਲਿਆਂਦਾ ਜਾਣਾ ਚਾਹੀਦਾ ਹੈ। ਸ਼ਹਿਰ ਵਿੱਚ ਮੈਟਰੋ ਲਿਆਉਣ ਦੀ ਤਜਵੀਜ਼ ਦੀ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚਐਸ ਲੱਕੀ ਤੇ ਹੋਰ ਕਈ ਮੈਂਬਰਾਂ ਨੇ ਹਮਾਇਤ ਕੀਤੀ, ਜਦੋਂਕਿ ਸੰਸਦ ਮੈਂਬਰ ਕਿਰਨ ਖੇਰ ਨੇ ਮੈਟਰੋ ਲਿਆਉਣ ਦੀ ਤਜਵੀਜ਼ ਦਾ ਵਿਰੋਧ ਕੀਤਾ ਪਰ ਭਾਜਪਾ ਆਗੂ ਸੰਜੈ ਟੰਡਨ ਨੇ ਮੈਟਰੋ ਦੀ ਹਮਾਇਤ ਕੀਤੀ।

ਸਲਾਹਕਾਰ ਕੌਂਸਲ ਦੀ ਮੀਟਿੰਗ ਵਿੱਚ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਸ਼ਹਿਰ ਦੇ ਪਿੰਡਾਂ ਦੇ ਵਿਕਾਸ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਲਾਲ ਡੋਰੇ ਤੋਂ ਬਾਹਰ ਕੋਈ ਵੀ ਨਵੀਂ ਉਸਾਰੀ ਨਹੀਂ ਹੋਣੀ ਚਾਹੀਦੀ, ਜਦੋਂਕਿ ਪੁਰਾਣੀ ਨਾਜਾਇਜ਼ ਉਸਾਰੀਆਂ ਨੂੰ ਵੀ ਢਾਹਿਆ ਜਾਵੇਗਾ। ਸਲਾਹਕਾਰ ਨੇ ਪਿੰਡਾਂ ਦੇ ਵਿਕਾਸ ਲਈ ਪਿੰਡਾਂ ਦੇ ਲੋਕਾਂ ਦਾ ਸਹਿਯੋਗ ਮੰਗਿਆ ਤਾਂ ਜੋ ਛੇਤੀ ਸ਼ਹਿਰਾਂ ਦੀ ਤਰਜ਼ ’ਤੇ ਪਿੰਡਾਂ ਦਾ ਵਿਕਾਸ ਕੀਤਾ ਜਾ ਸਕੇ। 


ਇਸ ਮੌਕੇ ਲਾਲ ਡੋਰੇ ਤੋਂ ਬਾਹਰ ਦੀਆਂ ਉਸਾਰੀਆਂ ਨੂੰ ਢਾਹੁਣ ਦਾ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚਐਸ ਲੱਕੀ ਨੇ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਲਾਲ ਡੋਰੇ ਤੋਂ ਬਾਹਰ ਦੀਆਂ ਉਸਾਰੀਆਂ ਨੂੰ ਢਾਹੁਣ ਦੀ ਥਾਂ ਉਨ੍ਹਾਂ ਨੂੰ ਰੈਗੂਲਰ ਕਰ ਦੇਣਾ ਚਾਹੀਦਾ ਹੈ ਤੇ ਨਵੀਂ ਉਸਾਰੀ ਨਹੀਂ ਹੋਣ ਦੇਣੀ ਚਾਹੀਦੀ। ਇਸ ਮੌਕੇ ਵਾਤਾਵਰਨ ਬਾਰੇ ਕਮੇਟੀ ਨੇ ਸਰਕਾਰੀ ਵਿਭਾਗਾਂ ਵਿੱਚ ਕਾਗਜ਼ ਰਹਿਤ ਕੰਮ ਕਰਨ, ਈਮੇਲਾਂ ਦੀ ਵਰਤੋਂ, ਡਿਜੀਟਲ ਤਕਨਾਲੋਜੀ ਤੇ ਸ਼ਹਿਰ ਵਿੱਚੋਂ ਪਲਾਸਟਿਕ ਦੇ ਕੂੜੇ ਨੂੰ ਹਟਾਉਣ ਲਈ ਸੀਐਸਆਰ ਨੀਤੀ ਨੂੰ ਲਾਗੂ ਕਰਨ ਦੀ ਸਿਫਾਰਿਸ਼ ਕੀਤੀ। 


