Behbal Kalan Goli Kand: ਸੀਐਮ ਭਗਵੰਤ ਮਾਨ ਤੋਂ ਮੰਗ ਲਿਆ ਸਪੱਸ਼ਟੀਕਰਨ, AAP ਦਾ ਹੀ MLA ਕਸੂਤੀ ਫਸਾ ਗਿਆ ਸਰਕਾਰ
Behbal Kalan Goli Kand Case - ਧਿਆਨ ਦਿਓ ਕਿ ਤੁਹਾਡੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ Kunwar Vijay Pratap Singh ਕੀ ਕਹਿ ਰਹੇ ਹਨ। ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ, ਤੁਹਾਨੂੰ ਸਾਰੇ ਪੰਜਾਬੀਆਂ ਨੂੰ ਸਪੱਸ਼ਟੀਕਰਨ ਦੇਣਾ
Punjab News: ਬਹਿਬਲ ਕਲਾਂ ਪੁਲਿਸ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਸਰਕਾਰ ਬੁਰੀ ਤਰ੍ਹਾਂ ਘਿਰਦੀ ਦਿਖਾਈ ਦੇ ਰਹੀ ਹੈ। ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁਵੰਰ ਵਿਜੇ ਪ੍ਰਤਾਪ ਸਿੰਘ ਵੱਲੋਂ ਕੀਤੇ ਗਏ ਖੁਲਾਸਿਆਂ 'ਤੇ ਵਿਰੋਧੀਆਂ ਨੇ ਸਵਾਲ ਖੜ੍ਹੇ ਕਰਨੇ ਸ਼ੁਰੂ ਕਰ ਦਿੱਤੇ ਹਨ।
ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਵਜਾ ਨੇ ਕਿਹਾ ਕਿ - Bhagwant Mann ਧਿਆਨ ਦਿਓ ਕਿ ਤੁਹਾਡੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ Kunwar Vijay Pratap Singh ਕੀ ਕਹਿ ਰਹੇ ਹਨ। ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ, ਤੁਹਾਨੂੰ ਸਾਰੇ ਪੰਜਾਬੀਆਂ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਬਹਿਬਲ ਕਲਾਂ ਪੁਲਿਸ ਗੋਲੀ ਕਾਂਡ 'ਤੇ ਇਨਸਾਫ਼ ਦੇਣ ਵਿੱਚ ਅਸਫ਼ਲ ਕਿਉਂ ਰਹੇ ਹੋ? तू इधर उधर की न बात कर, ये बता कि क़ाफ़िला क्यूँ लुटा?
ਦੱਸ ਦਈਏ ਕਿ ਬੇਅਦਬੀ ਤੇ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਆਈਪੀਐਸ ਅਧਿਕਾਰੀ ਅਤੇ ਅੰਮ੍ਰਿਤਸਰ ਤੋਂ ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਹੀ ਸਰਕਾਰ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਕੁੰਵਰ ਵਿਜੇ ਪ੍ਰਤਾਪ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਪੁਰਾਣੀ ਵੀਡੀਓ ਫੇਸਬੁੱਕ 'ਤੇ ਸ਼ੇਅਰ ਕੀਤੀ ਹੈ ਜਿਸ ਵਿੱਚ ਭਗਵੰਤ ਮਾਨ ਕੁੰਵਰ ਵਿਜੇ ਪ੍ਰਤਾਪ ਨੂੰ ਇਮਾਨਦਾਰ ਅਫ਼ਸਰ ਦੱਸ ਰਹੇ ਹਨ।
ਇਸ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਨੇ ਪੋਸਟ ਪਾ ਕੇ ਇਲਜ਼ਾਮ ਲਾਇਆ ਕਿ ਸਰਕਾਰ ਬੇਅਦਬੀ ਤੇ ਗੋਲੀਕਾਂਡ ਮਾਮਲੇ ਵਿੱਚ ਗਵਾਹਾਂ ਨੂੰ ਮੁਕਰਾ ਰਹੇ ਹਨ ਤੇ ਦੋਸ਼ੀਆਂ ਨੂੰ ਫਾਇਦਾ ਪਹੁੰਚਾ ਰਹੀ ਹੈ.. ਪੋਸਟ ਵਿੱਚ ਕੁੰਵਰ ਵਿਜੇ ਪ੍ਰਤਾਪ ਨੇ ਲਿਖਿਆ ਕਿ - 'ਜਦੋਂ ਮੈਂ IPS ਤੋਂ ਅਸਤੀਫ਼ਾ ਦਿੱਤਾ ਸੀ, ਮੈਂ ਵੀ ਤੁਹਾਡੀ ਗੱਲ ਤੇ ਵਿਸ਼ਵਾਸ ਕਰ ਲਿਆ ਤੇ ਰਾਜਨੀਤੀ ਦਾ ਸ਼ਿਕਾਰ ਹੋ ਗਿਆ। ਅੱਜ SIT ਤੁਹਾਡੀ ਹੈ ਅੱਜ Home Minister ਤੁਸੀਂ ਹੋ।
ਉਨ੍ਹਾਂ ਕਿਹਾ ਕਿ ਗਵਾਹਾੰ ਨੂੰ SIT ਮੁਕਰਾ ਰਹੀ ਹੈ। ਦੁਬਰਾ ਉਨ੍ਹਾਂ ਦਾ ਬਿਆਨ ਕਰਾਇਆ ਜਾ ਰਿਹਾ ਹੈ, ਦੋਸ਼ੀਆਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ। ਮੈਂ ਨਿੱਜੀ ਵਕੀਲਾਂ ਨੂੰ ਨਾਲ ਲੈ ਕੇ ਅਦਾਲਤਾਂ ਵਿੱਚ ਪੈਰਵਾਈ ਕਰ ਰਿਹਾ ਹਾਂ। ਮੈਨੂੰ ਜਾਣਬੂਝ ਕੇ ਜਲੀਲ ਕੀਤਾ ਜਾ ਰਿਹਾ ਹੈ। ਦੋਸ਼ੀ ਸਰਕਾਰੀਤੰਤਰ ਤੇ ਹਾਵੀ ਹੋ ਗਏ। ਪੰਜਾਬੀਆਂ ਨਾਲ ਧੋਖਾ ਹੋ ਗਿਆ। ਲੇਕਿਨ ਆਖ਼ਰੀ ਫੈਸਲਾ ਗੁਰੂ ਗੋਬਿੰਦ ਸਿੰਘ ਜੀ ਦੀ ਅਦਾਲਤ ਵਿੱਚ ਹੋਣਾ ਹੈ। ਮੇਰੀ ਜੰਗ ਜਾਰੀ ਰਹੇਗੀ, ਹਰ ਤਸੱਦਦ ਸਹਿਣ ਲਈ ਤਿਆਰ ਹਾਂ।