PGI Chandigarh: ਪੀਜੀਆਈ ਚੰਡੀਗੜ੍ਹ 'ਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਮਰੀਜ਼ ਦੇ ਪਰਿਵਾਰਕ ਮੈਂਬਰ ਨੇ ਡਾਕਟਰ ਦੀ ਕੁੱਟਮਾਰ ਕਰ ਦਿੱਤੀ। ਪੀਜੀਆਈ ਵਿੱਚ ਐਮਰਜੈਂਸੀ ਡਿਊਟੀ ਦੌਰਾਨ ਇੱਕ ਮਹਿਲਾ ਡਾਕਟਰ ਨਾਲ ਕੁੱਟਮਾਰ ਕੀਤੇ ਜਾਣ ਤੋਂ ਬਾਅਦ ਮਾਮਲਾ ਤੇਜ਼ ਹੋ ਗਿਆ ਹੈ। ਇਸ ਘਟਨਾ ਤੋਂ ਬਾਅਦ ਐਮਰਜੈਂਸੀ ਡਾਕਟਰਾਂ ਨੇ ਆਪਣਾ ਕੰਮ ਬੰਦ ਕਰ ਦਿੱਤਾ ਹੈ। ਮਾਮਲਾ ਇੰਨਾ ਗਰਮ ਹੋ ਗਿਆ ਹੈ ਕਿ ਡਾਕਟਰਾਂ ਨੇ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਹੜਤਾਲ 'ਤੇ ਚਲੇ ਗਏ।
ਦੇਰ ਤੱਕ ਡਾਕਟਰਾਂ ਦਾ ਧਰਨਾ ਜਾਰੀ ਰਿਹਾ। ਕਰੀਬ ਤਿੰਨ ਘੰਟਿਆਂ ਤੋਂ ਐਮਰਜੈਂਸੀ ਵਿੱਚ ਨਵੇਂ ਮਰੀਜ਼ ਦਾਖ਼ਲ ਨਹੀਂ ਹੋ ਰਹੇ ਸਨ। ਐਮਰਜੈਂਸੀ ਦੇ ਮੁੱਖ ਗੇਟ 'ਤੇ ਤਾਇਨਾਤ ਸੁਰੱਖਿਆ ਕਰਮਚਾਰੀ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦੇ ਰਹੇ ਸਨ। ਐਮਰਜੈਂਸੀ ਦੇ ਬਾਹਰ ਮਰੀਜ਼ਾਂ ਦੀ ਕਤਾਰ ਲੱਗੀ ਹੋਈ ਸੀ। ਮਰੀਜ਼ ਸਟਰੈਚਰ 'ਤੇ ਰੁਲ ਰਹੇ ਸਨ। ਸਥਿਤੀ ਵਿਗੜਦੀ ਜਾ ਰਹੀ ਸੀ। ਇਲਾਜ ਨਾ ਮਿਲਣ ਕਾਰਨ ਇੱਕ ਮਰੀਜ਼ ਦੀ ਮੌਤ ਹੋਣ ਦੀ ਸੂਚਨਾ ਹੈ।
ਜਾਣਕਾਰੀ ਅਨੁਸਾਰ ਪੀਜੀਆਈ ਦੀ ਐਮਰਜੈਂਸੀ ਵਿੱਚ ਦਾਖ਼ਲ ਮਰੀਜ਼ ਦੇ ਨਾਲ ਗਈ ਇੱਕ ਔਰਤ ਨੇ ਰੈਜ਼ੀਡੈਂਟ ਡਾਕਟਰ ਦੀ ਕੁੱਟਮਾਰ ਕੀਤੀ। ਘਟਨਾ ਸੋਮਵਾਰ ਰਾਤ 8 ਵਜੇ ਦੀ ਹੈ। ਇਸ ਘਟਨਾ ਤੋਂ ਬਾਅਦ ਡਾਕਟਰਾਂ ਨੇ ਐਮਰਜੈਂਸੀ 'ਚ ਕੰਮ ਕਰਨਾ ਬੰਦ ਕਰ ਦਿੱਤਾ ਹੈ। ਐਮਰਜੈਂਸੀ ਵਿੱਚ ਨਵੇਂ ਮਰੀਜ਼ ਦਾਖਲ ਨਹੀਂ ਕੀਤੇ ਜਾ ਰਹੇ ਹਨ। ਸਾਰੇ ਰੈਜ਼ੀਡੈਂਟ ਡਾਕਟਰ ਇੱਕ ਥਾਂ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਡਾਕਟਰਾਂ ਦੀ ਮੰਗ ਹੈ ਕਿ ਜਦੋਂ ਤੱਕ ਡਾਕਟਰ ਨਾਲ ਕੁੱਟਮਾਰ ਕਰਨ ਵਾਲੀ ਔਰਤ ਖਿਲਾਫ ਪੁਲਸ ਸ਼ਿਕਾਇਤ ਦਰਜ ਨਹੀਂ ਕਰਵਾਈ ਜਾਂਦੀ, ਉਦੋਂ ਤੱਕ ਉਹ ਕੰਮ 'ਤੇ ਨਹੀਂ ਪਰਤਣਗੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