(Source: ECI/ABP News/ABP Majha)
Chandigarh News: ਆਪਣਾ ਕਾਰੋਬਾਰ ਕਰਨ ਵਾਲੇ ਨੌਜਵਾਨਾਂ ਲਈ ਮੌਕਾ, 15 ਫਰਵਰੀ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਤਾਰੀਖ
Chandigarh News: ਆਪਣਾ ਕਾਰੋਬਾਰ ਕਰਨ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਵੱਲੋਂ ਉੱਦਮੀ ਨੌਜਵਾਨਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਇਹ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਤਾਰੀਖ 15 ਫਰਵਰੀ ਹੈ।
Chandigarh News: ਆਪਣਾ ਕਾਰੋਬਾਰ ਕਰਨ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਵੱਲੋਂ ਉੱਦਮੀ ਨੌਜਵਾਨਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਇਹ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਤਾਰੀਖ 15 ਫਰਵਰੀ ਹੈ। ਆਪਣਾ ਕਾਰੋਬਾਰ ਕਰਨ ਦੀ ਰੁਚੀ ਰੱਖਣ ਵਾਲੇ ਨੌਜਵਾਨ ਆਨਲਾਈਨ ਅਰਜ਼ੀ ਦੇ ਸਕਦੇ ਹਨ।
ਦੱਸ ਦਈਏ ਕਿ ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵੱਲੋਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਉੱਦਮੀ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਪਲੇਟਫ਼ਾਰਮ ਪ੍ਰਦਾਨ ਕਰਨ ਲਈ ਵਟ ਐਨ ਆਈਡੀਆ-ਏ ਸਟਾਰਟਅਪ ਚੈਲੰਜ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਹੁਣ ਤੱਕ ਕੁੱਲ 403 ਅਰਜ਼ੀਆਂ ਪ੍ਰਾਪਤ ਹੋ ਚੁੱਕੀਆਂ ਹਨ।
ਮੁਹਾਲੀ ਦੇ ਡਿਪਟੀ ਕਮਿਸ਼ਨਰਆਸ਼ਿਕਾ ਜੈਨ ਨੇ ਦੱਸਿਆ ਕਿ ਅਰਜ਼ੀਆਂ ਦੇਣ ਦੀ ਆਖ਼ਰੀ 15 ਫਰਵਰੀ ਹੈ। ਇਸ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਪ੍ਰਾਜੈਕਟ ਸ਼ੁਰੂ ਕਰਨ ਲਈ ਮਾਹਿਰਾਂ ਵੱਲੋਂ ਸਲਾਹ ਤੇ ਹੋਰ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਡੀਸੀ ਨੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਅੱਗੇ ਆਉਣ ਤੇ ਇਸ ਪ੍ਰੋਗਰਾਮ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਇਸ ਉਪਰਾਲੇ ਨੂੰ ਸਫਲ ਬਣਾਉਣ। ਉਨ੍ਹਾਂ ਕਿਹਾ ਕਿ ਇੱਛੁਕ ਉਮੀਦਵਾਰ https://bit.ly/What1n9deaMohali ਉੱਤੇ 15 ਫਰਵਰੀ ਤੱਕ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਸਮੂਹ ਸਰਕਾਰੀ ਇਮਾਰਤਾਂ ’ਤੇ ਸੋਲਰ ਪੈਨਲਾਂ ਸਮੇਤ ਸਰਕਾਰੀ ਅਦਾਰਿਆਂ ਵਿੱਚ ਪ੍ਰੀਪੇਡ ਮੀਟਰ ਵੀ ਲਗਾਏ ਜਾਣਗੇ। ਸਰਕਾਰੀ ਅਦਾਰਿਆਂ ਦੇ ਬਕਾਇਆ ਬਿਜਲੀ ਬਿੱਲਾਂ ਦੀ ਅਦਾਇਗੀ ਦੇ ਹੁਕਮ ਦੇ ਦਿੱਤੇ ਗਏ ਹਨ। ਸਰਕਾਰੀ ਬਿਜਲੀ, ਜੋ ਸਰਕਾਰ ਨੇ ਵਰਤੀ ਹੈ, ਦਾ ਪੈਸਾ ਦੇਣਾ ਸਾਡੀ ਜ਼ਿੰਮੇਵਾਰੀ ਹੈ, ਉਹ ਪੂਰੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Patiala News: ਪੰਜਾਬ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ’ਤੇ ਲੱਗਣਗੇ ਸੋਲਰ ਪੈਨਲ ਤੇ ਦਫਤਰਾਂ 'ਚ ਪ੍ਰੀਪੇਡ ਮੀਟਰ: ਸੀਐਮ ਭਗਵੰਤ ਮਾਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Satellite Tuners: ਬਿਨਾਂ ਡਿਸ਼ ਤੋਂ ਦੇਖ ਸਕੋਗੇ 200 ਚੈਨਲ, ਖਰਚ ਨਹੀਂ ਹੋਵੇਗਾ ਇੱਕ ਰੁਪਇਆ, ਟੀਵੀ ਸੈੱਟ 'ਚ ਲੱਗੇਗਾ ਇਹ ਸਿਸਟਮ