Farmers Protest: ਸੰਯੁਕਤ ਕਿਸਾਨ ਮੋਰਚਾ ਦੀ ਇਕ ਅਹਿਮ ਮੀਟਿੰਗ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਹੋਈ। ਜਿਸ ਵਿੱਚ ਦੇਸ਼ ਭਰ ਦੇ ਕਈ ਸੂਬਿਆਂ ਦੇ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ। 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕਿਸਾਨ ਮਹਾਪੰਚਾਇਤ ਕਰਨਗੇ। 26 ਫਰਵਰੀ ਨੂੰ ਦੇਸ਼ ਭਰ ਦੇ ਕਿਸਾਨਾਂ ਨੇ ਟਰੈਕਟਰ ਮਾਰਚ ਕਰਨ ਦਾ ਫੈਸਲਾ ਕੀਤਾ ਹੈ।


ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ 23 ਫਰਵਰੀ ਨੂੰ ਦੇਸ਼ ਭਰ ਵਿੱਚ ਕਿਸਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਫੂਕਣਗੇ। ਕਿਸਾਨ ਆਗੂਆਂ ਨੇ ਖਨੌਰੀ ਸਰਹੱਦ 'ਤੇ ਆਪਣੀ ਜਾਨ ਗੁਆਉਣ ਵਾਲੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇਸ਼ ਭਰ ਵਿੱਚ ਰੋਹ ਅਤੇ ਕਾਲੇ ਦਿਵਸ ਦੇ ਰੂਪ ਵਿੱਚ ਰੋਸ ਪ੍ਰਦਰਸ਼ਨ ਕਰਨਗੀਆਂ।


ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਹਰਿਆਣਾ ਪੁਲਿਸ ਨੇ ਪੰਜਾਬ ਸਰਹੱਦ ’ਤੇ ਕਾਰਵਾਈ ਕੀਤੀ ਹੈ। ਉਨ੍ਹਾਂ ਹਰਿਆਣਾ ਪੁਲਿਸ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ। ਸੰਯੁਕਤ ਕਿਸਾਨ ਮੋਰਚਾ ਨੇ ਪੀੜਤ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ ਵੀ ਮੰਗ ਕੀਤੀ ਹੈ।


ਇਹ ਵੀ ਪੜ੍ਹੋ: Farmer Protest: ਕਿਸਾਨਾਂ ਦੇ ਨਾਂਅ ਤੇ ਲੀਡਰ ਹੋਏ ਮਿਹਣੋ-ਮਿਹਣੀ ! ਜਾਣੋ ਕੀ ਹੈ ਪੂਰਾ ਕਲੇਸ਼


14 ਮਾਰਚ ਨੂੰ ਦੇਸ਼ ਭਰ ਦੇ ਕਿਸਾਨ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕਿਸਾਨ ਮਹਾਪੰਚਾਇਤ ਕਰਨਗੇ। ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ। ਅਤੇ 26 ਫਰਵਰੀ ਨੂੰ ਕਿਸਾਨਾਂ ਨੇ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦੱਸਿਆ ਕਿ 26 ਫਰਵਰੀ ਨੂੰ ਕਿਸਾਨ ਦੇਸ਼ ਭਰ ਦੇ ਰਾਜ ਮਾਰਗਾਂ ’ਤੇ ਟਰੈਕਟਰ ਮਾਰਚ ਕਰਨਗੇ। ਇੱਕ ਪਾਸੇ ਵਾਲੀ ਸੜਕ ਖੁੱਲ੍ਹੀ ਰਹੇਗੀ। ਇਸੇ ਦਿਨ ਸ਼ਾਮ ਨੂੰ ਵਿਸ਼ਵ ਵਪਾਰ ਸੰਗਠਨ (ਡਬਲਯੂ.ਟੀ.ਓ.) ਦਾ ਪੁਤਲਾ ਵੀ ਫੂਕਿਆ ਜਾਵੇਗਾ।


ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਅਸਤੀਫ਼ੇ ਦੀ ਵੀ ਮੰਗ ਕੀਤੀ ਹੈ। ਕਿਸਾਨਾਂ ਨੇ ਵਿਸ਼ਵ ਵਪਾਰ ਸੰਸਥਾ ਤੋਂ ਖੇਤੀ ਨੂੰ ਵੱਖ ਕਰਨ ਦੀ ਮੰਗ ਕੀਤੀ ਹੈ।


ਇਹ ਵੀ ਪੜ੍ਹੋ: Punjab news: 'ਪੰਜਾਬ ਸਰਕਾਰ 22 ਫਸਲਾਂ ਦਾ MSP ਲਾਗੂ ਕਰੇ, ਅਸੀਂ ਇਸ ਦਾ ਸਵਾਗਤ ਕਰਾਂਗੇ', ਸੁਖਬੀਰ ਬਾਦਲ ਨੇ ਪਿੰਡਾਂ ਦੇ ਦੌਰੇ ਦੌਰਾਨ ਆਖੀ ਆਹ ਗੱਲ