ਪੜਚੋਲ ਕਰੋ

Now Regularize Plots : ਹੁਣ ਸਿਰਫ਼ ਇੱਕ ਕਲਿੱਕ ਨਾਲ ਅਣਅਧਿਕਾਰਤ ਕਾਲੋਨੀਆਂ 'ਚ ਪਲਾਟਾਂ, ਇਮਾਰਤਾਂ ਨੂੰ ਰੈਗੂਲਰ ਕਰਵਾਓ, ਜਾਣੋ ਕਿਵੇਂ...

Punjab News : CM ਮਾਨ ਵੱਲੋਂ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਸੇਵਾਵਾਂ ਪ੍ਰਦਾਨ ਕਰਨ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ 2022 ਵਿੱਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਕੀਤੀਆਂ ਗਈਆਂ ਵੱਖ-ਵੱਖ ਲੋਕ-ਪੱਖੀ...

ਚੰਡੀਗੜ੍ਹ : ਲੋਕਾਂ ਨੂੰ ਉਨ੍ਹਾਂ ਦੇ ਦਰ 'ਤੇ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਸਮਾਂਬੱਧ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਆਨਲਾਈਨ ਪ੍ਰਣਾਲੀ ਵਿਕਸਿਤ ਕੀਤੀ ਹੈ। ਜਿਸ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਹੋਰ ਵਾਧਾ ਹੋ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਸੇਵਾਵਾਂ ਪ੍ਰਦਾਨ ਕਰਨ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ 2022 ਵਿੱਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਕੀਤੀਆਂ ਗਈਆਂ ਵੱਖ-ਵੱਖ ਲੋਕ-ਪੱਖੀ ਪਹਿਲਕਦਮੀਆਂ ਦੀ ਲੜੀ ਤਹਿਤ ਇਹ ਆਨਲਾਈਨ ਪ੍ਰਣਾਲੀ ਵਿਕਸਿਤ ਕੀਤੀ ਗਈ ਹੈ।
ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਡਿਜ਼ਾਈਨ ਕੀਤੇ ਗਏ ਸਿੰਗਲ ਪੋਰਟਲ 'ਤੇ ਬਹੁਤ ਸਾਰੀਆਂ ਸੇਵਾਵਾਂ ਉਪਲੱਬਧ ਹਨ ਜਿਨ੍ਹਾਂ ਵਿੱਚ ਨਿਰਧਾਰਤ ਸਮੇਂ ਅੰਦਰ ਪਲਾਟਾਂ ਅਤੇ ਇਮਾਰਤਾਂ ਨੂੰ ਰੈਗੂਲਰ ਕਰਨਾ, ਮਾਲਕੀ ਵਿੱਚ ਤਬਦੀਲੀ ਅਤੇ ਇੱਕ ਕਲਿੱਕ 'ਤੇ ਐਨ.ਓ.ਸੀ. ਪ੍ਰਾਪਤ ਕਰਨਾ ਆਦਿ ਸ਼ਾਮਲ ਹਨ। ਇਸ ਤੋਂ ਪਹਿਲਾਂ ਬਿਨੈਕਾਰ ਨੂੰ ਇਨ੍ਹਾਂ ਮੁੱਢਲੀਆਂ ਸੇਵਾਵਾਂ ਲਈ ਸਰਕਾਰੀ ਦਫ਼ਤਰਾਂ ਦੇ ਕਈ ਗੇੜੇ ਲਾਉਣੇ ਪੈਂਦੇ ਸਨ।

