ਪੜਚੋਲ ਕਰੋ

PEDA: ਪੰਜਾਬ ਗਰੀਨ ਹਾਈਡ੍ਰੋਜਨ ਨੀਤੀ 2023 ਲਾਗੂ, ਸਰਕਾਰ ਨੇ ਲੋਕਾਂ ਤੋਂ ਮੰਗੇ ਸੁਝਾਅ, ਕੀ ਹੈ ਇਹ ਨੀਤੀ 

Green Hydrogen Policy - ਆਮ ਲੋਕਾਂ ਤੋਂ ਟਿੱਪਣੀਆਂ ਤੇ ਸੁਝਾਅ ਲੈਣ ਲਈ ਗਰੀਨ ਹਾਈਡ੍ਰੋਜਨ ਨੀਤੀ ਦਾ ਖਰੜਾ ਪੇਡਾ ਦੀ ਵੈੱਬਸਾਈਟ www.peda.gov.in ਤੇ ਅਪਲੋਡ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਟਿੱਪਣੀਆਂ/ਸੁਝਾਅ ਡਾਕ ਰਾਹੀਂ

ਚੰਡੀਗੜ੍ਹ : - ਪੰਜਾਬ ਨੂੰ ਗਰੀਨ ਹਾਈਡ੍ਰੋਜਨ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਗਰੀਨ ਹਾਈਡ੍ਰੋਜਨ ਈਕੋਸਿਸਟਮ ਨੂੰ ਉਤਸ਼ਾਹਿਤ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਗਰੀਨ ਹਾਈਡ੍ਰੋਜਨ ਨੀਤੀ, ਜਿਸਨੂੰ 'ਪੰਜਾਬ ਗਰੀਨ ਹਾਈਡ੍ਰੋਜਨ ਨੀਤੀ 2023' ਵਜੋਂ ਜਾਣਿਆ ਜਾਵੇਗਾ,  ਦਾ ਖਰੜਾ ਜਨਤਕ ਕਰ ਦਿੱਤਾ ਗਿਆ ਹੈ, ਜਿਸ ਬਾਰੇ ਸਬੰਧਤ ਭਾਈਵਾਲਾਂ ਅਤੇ ਆਮ ਲੋਕਾਂ ਤੋਂ ਸੁਝਾਅ/ਟਿੱਪਣੀਆਂ ਮੰਗੀਆਂ ਹਨ।

ਇਹ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਆਮ ਲੋਕਾਂ ਤੋਂ ਟਿੱਪਣੀਆਂ ਤੇ ਸੁਝਾਅ ਲੈਣ ਲਈ ਗਰੀਨ ਹਾਈਡ੍ਰੋਜਨ ਨੀਤੀ ਦਾ ਖਰੜਾ ਪੇਡਾ ਦੀ ਵੈੱਬਸਾਈਟ www.peda.gov.in 'ਤੇ ਅਪਲੋਡ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਟਿੱਪਣੀਆਂ/ਸੁਝਾਅ ਡਾਕ ਰਾਹੀਂ ਜਾਂ ਈਮੇਲ kulbirsingh@peda.gov.in ਅਤੇ rohit.kumar945@punjab.gov.in 'ਤੇ  5 ਨਵੰਬਰ, 2023 ਤੱਕ ਭੇਜੇ ਜਾ ਸਕਦੇ ਹਨ।

ਅਮਨ ਅਰੋੜਾ ਨੇ ਕਿਹਾ ਕਿ ਇਸ ਨੀਤੀ ਦਾ ਉਦੇਸ਼ ਸਾਲ 2030 ਤੱਕ 100 ਕਿੱਲੋ ਟਨ ਉਤਪਾਦਨ ਸਮਰੱਥਾ ਦੇ ਨਾਲ ਪੰਜਾਬ ਨੂੰ ਗਰੀਨ ਹਾਈਡ੍ਰੋਜਨ/ਅਮੋਨੀਆ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣਾ ਹੈ। ਇਸ ਤੋਂ ਇਲਾਵਾ ਹਾਈਡ੍ਰੋਜਨ ਪੈਦਾ ਕਰਨ ਦੀਆਂ ਨਵੀਨਤਮ ਉਤਪਾਦਨ ਸਮਰੱਥਾਵਾਂ ਜਿਵੇਂ ਬਾਇਓਮਾਸ ਗੈਸੀਫ਼ਿਕੇਸ਼ਨ, ਸਟੀਮ ਮੀਥੇਨ ਰਿਫਾਰਮਿੰਗ, ਵੇਸਟ ਵਾਟਰ ਦੀ ਇਲੈਕਟ੍ਰੋਲਾਈਸਿਸ, ਹਾਈਡ੍ਰੋਜਨ ਫਿਊਲ ਬਲੈਂਡਿੰਗ ਆਦਿ ਵਿਕਸਤ ਕਰਨਾ ਹੈ। 

