ਪੜਚੋਲ ਕਰੋ

Panjab University election: ਵਿਦਿਆਰਥੀ ਚੋਣਾਂ 'ਚ ਵੀ ਚੱਲ ਰਹੀਆਂ ਸ਼ਰਾਬ ਦੀਆਂ ਪੇਟੀਆਂ! ਕੋਡ ਪਰਚੀਆਂ ਰਾਹੀਂ ਦਾਰੂ ਦੀ ਸਪਲਾਈ

Liquor: ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ ’ਚ ਅੱਜ ਹੋਣ ਵਾਲੀਆਂ ਵਿਦਿਆਰਥੀ ਚੋਣਾਂ ਨੂੰ ਸ਼ਾਂਤਮਈ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੰਡੀਗੜ੍ਹ ਪੁਲਿਸ ਚੌਕਸ ਹੈ।

Panjab University election: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਅੱਜ ਵਿਦਿਆਰਥੀ ਕਾਊਂਸਲ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਇਸ ਸਬੰਧੀ ਪੀਯੂ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਪੱਖੋਂ ਚੰਡੀਗੜ੍ਹ ਪੁਲਿਸ ਤੇ ਸਕਿਉਰਿਟੀ ਵਿੰਗ ਪੂਰੀ ਤਰ੍ਹਾਂ ਚੌਕਸ ਹੈ। ਉਧਰ, ਵਿਦਿਆਰਥੀ ਚੋਣਾਂ ਵਿੱਚ ਵੀ ਖੂਬ ਸ਼ਰਾਬ ਚੱਲ ਰਹੀ ਹੈ। ਇੱਥੋਂ ਤੱਕ ਕਿ ਸ਼ਰਾਬ ਦੀਆਂ ਪੇਟੀਆਂ ਵੰਡੀਆਂ ਗਈਆਂ ਹਨ।

ਹਾਸਲ ਜਾਣਕਾਰੀ ਮੁਤਾਬਕ ਵਿਦਿਆਰਥੀਆਂ ਨੂੰ ਕੋਡ ਪਰਚੀਆਂ ਰਾਹੀਂ ਸ਼ਰਾਬ ਵੰਡੀ ਗਈ ਹੈ। ਜੀਜੀਡੀ ਐਸਡੀ ਕਾਲਜ ਵਿੱਚ ਇੱਕ ਧਿਰ ਵੱਲੋਂ ਵਿਦਿਆਰਥੀਆਂ ਨੂੰ ਸ਼ਰਾਬ ਦੀ ਵਿਕਰੀ ਲਈ ਕੋਡ ਵਰਡ ਦੀਆਂ ਪਰਚੀਆਂ ਵੰਡੀਆਂ ਗਈਆਂ। ਸੂਤਰਾਂ ਅਨੁਸਾਰ ਸ਼ਰਾਬ ਦੀਆਂ ਪੇਟੀਆਂ ਸਿਰਫ ਉਨ੍ਹਾਂ ਵਿਦਿਆਰਥੀਆਂ ਨੂੰ ਹੀ ਦਿੱਤੀਆਂ ਗਈਆਂ ਹਨ ਜੋ ਵੱਡੇ ਸਮੂਹ ਵਿੱਚ ਵਿਚਰਦੇ ਰਹੇ ਹਨ। ਅਜਿਹੀ ਹੀ ਹੋਰ ਕਾਲਜਾਂ ਤੇ ਇੱਥੋਂ ਤੱਕ ਕਿ ਯੂਨੀਵਰਸਿਟੀ ਵਿੱਚ ਵੀ ਹੋਇਆ ਹੈ।

ਸੂਤਰਾਂ ਮੁਤਾਬਕ ਇਨ੍ਹਾਂ ਵਿਦਿਆਰਥੀਆਂ ਨੂੰ ਬਲੈਂਡਰ ਪ੍ਰਾਈਡ ਤੇ ਸਿਗਨੇਚਰ ਦੀਆਂ ਪਰਚੀਆਂ ਵੰਡੀਆਂ ਗਈਆਂ। ਖਾਸ ਗੱਲ ਇਹ ਰਹੀ ਕਿ ਇਸ ਵਾਰ ਕਈ ਵਿਦਿਆਰਥੀ ਆਗੂਆਂ ਨੂੰ ਸ਼ਰਾਬ ‘ਬਲੈਕ ਐਂਡ ਵਾਈਟ’ ਦੀ ਦਿੱਤੀ ਗਈ। ਕੁਝ ਵਿਦਿਆਰਥੀਆਂ ਨੇ ਦੱਸਿਆ ਕਿ ਹਰ ਜਮਾਤ ਦੇ ਮੋਹਰੀ ਵਿਦਿਆਰਥੀਆਂ ਨੂੰ ਹੀ ਬੋਤਲਾਂ ਵੰਡੀਆਂ ਗਈਆਂ ਹਨ। ਠੇਕੇ ਵਾਲਿਆਂ ਦਾ ਵੀ ਕਹਿਣ ਹੈ ਕਿ ਇਨ੍ਹਾਂ ਦਿਨਾਂ ਵਿੱਚ ਖਾਸ ਬਰਾਂਡ ਦੀ ਵਿਕਰੀ 20 ਫੀਸਦੀ ਤਕ ਵੱਧ ਗਈ ਹੈ। 

ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ ’ਚ ਅੱਜ ਹੋਣ ਵਾਲੀਆਂ ਵਿਦਿਆਰਥੀ ਚੋਣਾਂ ਨੂੰ ਸ਼ਾਂਤਮਈ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੰਡੀਗੜ੍ਹ ਪੁਲਿਸ ਚੌਕਸ ਹੈ। ਪੁਲਿਸ ਨੇ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਸ਼ਹਿਰ ਵਿੱਚ 1200 ਤੋਂ ਵੱਧ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਹੈ। ਇਸ ਮੌਕੇ ਚੰਡੀਗੜ੍ਹ ਪੁਲਿਸ ਦੇ 12 ਡੀਐਸਪੀ, 12 ਐਸਐਚਓ, 18 ਇੰਸਪੈਕਟਰ ਤੇ ਹੋਰ ਮੁਲਾਜ਼ਮ ਵੀ ਵੱਖ-ਵੱਖ ਥਾਵਾਂ ’ਤੇ ਤਾਇਨਾਤ ਰਹਿਣਗੇ।

ਚੋਣਾਂ ਵਾਸਤੇ ਪ੍ਰਧਾਨਗੀ ਦੇ ਅਹੁਦੇ ਲਈ ਵੱਖ-ਵੱਖ ਪਾਰਟੀਆਂ ਦੇ ਕੁੱਲ ਨੌਂ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਪ੍ਰਧਾਨਗੀ ਲਈ ਸੀਵਾਈਐਸਐਸ ਤੋਂ ਦਿਵਿਆਂਸ਼ ਠਾਕੁਰ, ਪੁਸੂ ਤੋਂ ਦਵਿੰਦਰਪਾਲ ਸਿੰਘ, ਐਨਐਸਯੂਆਈ ਤੋਂ ਜਤਿੰਦਰ ਸਿੰਘ, ਪੀਐਸਯੂ ਲਲਕਾਰ ਤੋਂ ਮਨਿਕਾ ਛਾਬੜਾ, ਐਚਐਸਏ ਤੋਂ ਕੁਲਦੀਪ ਸਿੰਘ, ਐਸਐਫਐਸ ਤੋਂ ਪ੍ਰਤੀਕ ਕੁਮਾਰ, ਏਬੀਵੀਪੀ ਤੋਂ ਰਾਕੇਸ਼ ਦੇਸ਼ਵਾਲ, ਐੱਸਓਆਈ ਤੋਂ ਯੁਵਰਾਜ ਗਰਗ ਤੇ ਇੱਕ ਅਜ਼ਾਦ ਉਮੀਦਵਾਰ ਸਕਸ਼ਮ ਸਿੰਘ ਚੋਣ ਮੈਦਾਨ ਵਿੱਚ ਹਨ। 

ਇਸ ਤੋਂ ਇਲਾਵਾ ਮੀਤ ਪ੍ਰਧਾਨ, ਸਕੱਤਰ ਅਤੇ ਜੁਆਇੰਟ ਸਕੱਤਰ ਦੇ ਅਹੁਦਿਆਂ ਲਈ ਚਾਰ-ਚਾਰ ਉਮੀਦਵਾਰ ਚੋਣ ਲੜਨਗੇ। ਵੋਟਾਂ ਵਾਲੇ ਦਿਨ ਕੈਂਪਸ ਵਿੱਚ 179 ਬੂਥਾਂ ’ਤੇ ਸੈਕਟਰ 14 ਤੇ 25 ਸਥਿਤ ਦੋਵੇਂ ਕੈਂਪਸਾਂ ਦੇ ਕੁੱਲ 15,693 ਵਿਦਿਆਰਥੀ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਕਾਊਂਸਲ ਚੋਣ ਤੋਂ ਇਲਾਵਾ ਪੀਯੂ ਦੇ 40 ਵਿਭਾਗਾਂ ਵਿੱਚ 58 ਡਿਪਾਰਟਮੈਂਟਲ ਰੀਪ੍ਰੈਜ਼ੈਂਟੇਟਿਵ (ਡੀਆਰਜ਼) ਨਿਰਵਿਰੋਧ ਚੁਣੇ ਜਾ ਚੁੱਕੇ ਹਨ ਜਦਕਿ ਬਾਕੀ ਰਹਿੰਦੇ 29 ਵਿਭਾਗਾਂ ਵਿੱਚ 68 ਡੀ.ਆਰਜ਼. ਦੀ ਚੋਣ ਲਈ ਵੋਟਿੰਗ ਹੋਵੇਗੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget