Panchayat Elections: ਅਕਤੂਬਰ ਮਹੀਨੇ ਦੀ ਇਸ ਤਰੀਕ ਨੂੰ ਹੋਣਗੀਆਂ ਪੰਚਾਇਤੀ ਚੋਣਾਂ, 23 ਸਤੰਬਰ ਤੱਕ ਲੱਗ ਸਕਦਾ ਚੋਣ ਜ਼ਾਬਤਾ !
Panchayat Elections: ਚੋਣ ਕਮਿਸ਼ਨ ਉਸ ਅਨੁਸਾਰ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਕਰੇਗਾ। ਮੰਨਿਆ ਜਾ ਰਿਹਾ ਹੈ ਕਿ 23 ਸਤੰਬਰ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਹੋ ਸਕਦਾ ਹੈ। ਹਾਲਾਂਕਿ ਇਸ ਤੋਂ ਬਾਅਦ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ
Panchayat Elections: ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ। ਪੰਚਾਇਤ ਵਿਭਾਗ ਇਹ ਨੋਟੀਫਿਕੇਸ਼ਨ ਰਾਜ ਚੋਣ ਕਮਿਸ਼ਨ ਨੂੰ ਭੇਜੇਗਾ।
ਚੋਣ ਕਮਿਸ਼ਨ ਉਸ ਅਨੁਸਾਰ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਕਰੇਗਾ। ਮੰਨਿਆ ਜਾ ਰਿਹਾ ਹੈ ਕਿ 23 ਸਤੰਬਰ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਹੋ ਸਕਦਾ ਹੈ। ਹਾਲਾਂਕਿ ਇਸ ਤੋਂ ਬਾਅਦ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ। ਸਰਕਾਰੀ ਸੂਤਰਾਂ ਦੀ ਮੰਨੀਏ ਤਾਂ 13 ਅਕਤੂਬਰ ਨੂੰ ਚੋਣਾਂ ਹੋ ਸਕਦੀਆਂ ਹਨ। ਹਾਲ ਹੀ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਦੀ ਫਾਈਲ ਮੁੱਖ ਮੰਤਰੀ ਨੂੰ ਭੇਜੀ ਗਈ ਸੀ। ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਇੱਕ ਸਾਲ ਦੇ ਬੱਚੇ ਨੂੰ ਲੱਗੀ ਅਜਿਹੀ ਬਿਮਾਰੀ ਹੋ ਰਹੀ ਸੰਭੋਗ ਦੀ ਇੱਛਾ, ਗੁਪਤ ਅੰਗ 25 ਸਾਲ ਦੇ ਨੌਜਵਾਨਾਂ ਵਰਗੇ
ਰਾਜ ਸਰਕਾਰ ਦੇ ਕਾਨੂੰਨੀ ਅਤੇ ਵਿਧਾਨਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ 16 ਸਤੰਬਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਹੁਣ ਪੇਂਡੂ ਵਿਕਾਸ ਵਿਭਾਗ ਵੱਲੋਂ ਪ੍ਰਕਿਰਿਆ ਸ਼ੁਰੂ ਕਰਨ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ।
ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਨਿਯਮਾਂ ਅਨੁਸਾਰ ਸਰਪੰਚਾਂ ਦੀਆਂ ਅਸਾਮੀਆਂ ਰਾਖਵੀਆਂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਵੱਲੋਂ ਆਪਣੇ ਖੇਤਰ ਅਧੀਨ ਆਉਂਦੀਆਂ ਪੰਚਾਇਤਾਂ ਵਿੱਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਦੇ ਅੰਕੜਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬਲਾਕ ਨੂੰ ਇਕਾਈ ਮੰਨ ਕੇ ਸਰਪੰਚਾਂ ਦੀਆਂ ਅਸਾਮੀਆਂ ਰਾਖਵੀਆਂ ਕਰਨ ਲਈ ਰੋਸਟਰ ਤਿਆਰ ਕੀਤਾ ਜਾ ਰਿਹਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.