ਉਨ੍ਹਾਂ ਕਿਹਾ ਕਿ ਇਹ ਨੀਤੀ ਹਾਈਡ੍ਰੋਜਨ ਗੈਸ ਸੈਕਟਰ ਵਿੱਚ ਸਕਿੱਲ ਡਿਵੈਲਪਮੈਂਟ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸੂਬੇ ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਲੈ ਕੇ ਆਵੇਗੀ। ਇਸ ਤੋਂ ਇਲਾਵਾ ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਉਦਯੋਗਾਂ ਵੱਲੋਂ ਨਵਿਆਉਣਯੋਗ ਊਰਜਾ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇਗਾ।

ਪੇਡਾ ਦੇ ਸੀ.ਈ.ਓ. ਡਾ ਅਮਰਪਾਲ ਸਿੰਘ ਨੇ ਕਿਹਾ ਕਿ ਊਰਜਾ ਦੇ ਨਵਿਆਉਣਯੋਗ ਸਰੋਤਾਂ ਦੀ ਵਰਤੋਂ ਕਰਕੇ ਪੈਦਾ ਕੀਤੀ ਗਈ ਗਰੀਨ ਹਾਈਡ੍ਰੋਜਨ ਇੱਕ ਸਾਫ਼-ਸੁਥਰੀ ਊਰਜਾ ਹੋਣ ਦੇ ਨਾਲ-ਨਾਲ ਉਦਯੋਗ ਲਈ ਫੀਡਸਟਾਕ (ਕੱਚਾ ਮਾਲ) ਵੀ ਹੈ ਜਿਸਦੀ ਵਰਤੋਂ ਨਾਲ ਵੱਖ-ਵੱਖ ਤਰ੍ਹਾਂ ਦੇ ਸਿੰਥੈਟਿਕ ਈਂਧਣ ਤਿਆਰ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਾਰਨ ਪੰਜਾਬ ਕੋਲ ਖੇਤੀਬਾੜੀ ਬਾਇਓਮਾਸ ਰਹਿੰਦ-ਖੂੰਹਦ ਦੀ ਵਰਤੋਂ ਕਰਨ ਦੀ ਵੱਡੀ ਸਮਰੱਥਾ ਹੈ ਜਿਸ ਨਾਲ ਗਰੀਨ ਹਾਈਡ੍ਰੋਜਨ ਪੈਦਾ ਹੋਵੇਗੀ ਅਤੇ ਦੇਸ਼ ਵਿੱਚ ਇਸਦੀ ਵੱਧ ਰਹੀ ਮੰਗ ਨੂੰ ਪੂਰਾ ਕੀਤਾ ਜਾ ਸਕੇਗਾ।

ਉਨ੍ਹਾਂ ਦੱਸਿਆ ਕਿ ਗਰੀਨ ਹਾਈਡ੍ਰੋਜਨ ਮਿਸ਼ਨ, ਸਾਲ 2050 ਤੱਕ ਕਾਰਬਨ ਡਾਈਆਕਸਾਈਡ ਦੀ ਨੈੱਟ-ਜ਼ੀਰੋ ਨਿਕਾਸੀ ਦੇ ਟੀਚੇ ਦੀ ਪ੍ਰਾਪਤੀ ਲਈ ਇੱਕ ਅਹਿਮ ਕਦਮ ਹੋਵੇਗਾ ਤਾਂ ਜੋ ਪ੍ਰੀ-ਇੰਡਸਟ੍ਰੀਅਲ ਲੈਵਲ ਨੂੰ ਧਿਆਨ ਵਿੱਚ ਰੱਖਦਿਆਂ ਤਾਪਮਾਨ ਦੇ ਵਾਧੇ ਨੂੰ 1.5 ਡਿਗਰੀ ਸੈਲਸੀਅਸ ਤੱਕ ਸੀਮਤ ਕਰਨ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।

ਟਾਪ ਹੈਡਲਾਈਨ

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Chandigarh News: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਚੰਡੀਗੜ੍ਹ 'ਚ ਇੰਸਪੈਕਟਰ ਨੂੰ ਬਚਾਉਣ ਦਾ ਦੋਸ਼, DSP ਨੂੰ ਕੀਤਾ ਗਿਆ ਤਲਬ: 3 ਅਧਿਕਾਰੀਆਂ ਸਣੇ ਪੇਸ਼ ਹੋਣ ਦੇ ਨਿਰਦੇਸ਼; ਜਾਣੋ ਪੂਰਾ ਮਾਮਲਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਚੰਡੀਗੜ੍ਹ 'ਚ ਇੰਸਪੈਕਟਰ ਨੂੰ ਬਚਾਉਣ ਦਾ ਦੋਸ਼, DSP ਨੂੰ ਕੀਤਾ ਗਿਆ ਤਲਬ: 3 ਅਧਿਕਾਰੀਆਂ ਸਣੇ ਪੇਸ਼ ਹੋਣ ਦੇ ਨਿਰਦੇਸ਼; ਜਾਣੋ ਪੂਰਾ ਮਾਮਲਾ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget