Chandigarh News: ਆਜ਼ਾਦੀ ਦਿਹਾੜੇ ਮੌਕੇ ਚੰਡੀਗੜ੍ਹ ਪੁਲਿਸ ਦੇ 22 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਵਧੀਆ ਸੇਵਾਵਾਂ ਲਈ ਪ੍ਰਸ਼ਾਸਕ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਵਿਭਾਗ ਵਿੱਚ ਬਹੁਤ ਵਧੀਆ ਸੇਵਾਵਾਂ ਨਿਭਾਉਣ ਲਈ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ’ਚ ਡੀਐਸਪੀ ਗੁਰਜੀਤ ਕੌਰ, ਇੰਸਪੈਕਟਰ ਬਲਦੇਵ ਕੁਮਾਰ, ਇੰਸਪੈਕਟਰ ਰਣਜੀਤ ਸਿੰਘ, ਏਐਸਆਈ ਸੱਤਿਆਵਾਨ, ਏਐਸਆਈ ਪੰਜਾਬ ਸਿੰਘ, ਏਐਸਆਈ ਯਸ਼ਵੰਤ ਸਿੰਘ, ਹੌਲਦਾਰ ਦੇਵੀ ਚੰਦ ਦੇ ਨਾਮ ਸ਼ਾਮਲ ਹਨ। 



ਇਸੇ ਤਰ੍ਹਾਂ ਵਧੀਆ ਸੇਵਾਵਾਂ ਨਿਭਾਉਣ ਲਈ ਡੀਐਸਪੀ ਬਰਜਿੰਦਰ ਸਿੰਘ, ਇੰਸਪੈਕਟਰ ਕੇਹਰ ਸਿੰਘ, ਸਬ ਇੰਸਪੈਕਟਰ ਕੁਲਵਿੰਦਰ ਕੌਰ, ਸਬ ਇੰਸਪੈਕਟਰ ਜਗਦੀਸ਼ ਚੰਦਰ, ਏਐਸਆਈ ਹਰਜਿੰਦਰ ਸਿੰਘ, ਏਐਸਆਈ ਉੱਤਮ ਚੰਦ, ਏਐਸਆਈ ਸੁੰਦਰ ਸਿੰਘ, ਏਐਸਆਈ ਸਤੀਸ਼ ਕੁਮਾਰ, ਏਐਸਆਈ ਪ੍ਰਿਤਪਾਲ ਸਿੰਘ, ਹੌਲਦਾਰ ਪਰਵੀਨ ਕੁਮਾਰ, ਹੌਲਦਾਰ ਵਿਕਾਸ ਕੁਮਾਰ, ਹੌਲਦਾਰ ਧਰਮਿੰਦਰ ਸਿੰਘ, ਹੌਲਦਾਰ ਸੁਸ਼ਮਾ ਰਾਣੀ, ਸੀਨੀਅਰ ਕਾਂਸਟੇਬਲ ਕੌਸ਼ਲ ਕੌਰ ਤੇ ਸੀਨੀਅਰ ਕਾਂਸਟੇਬਲ ਇੰਦਰਜੀਤ ਨੂੰ ਸਨਮਾਨਿਤ ਕੀਤਾ ਜਾਵੇਗਾ।


ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੱਲੋਂ 76ਵੇਂ ਆਜ਼ਾਦੀ ਦਿਹਾੜੇ ਮੌਕੇ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿੱਚ ਹੋਣ ਵਾਲੇ ਸਮਾਰੋਹ ਦੌਰਾਨ ਪਰੇਡ ਤੋਂ ਸਲਾਮੀ ਲਈ ਜਾਵੇਗੀ। ਇਸ ਦੇ ਨਾਲ ਹੀ ਯੂਟੀ ਦੇ ਪ੍ਰਸ਼ਾਸਕ ਵੱਲੋਂ ਯੂਟੀ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਤੇ ਸਮਾਜ ਸੇਵਾ ਦੇ ਖੇਤਰ ਵਿੱਚ ਵਧੀਆ ਕੰਮ ਕਰਨ ਵਾਲੀਆਂ 26 ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਕ ਵਿਅਕਤੀ ਨੂੰ ਸ਼ਲਾਘਾ ਸਰਟੀਫਿਕੇਟ ਦਿੱਤਾ ਜਾਵੇਗਾ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