Lok Sabha Election: ਕਾਂਗਰਸ ਨੇ ਲੋਕ ਸਭਾ ਚੋਣਾਂ ਵਿੱਚ ਚੰਡੀਗੜ੍ਹ ਸੀਟ ਤੋਂ ਮਨੀਸ਼ ਤਿਵਾੜੀ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਤੋਂ ਬਾਅਦ ਪਾਰਟੀ ਵਿੱਚ ਮਤਭੇਦ ਸਾਹਮਣੇ ਆ ਰਹੇ ਹਨ। ਮਨੀਸ਼ ਤਿਵਾੜੀ ਨੂੰ ਚੋਣ ਮੈਦਾਨ ਵਿੱਚ ਉਤਾਰਨ ਤੋਂ ਬਾਅਦ ਇੱਕ-ਦੋ ਨਹੀਂ ਸਗੋਂ 36 ਆਗੂਆਂ ਨੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਹਾਈਕਮਾਂਡ ਨੂੰ ਅਸਤੀਫ਼ੇ ਸੌਂਪ ਦਿੱਤੇ ਹਨ।  ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਵੱਲੋਂ ਮਨੀਸ਼ ਤਿਵਾੜੀ ਨੂੰ ਮੈਦਾਨ 'ਚ ਉਤਾਰੇ ਜਾਣ ਤੋਂ ਬਾਅਦ ਪਵਨ ਬਾਂਸਲ ਗਰੁੱਪ ਨਾਰਾਜ਼ ਹੈ। ਇਸ ਤੋਂ ਬਾਅਦ ਪਾਰਟੀ 'ਚ ਅਸਤੀਫੇ ਦੀ ਦੌੜ ਸ਼ੁਰੂ ਹੋ ਗਈ ਹੈ।


ਟਿਕਟ ਮਿਲਣ ਤੋਂ ਬਾਅਦ ਪਹਿਲੀ ਵਾਰ ਮੀਡੀਆ ਦੇ ਮੁਖ਼ਾਤਬ ਹੋਏ ਤਿਵਾੜੀ


ਚੋਣ ਮੈਦਾਨ 'ਚ ਉਤਰਨ ਤੋਂ ਬਾਅਦ ਮਨੀਸ਼ ਤਿਵਾੜੀ ਪਹਿਲੀ ਵਾਰ ਰਾਜੀਵ ਗਾਂਧੀ ਭਵਨ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਵੱਖ-ਵੱਖ ਮੁੱਦਿਆਂ 'ਤੇ ਖੁੱਲ੍ਹ ਕੇ ਆਪਣੇ ਵਿਚਾਰ ਪ੍ਰਗਟ ਕੀਤੇ। ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਇਸ ਮੌਕੇ ਪਵਨ ਬਾਂਸਲ ਧੜੇ ਦਾ ਕੋਈ ਵੀ ਆਗੂ ਮੌਜੂਦ ਨਹੀਂ ਸੀ। ਇਸ ਨੂੰ ਲੈ ਕੇ ਹੁਣ ਸਿਆਸੀ  ਗਲਿਆਰਿਆਂ ਵਿੱਚ ਹਲਚਲ ਮਚ ਗਈ ਹੈ।


ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨੀਸ਼ ਤਿਵਾੜੀ ਨੇ ਕਿਹਾ ਕਿ ਅੱਜ ਸਭ ਤੋਂ ਵੱਡੀ ਲੜਾਈ ਲੋਕਤੰਤਰ ਨੂੰ ਬਚਾਉਣ ਦੀ ਹੈ। ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਇਸ ਤਾਨਾਸ਼ਾਹੀ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦੇਣਾ ਹੋਵੇਗਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