ਸਿਹਤ ਬਾਰੇ ਕਮੇਟੀ ਨੇ ਸ਼ਹਿਰ ਦੇ ਮੁੱਖ ਤਿੰਨ ਹਸਪਾਤਲ ਪੀਜੀਆਈ, ਸੈਕਟਰ-16 ਤੇ 32 ਦੇ ਸਰਕਾਰੀ ਹਸਪਤਾਲਾਂ ਵਿੱਚ ਬੈੱਡਾਂ ਦੀ ਗਿਣਤੀ ਵਧਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਡਿਸਪੈਂਸਰੀਆਂ ਨੂੰ ਹੋਰ ਆਧੁਨਿਕ ਕੀਤਾ ਜਾਣਾ ਚਾਹੀਦਾ ਹੈ। ਯੂਟੀ ਪ੍ਰਸ਼ਾਸਕ ਨੇ ਅਧਿਕਾਰੀਆਂ ਨੂੰ ਡਿਸਪੈਂਸਰੀਆਂ ’ਚ ਸੁਧਾਰ ਯਕੀਨੀ ਬਨਾਉਣ ਦੇ ਆਦੇਸ਼ ਦਿੱਤੇ। 


ਕਾਨੂੰਨ ਵਿਵਸਥਾ ਬਾਰੇ ਕਮੇਟੀ ਨੇ ਸ਼ਹਿਰ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੁਲੀਸ ਦੀ ਗਸ਼ਟ ਵਧਾਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਖੇਡਾਂ ਬਾਰੇ ਕਮੇਟੀ ਨੇ ਸ਼ਹਿਰ ਵਿੱਚ ਖੇਡਾਂ ਦੀ ਪੱਧਰ ਉੱਚਾ ਚੁੱਕਣ ਲਈ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਨ ’ਤੇ ਜ਼ੋਰ ਦਿੱਤਾ। ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸਲਾਹਕਾਰ ਕੌਂਸਲ ਦੀ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਦੇ ਸੁਝਾਵਾਂ ’ਤੇ ਵਿਚਾਰ ਕਰਨ ਅਤੇ ਸ਼ਹਿਰ ਦੇ ਵਿਕਾਸ ਲਈ ਜਲਦ ਫ਼ੈਸਲੇ ਲੈਣ ਦਾ ਭਰੋਸਾ ਦਿੱਤਾ।

ਟਾਪ ਹੈਡਲਾਈਨ

Chandigarh Police: ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ! 11 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ...
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ! 11 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
Big News: ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰ 8 ਰਾਊਂਡ ਫਾਇਰ ਕਰਕੇ ਹੋਏ ਫਰਾਰ; ਪਰਿਵਾਰ ਬੋਲਿਆ...
ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰ 8 ਰਾਊਂਡ ਫਾਇਰ ਕਰਕੇ ਹੋਏ ਫਰਾਰ; ਪਰਿਵਾਰ ਬੋਲਿਆ...
Punjab Chandigarh Weather: ਪੰਜਾਬ ਦੇ 3 ਜ਼ਿਲ੍ਹਿਆਂ 'ਚ ਤੇਜ਼ ਬਾਰਿਸ਼, ਜਲੰਧਰ ਛਾਇਆ ਹਨੇਰਾ, ਲੁਧਿਆਣਾ ਵਿੱਚ ਧੂੜ ਭਰੀ ਹਨੇਰੀ; 8 ਜ਼ਿਲ੍ਹਿਆਂ 'ਚ ਅਲਰਟ ਜਾਰੀ...
ਪੰਜਾਬ ਦੇ 3 ਜ਼ਿਲ੍ਹਿਆਂ 'ਚ ਤੇਜ਼ ਬਾਰਿਸ਼, ਜਲੰਧਰ ਛਾਇਆ ਹਨੇਰਾ, ਲੁਧਿਆਣਾ ਵਿੱਚ ਧੂੜ ਭਰੀ ਹਨੇਰੀ; 8 ਜ਼ਿਲ੍ਹਿਆਂ 'ਚ ਅਲਰਟ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget