Chandigarh News: ਪੀਜੀਆਈ ਚੰਡੀਗੜ੍ਹ ਦੀ ਓਪੀਡੀ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦੀ ਸੁਵਿਧਾ ਤੇ ਇਲਾਜ ਵਧੇਰੇ ਮਰੀਜ਼ਾਂ ਦੀ ਪਹੁੰਚਯੋਗ ਬਣਾਉਣ ਦੇ ਲਈ ਅਥਾਰਿਟੀ ਵੱਲੋਂ ਰਜਿਸਟ੍ਰੇਸ਼ਨ ਦੇ ਸਮੇਂ ਵਿੱਚ ਇੱਕ ਘੰਟੇ ਦਾ ਵਾਧਾ ਕੀਤਾ ਗਿਆ ਹੈ।
ਹਾਸਲ ਪ੍ਰਾਪਤ ਜਾਣਕਾਰੀ ਮੁਤਾਬਕ ਪੀਜੀਆਈ ਪ੍ਰਬੰਧਨ ਵੱਲੋਂ ਰਜਿਸਟ੍ਰੇਸ਼ਨ ਦੇ ਸਮੇਂ ਵਿੱਚ ਵਾਧਾ 16 ਜਨਵਰੀ ਤੋਂ ਲਾਗੂ ਕੀਤਾ ਜਾ ਰਿਹਾ ਹੈ। ਇਸ ਤਹਿਤ ਹਰ ਹਫ਼ਤੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 8 ਤੋਂ 10 ਦੀ ਥਾਂ 11 ਵਜੇ ਤੱਕ ਜਦੋਂਕਿ ਸ਼ਨਿਚਰਵਾਰ ਵਾਲੇ ਦਿਨ ਸਵੇਰੇ 8 ਤੋਂ 9.30 ਦੀ ਥਾਂ ਹੁਣ 10.30 ਵਜੇ ਤੱਕ ਰਜਿਸਟ੍ਰੇਸ਼ਨ ਹੋਇਆ ਕਰੇਗੀ।
ਇਹ ਵੀ ਪੜ੍ਹੋ : ਪੰਜਾਬ ਨੂੰ ਸੁਧਾਰਨਗੇ ਅਮਿਤ ਸ਼ਾਹ : 29 ਜਨਵਰੀ ਨੂੰ ਪਟਿਆਲਾ 'ਚ ਰੈਲੀ, ਰਾਹੁਲ ਗਾਂਧੀ ਦੀ ਫੇਰੀ ਨਾਲ ਹੋਏ ਨੁਕਸਾਨ 'ਤੇ ਕਰਨਗੇ ਕਾਬੂ
ਇਸ ਤੋਂ ਇਲਾਵਾ ਸਪੈਸ਼ਲ ਕਲੀਨਿਕਾਂ ਵਿੱਚ ਰਜਿਸਟ੍ਰੇਸ਼ਨ ਦੁਪਹਿਰ 2 ਤੋਂ 3 ਵਜੇ ਤੱਕ ਹੋਵੇਗੀ। ਸਮਾਂ ਵਧਾਉਣ ਦਾ ਇਹ ਫ਼ੈਸਲਾ ਪੀਜੀਆਈ ਵਿੱਚ ਮਰੀਜ਼ਾਂ ਦੀ ਦਿਨੋ-ਦਿਨ ਵਧ ਰਹੀ ਗਿਣਤੀ ਦੇ ਮੱਦੇਨਜ਼ਰ ਕੀਤਾ ਗਿਆ ਹੈ। ਐਮਰਜੈਂਸੀ ਸੇਵਾਵਾਂ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰਹਿਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