ਇਸ ਪੋਰਟਲ 'ਤੇ ਅਰਜ਼ੀਆਂ ਨੂੰ ਆਨਲਾਈਨ ਕਰਵਾਓ ਜਮ੍ਹਾਂ

ਅਣਅਧਿਕਾਰਤ ਕਲੋਨੀਆਂ ਵਿੱਚ ਜਾਇਦਾਦਾਂ ਖਰੀਦਣ ਵਾਲੇ ਲੋਕਾਂ ਨੂੰ ਇੱਕ ਵੱਡੀ ਰਾਹਤ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਐਨਓਸੀ ਪ੍ਰਾਪਤ ਕਰਨ ਲਈ ਰੈਗੂਲਰਾਈਜ਼ੇਸ਼ਨ ਪੋਰਟਲ www.punjabregularization.in 'ਤੇ ਅਰਜ਼ੀਆਂ ਨੂੰ ਆਨਲਾਈਨ ਜਮ੍ਹਾਂ ਕਰਾਉਣ ਅਤੇ ਨਿਪਟਾਰੇ ਦੀ ਸਹੂਲਤ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ ਅਰਜ਼ੀਆਂ ਦੇ ਜਲਦੀ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਐਨ.ਓ.ਸੀਜ਼ ਜਾਰੀ ਕਰਨ ਦੀ ਸਮਾਂ-ਸੀਮਾ ਵੀ ਪਹਿਲਾਂ ਨਿਰਧਾਰਤ 21 ਦਿਨਾਂ ਦੀ ਮਿਆਦ ਤੋਂ ਘਟਾ ਕੇ 15 ਕੰਮਕਾਜੀ ਦਿਨ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ  ਰੈਗੂਲਰਾਈਜ਼ੇਸ਼ਨ ਦੀ ਇਹ ਸਹੂਲਤ ਸਿਰਫ਼ ਉਨ੍ਹਾਂ ਅਲਾਟੀਆਂ/ਨਿਵਾਸੀਆਂ ਦੁਆਰਾ ਪ੍ਰਾਪਤ ਕੀਤੀ ਜਾ ਸਕਦੀ ਹੈ, ਜਿਨ੍ਹਾਂ ਦੀਆਂ ਜਾਇਦਾਦਾਂ 19 ਮਾਰਚ, 2018 ਤੋਂ ਪਹਿਲਾਂ ਹੋਂਦ 'ਚ ਆਈਆਂ ਅਣਅਧਿਕਾਰਤ ਕਲੋਨੀਆਂ ਵਿੱਚ ਆਉਂਦੀਆਂ ਹਨ।

ਹੁਣ ਨਹੀਂ ਕਰਨੀ ਪਵੇਗੀ ਲੰਬੀ ਉਡੀਕ 

ਪਹਿਲਾਂ ਅਰਜ਼ੀਆਂ ਦਾ ਨਿਪਟਾਰਾ ਆਫਲਾਈਨ ਢੰਗ ਨਾਲ ਕੀਤਾ ਜਾਂਦਾ ਸੀ ਅਤੇ ਬਿਨੈਕਾਰਾਂ ਨੂੰ ਐਨਓਸੀ ਜਾਰੀ ਕਰਵਾਉਣ ਲਈ ਲੰਬਾ ਸਮਾਂ ਉਡੀਕ ਕਰਨੀ ਪੈਂਦੀ ਸੀ। ਹੁਣ ਪੋਰਟਲ 'ਤੇ ਬਹੁਤ ਸਾਰੀਆਂ ਸੁਵਿਧਾਵਾਂ ਦਿੱਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਅਰਜ਼ੀਆਂ ਨੂੰ ਆਨਲਾਈਨ ਜਮ੍ਹਾਂ ਕਰਾਉਣਾ, ਆਨਲਾਈਨ ਭੁਗਤਾਨ, ਅਰਜ਼ੀਆਂ ਦੀ ਸਥਿਤੀ ਦੀ ਜਾਂਚ ਅਤੇ ਇਸਦਾ ਆਨਲਾਈਨ ਨਿਪਟਾਰਾ ਆਦਿ ਸ਼ਾਮਲ ਹਨ। ਇਹ ਸਿੰਗਲ ਪੋਰਟਲ ਅਰਜ਼ੀਆਂ ਦੇ ਤੁਰੰਤ ਨਿਪਟਾਰੇ ਲਈ ਨਗਰ ਨਿਗਮ ਦੀ ਹੱਦ ਦੇ ਅੰਦਰ ਅਤੇ ਬਾਹਰ ਪੈਂਦੇ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨ ਲਈ ਤਿਆਰ ਕੀਤਾ ਗਿਆ ਹੈ।


