ਪੜਚੋਲ ਕਰੋ

Police Raid : 2 ਜਿਲ੍ਹਿਆਂ 'ਚ ਪੰਜਾਬ ਪੁਲਿਸ ਦੇ ਰੇਡ, ਢਾਈ ਲੱਖ ਡਰੱਗ ਮਨੀ ਕਾਬੂ, ਹੋਰ ਦੇਖੋ ਕਿੰਨਾ ਨਸ਼ਾਂ ਕੀਤਾ ਜ਼ਬਤ

Police teams recovered drug money - ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਪੰਜਵੇਂ ਦਿਨ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਰੋਪੜ ਰੇਂਜ ਦੇ ਦੋ ਜਿਲ੍ਹਿਆਂ ਐਸਏਐਸ ਨਗਰ ਮੁਹਾਲੀ ਅਤੇ ਫ਼ਤਿਹਗੜ੍ਹ

Punjab Police raid :  ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚੱਲਦਿਆਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਅੱਜ ਸਕੂਲੀ ਬੱਚਿਆਂ ਨੂੰ ਨਸ਼ਿਆਂ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ।

ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਪੰਜਵੇਂ ਦਿਨ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਰੋਪੜ ਰੇਂਜ ਦੇ ਦੋ ਜਿਲ੍ਹਿਆਂ ਐਸਏਐਸ ਨਗਰ ਮੁਹਾਲੀ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ ਇਹ ਮੁਹਿੰਮ ਚਲਾਈ ਗਈ। ਇਹ ਮੁਹਿੰਮ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੀ ਸਮੁੱਚੀ ਨਿਗਰਾਨੀ ਹੇਠ ਚਲਾਈ ਗਈ ਅਤੇ ਐਸਐਸਪੀ ਸੰਦੀਪ ਗਰਗ (ਐਸ.ਏ.ਐਸ. ਨਗਰ) ਅਤੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ (ਫ਼ਤਿਹਗੜ੍ਹ ਸਾਹਿਬ) ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਸੁਚੱਜੇ ਢੰਗ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ।

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਫ਼ਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਇਸ ਵਿਲੱਖਣ ਮੁਹਿੰਮ ਨੂੰ ਸ਼ੁਰੂ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੁਹਿੰਮ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਵਿੱਚ ਸਹਾਈ ਹੋਵੇਗੀ ਜਿਸ ਨਾਲ ਉਹਨਾਂ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇਗਾ। ਸਕੂਲੀ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਲੜਾਈ ਲਈ ਜਾਗਰੂਕ ਕਰਨ ਦਾ ਵਿਚਾਰ ਐਸਐਸਪੀ ਫਤਹਿਗੜ੍ਹ ਸਾਹਿਬ ਡਾ. ਰਵਜੋਤ ਕੌਰ ਗਰੇਵਾਲ ਦਾ ਸੀ।

ਉਨ੍ਹਾਂ ਕਿਹਾ ਕਿ ਪੁਲਿਸ ਨੂੰ ਲਗਾਤਾਰ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ ਕਿਉਂਕਿ ਐਸ.ਏ.ਐਸ.ਨਗਰ ਜ਼ਿਲ੍ਹੇ ਦੇ 14 ਪਿੰਡਾਂ ਨੇ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਅਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਮਤੇ ਪਾਸ ਕੀਤੇ ਹਨ। ਇਸ ਤੋਂ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਘੱਟੋ-ਘੱਟ 67 ਪਿੰਡਾਂ ਅਤੇ 20 ਵਾਰਡਾਂ ਨੇ ਵੀ ਅਜਿਹੇ ਮਤੇ ਪਾਸ ਕੀਤੇ ਸਨ, ਜਦਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਸ਼ਿਆ ਲਈ ਬਦਨਾਮ ਦੋ ਇਲਾਕਿਆਂ ਪਿੰਡ ਮਿੱਡਾ ਅਤੇ ਮਲੋਟ ਦੇ ਮੁਹੱਲਾ ਛੱਜੂਘਰ ਦੇ ਵਾਸੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਅਹਿਦ ਲਿਆ ਸੀ।

ਅੱਜ ਦੀ ਕਾਰਵਾਈ ਦੇ ਨਤੀਜਿਆਂ ਬਾਰੇ ਦੱਸਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ 13 ਐਫਆਈਆਰਜ਼ ਦਰਜ ਕਰਕੇ 12 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 2.5 ਲੱਖ ਰੁਪਏ ਦੀ ਡਰੱਗ ਮਨੀ, 40 ਗ੍ਰਾਮ ਹੈਰੋਇਨ, 12 ਕਿਲੋ ਗਾਂਜਾ, 2 ਕਿਲੋ ਸੁਲਫਾ ਅਤੇ 1 ਕਿਲੋ ਭੁੱਕੀ ਵੀ ਬਰਾਮਦ ਕੀਤੀ ਹੈ। ਇਹ ਮੁਹਿੰਮ ਸਪੈਸ਼ਲ ਟਾਸਕ ਫੋਰਸ ਦੇ ਸਹਿਯੋਗ ਨਾਲ ਚਲਾਈ ਗਈ।

ਇਸ ਦੌਰਾਨ ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਦੇ ਨਾਲ ਫਤਹਿਗੜ੍ਹ ਸਾਹਿਬ ਦੇ ਸਰਕਾਰੀ ਮਿਡਲ ਸਕੂਲ ਮਹੱਦੀਆਂ ਤੋਂ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਮੁਹਿੰਮ ਦੀ ਸ਼ੁਰੂਆਤ ਕੀਤੀ।
ਡਾ. ਰਵਜੋਤ ਨੇ ਕਿਹਾ ਕਿ ਜਦੋਂ ਸਕੂਲੀ ਬੱਚਿਆਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕੀਤਾ ਜਾਂਦਾ ਹੈ ਤਾਂ ਉਹ ਨਸ਼ਿਆਂ ਵਿਰੁੱਧ ਲੜਾਈ ਵਿੱਚ ਇੱਕ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਬੱਚੇ ਨਾ ਸਿਰਫ ਖਤਰਨਾਕ ਨਸ਼ੀਲੇ ਪਦਾਰਥ ਦੀ ਵਰਤੋਂ ਨੂੰ ਨਾਂਹ ਕਹਿਣਾ ਸਿੱਖਦੇ ਹਨ, ਸਗੋਂ ਜੇਕਰ ਉਹਨਾਂ ਨੂੰ ਆਪਣੇ ਆਲੇ ਦੁਆਲੇ ਅਜਿਹੀ ਕਿਸੀ ਘਟਨਾ ਬਾਰੇ ਪਤਾ ਲਗਦਾ ਹੈ ਤਾਂ ਉਹਨਾਂ ਨੂੰ ਆਪਣੇ ਅਧਿਆਪਕਾਂ ਅਤੇ ਕਾਉਂਸਲਿੰਗ ਗਰੁੱਪਾਂ ਨਾਲ ਇਸ ਬਾਰੇ ਜਾਣਕਾਰੀ ਦੇਣ ਲਈ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Advertisement
ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ
ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ
ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ
Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ
Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
Embed widget