OPD close: ਅੱਜ ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ‘ਚ OPD ਸੇਵਾ ਰਹੇਗੀ ਬੰਦ, PGI ਸਮੇਤ ਇਨ੍ਹਾਂ ਹਸਪਤਾਲਾਂ 'ਚ ਐਮਰਜੈਂਸੀ ਰਹੇਗੀ ਖੁਲ੍ਹੀ, ਜਾਣੋ
OPD remain close: ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ਸਬੰਧੀ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅੱਜ 24 ਅਕਤੂਬਰ ਨੂੰ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਬੰਦ ਰਹਿਣਗੀਆਂ।
OPD remain close: ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ਸਬੰਧੀ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅੱਜ 24 ਅਕਤੂਬਰ ਨੂੰ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਬੰਦ ਰਹਿਣਗੀਆਂ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੁਸਹਿਰੇ ਮੌਕੇ ਪੀਜੀਆਈ, ਜੀਐਮਐਸਐਚ-16 ਅਤੇ ਜੀਐਮਸੀਐਚ-32 ਸਮੇਤ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਬੰਦ ਰਹਿਣਗੀਆਂ। ਪਰ ਤਿੰਨੋਂ ਵੱਡੇ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ।
ਉੱਥੇ ਹੀ ਚੰਡੀਗੜ੍ਹ ਸਿਹਤ ਵਿਭਾਗ ਵੱਲੋਂ ਜੀਐਮਐਸਐਚ-16 ਅਤੇ ਜੀਐਮਸੀਐਚ-32 ਵਿੱਚ ਤਿਉਹਾਰਾਂ ਦੇ ਮੱਦੇਨਜ਼ਰ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਐਮਰਜੈਂਸੀ ਤੋਂ ਇਲਾਵਾ ਬਰਨ ਯੂਨਿਟ ਨੂੰ ਵੀ ਚਾਲੂ ਰੱਖਿਆ ਗਿਆ ਹੈ। ਦੁਸਹਿਰੇ ਮੌਕੇ ਪਟਾਕਿਆਂ ਕਾਰਨ ਕੋਈ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਬਰਨ ਯੂਨਿਟ ਦੇ ਮੈਂਬਰਾਂ ਨੂੰ ਛੁੱਟੀ ਰੱਦ ਕਰਨ ਅਤੇ 24 ਘੰਟੇ ਹਸਪਤਾਲ ਵਿੱਚ ਮੌਜੂਦ ਰਹਿਣ ਲਈ ਕਿਹਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਹਸਪਤਾਲ ਦੇ ਨਾਲ-ਨਾਲ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Punjab news: ਅੱਜ ਸੂਬੇ ਦੇ ਸੇਵਾ ਕੇਂਦਰ ਅੱਧੇ ਦਿਨ ਲਈ ਖੁਲ੍ਹਣਗੇ, ਪੰਜਾਬ ਸਰਕਾਰ ਨੇ ਕੀਤਾ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।