ਅਮਨ ਅਰੋੜਾ ਨੇ ਕਹੀ ਇਹ ਗੱਲ 

ਕੰਮਕਾਜ ਵਿੱਚ ਜਵਾਬਦੇਹੀ ਤੈਅ ਕਰਨ ਅਤੇ ਸਾਰੀਆਂ ਸੇਵਾਵਾਂ ਨੂੰ ਸਮਾਂਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਸਭ ਤੋਂ ਪਹਿਲਾਂ ਵਿਭਾਗ ਨੇ ਜਾਇਦਾਦਾਂ ਦੇ ਮਾਲਕਾਂ ਦੀ ਡਿਜੀਟਲ ਤੌਰ 'ਤੇ ਹਸਤਾਖਰਿਤ ਪ੍ਰਵਾਨਗੀਆਂ ਤੱਕ ਪਹੁੰਚ ਨੂੰ ਯਕੀਨੀ ਬਣਾਇਆ। ਜਿਸ ਨਾਲ ਵਿਭਾਗ ਦੇ ਕੰਮਕਾਜ ਵਿੱਚ 100 ਫੀਸਦੀ ਪਾਰਦਰਸ਼ਤਾ ਆਈ ਹੈ। ਹੁਣ ਲੋਕਾਂ ਨੂੰ ਇਹਨਾਂ ਪ੍ਰਵਾਨਗੀਆਂ ਤੱਕ ਪਹੁੰਚ ਲਈ ਆਰ.ਟੀ.ਆਈ. ਦਾਇਰ ਕਰਨ ਦੀ ਲੋੜ ਨਹੀਂ ਪਵੇਗੀ। ਅਮਨ ਅਰੋੜਾ ਨੇ ਕਿਹਾ, "ਮੈਂ ਨਿੱਜੀ ਤੌਰ 'ਤੇ ਆਨਲਾਈਨ ਸੇਵਾਵਾਂ ਦੀ ਕਾਰਜਪ੍ਰਣਾਲੀ 'ਤੇ ਨਜ਼ਰ ਰੱਖ ਰਿਹਾ ਹਾਂ ਅਤੇ ਅਰਜ਼ੀ ਦੇ ਨਿਪਟਾਰੇ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।"

ਇਹ ਵੀ ਮਿਲਣਗੀਆਂ ਸੇਵਾਵਾਂ 

ਵਿਭਾਗ ਵੱਲੋਂ ਆਨਲਾਈਨ ਦਿੱਤੀਆਂ ਜਾ ਰਹੀਆਂ 25 ਸੇਵਾਵਾਂ ਸਬੰਧੀ ਪ੍ਰਾਪਤ ਸਾਰੀਆਂ ਅਰਜ਼ੀਆਂ ਦਾ ਸਮਾਂਬੱਧ ਕਾਰਵਾਈ ਕੀਤੀ ਜਾ ਰਹੀ ਹੈ। ਇਸ ਨਾਲ ਹੀ ਐਪਲੀਕੇਸ਼ਨਾਂ ਦੀ ਰੀਅਲ-ਟਾਈਮ ਟਰੈਕਿੰਗ, ਡਿਜ਼ੀਟਲੀ ਹਸਤਾਖਰਿਤ ਸਰਟੀਫਿਕੇਟ ਜਾਰੀ ਕਰਨਾ ਅਤੇ ਐਸਐਮਐਸ ਅਲਰਟ ਦੁਆਰਾ ਜਾਣਕਾਰੀ ਦੇਣਾ ਆਦਿ ਸਹੂਲਤਾਂ ਵੀ ਉਪਲੱਬਧ ਹਨ।

ਆਨਲਾਈਨ ਪ੍ਰਾਪਤ ਹੋਣਗੀਆਂ 25 ਸੇਵਾਵਾਂ 

ਆਨਲਾਈਨ ਪ੍ਰਾਪਤ ਕੀਤੀਆਂ ਜਾ ਸਕਣ ਵਾਲੀਆਂ 25 ਸੇਵਾਵਾਂ ਵਿੱਚ ਮਲਕੀਅਤ ਦੀ ਤਬਦੀਲੀ, ਮਲਕੀਅਤ ਦੀ ਤਬਦੀਲੀ (ਮੌਤ ਦੇ ਕੇਸ ਵਿੱਚ ਗੈਰ-ਰਜਿਸਟਰਡ ਵਸੀਅਤ), ਮਲਕੀਅਤ ਦੀ ਤਬਦੀਲੀ (ਮੌਤ ਦੇ ਕੇਸ ਵਿੱਚ ਸਾਰੇ ਕਾਨੂੰਨੀ ਵਾਰਸ), ਮਲਕੀਅਤ ਦੀ ਤਬਦੀਲੀ (ਮੌਤ ਦੇ ਕੇਸ ਵਿੱਚ ਰਜਿਸਟਰਡ ਵਸੀਅਤ), ਸੀਡੀ ਜਾਰੀ ਕਰਨਾ, ਵਧਾਏ ਹੋਏ ਖੇਤਰ ਲਈ ਸੀਡੀ ਜਾਰੀ ਕਰਨਾ, ਬਕਾਇਆ ਨਾ ਹੋਣ ਸਬੰਧੀ ਸਰਟੀਫਿਕੇਟ ਜਾਰੀ ਕਰਨਾ (ਐਨ.ਓ.ਸੀ), ਰੀ-ਅਲਾਟਮੈਂਟ ਪੱਤਰ ਜਾਰੀ ਕਰਨਾ, ਵਿਕਰੀ/ਤੋਹਫ਼ੇ/ਤਬਦੀਲੀ ਦੀ ਇਜਾਜ਼ਤ, ਗਹਿਣੇ ਰੱਖਣ ਦੀ ਇਜਾਜ਼ਤ, ਪੇਸ਼ੇਵਰ ਸਲਾਹ ਸਬੰਧੀ ਸੇਵਾਵਾਂ ਦੀ ਇਜਾਜ਼ਤ, ਲੈਟਰ ਆਫ ਇਨਟੈਂਟ (ਐਲ.ਓ.ਆਈ.), ਤਬਦੀਲੀ ਦੀ ਇਜਾਜ਼ਤ (ਸੀ.ਡੀ. ਤੋਂ ਪਹਿਲਾਂ), ਪਲਾਟ ਦੀ ਹੱਦਬੰਦੀ, ਮੁਕੰਮਲਤਾ ਸਰਟੀਫਿਕੇਟ/ਕਬਜ਼ੇ ਦਾ ਸਰਟੀਫਿਕੇਟ ਜਾਰੀ ਕਰਨਾ, ਮੁਕੰਮਲਤਾ ਸਰਟੀਫਿਕੇਟ/ਕਬਜ਼ੇ ਦਾ ਸਰਟੀਫਿਕੇਟ ਜਾਰੀ ਕਰਨਾ- ਨਿੱਜੀ ਜਾਇਦਾਦ, ਡੀਪੀਸੀ ਜਾਰੀ ਕਰਨਾ - ਨਿੱਜੀ ਜਾਇਦਾਦਾਂ, ਡੀਪੀਸੀ ਸਰਟੀਫਿਕੇਟ ਜਾਰੀ ਕਰਨਾ, ਅਸਟੇਟ ਏਜੰਟ ਵਜੋਂ ਰਜਿਸਟ੍ਰੇਸ਼ਨ ਸਰਟੀਫਿਕੇਟ, ਪ੍ਰਮੋਟਰ ਵਜੋਂ ਰਜਿਸਟ੍ਰੇਸ਼ਨ ਸਰਟੀਫਿਕੇਟ, ਆਰਕੀਟੈਕਟ ਵਜੋਂ ਰਜਿਸਟ੍ਰੇਸ਼ਨ, ਅਸਥਾਈ ਸੀਵਰੇਜ ਕੁਨੈਕਸ਼ਨ (ਨਿਰਮਾਣ ਉਦੇਸ਼ ਲਈ) ਜਾਰੀ ਕਰਨਾ, ਪਾਣੀ ਦੇ ਕੁਨੈਕਸ਼ਨ ਨੂੰ ਨਿਯਮਤ ਕਰਨਾ, ਸੀਵਰੇਜ ਕੁਨੈਕਸ਼ਨ ਅਤੇ ਜਲ ਸਪਲਾਈ ਦੀ ਮਨਜ਼ੂਰੀ ਸ਼ਾਮਲ ਹਨ।

ਟਾਪ ਹੈਡਲਾਈਨ

Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
Big News: ਵੱਡੀ ਖਬਰ, CBI ਦਾ ਸਖਤ ਐਕਸ਼ਨ, ਅਫਸਰ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, CBI ਦਾ ਸਖਤ ਐਕਸ਼ਨ, ਅਫਸਰ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ...
ਪੰਜਾਬ CM ਦੇ ਕੈਂਪ ਆਫਿਸ 'ਚ 6 ਘੰਟੇ ਤੱਕ ਚੱਲੀ ਰੇਡ ਖ਼ਤਮ, ਚੰਡੀਗੜ੍ਹ ਸਣੇ 8 ਥਾਵਾਂ 'ਤੇ ਪਹੁੰਚੀਆਂ ਟੀਮਾਂ; ਲੈਪਟਾਪ-ਮੋਬਾਈਲ ਸਣੇ ਡਾਕੂਮੈਂਟ ਜ਼ਬਤ
ਪੰਜਾਬ CM ਦੇ ਕੈਂਪ ਆਫਿਸ 'ਚ 6 ਘੰਟੇ ਤੱਕ ਚੱਲੀ ਰੇਡ ਖ਼ਤਮ, ਚੰਡੀਗੜ੍ਹ ਸਣੇ 8 ਥਾਵਾਂ 'ਤੇ ਪਹੁੰਚੀਆਂ ਟੀਮਾਂ; ਲੈਪਟਾਪ-ਮੋਬਾਈਲ ਸਣੇ ਡਾਕੂਮੈਂਟ ਜ਼ਬਤ
Punjab News: ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...
ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget