ਪੜਚੋਲ ਕਰੋ

Punjab News: ਪੰਜਾਬ ਯੂਨੀਵਰਸਿਟੀ 'ਚ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੰਡਣਗੇ ਡਿਗਰੀਆਂ, ਸੁਰੱਖਿਆ ਦੇ ਸਖਤ ਪ੍ਰਬੰਧ

ਪੰਜਾਬ ਯੂਨੀਵਰਸਿਟੀ ਦੀ ਅੱਜ 12 ਮਾਰਚ ਨੂੰ ਹੋਣ ਵਾਲੀ 72ਵੀਂ ਕਾਨਵੋਕੇਸ਼ਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਾਰਤ ਦੇ ਰਾਸ਼ਟਰਪਤੀ  ਦ੍ਰੋਪਦੀ ਮੁਰਮੂ ਇਸ ਵੱਕਾਰੀ ਸਮਾਗਮ ਦੀ ਪ੍ਰਧਾਨਗੀ ਕਰਨਗੇ

President Droupadi Murmu: ਪੰਜਾਬ ਯੂਨੀਵਰਸਿਟੀ (Panjab University Chandigarh) ਦੀ ਅੱਜ 12 ਮਾਰਚ ਨੂੰ ਹੋਣ ਵਾਲੀ 72ਵੀਂ ਕਾਨਵੋਕੇਸ਼ਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਾਰਤ ਦੇ ਰਾਸ਼ਟਰਪਤੀ  ਦ੍ਰੋਪਦੀ ਮੁਰਮੂ ਇਸ ਵੱਕਾਰੀ ਸਮਾਗਮ ਦੀ ਪ੍ਰਧਾਨਗੀ ਕਰਨਗੇ ਅਤੇ ਯੂਨੀਵਰਸਿਟੀ ਵਿੱਚ ਕਾਨਵੋਕੇਸ਼ਨ ਭਾਸ਼ਣ ਦੇਣਗੇ। ਦੱਸਣਯੋਗ ਹੈ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Droupadi Murmu) ਪੰਜਾਬ ਯੂਨੀਵਰਸਿਟੀ ਕਾਨਵੋਕੇਸ਼ਨ ਨੂੰ ਸੰਬੋਧਨ ਕਰਨ ਵਾਲੀ ਭਾਰਤ ਦੀ ਛੇਵੀਂ ਰਾਸ਼ਟਰਪਤੀ ਹੋਣਗੇ।

ਪੀਯੂ ਦਾ ਯੂਟਿਯੂਬ ਚੈਨਲ ਹੋਇਆ ਲਾਂਚ

ਅੱਜ ਕਨਵੋਕੇਸ਼ਨ ਦੀ ਰਿਹਰਸਲ ਕੀਤੀ ਗਈ ਜਿਸ ਉਪਰੰਤ ਵਾਈਸ ਚਾਂਸਲਰ ਪ੍ਰੋ. ਰੇਣੂ ਵਿੱਗ ਨੇ ਅੱਜ ਹੋਰਨਾਂ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪੀਯੂ ਦਾ ਯੂਟਿਯੂਬ ਚੈਨਲ ਵੀ ਲਾਂਚ ਕੀਤਾ।

ਪ੍ਰਸਿੱਧ ਸ਼ਖ਼ਸੀਅਤਾਂ ਨੂੰ ਵੀ ਕੀਤਾ ਜਾਏਗਾ ਸਨਮਾਨਿਤ 

ਇਸ ਤੋਂ ਇਲਾਵਾ ਕਈ ਪ੍ਰਸਿੱਧ ਸ਼ਖ਼ਸੀਅਤਾਂ ਨੂੰ ਉਨ੍ਹਾਂ ਦੇ ਆਪਣੇ ਖੇਤਰਾਂ ਵਿੱਚ ਮਹੱਤਵਪੂਰਨ ਯੋਗਦਾਨ ਲਈ ਸਨਮਾਨਿਤ ਕੀਤਾ ਜਾਵੇਗਾ। ਡਾ. ਗੁਰਤੇਜ ਸਿੰਘ ਸੰਧੂ ਨੂੰ ਵਿਗਿਆਨ ਰਤਨ, ਡਾ. ਹਰਮੋਹਿੰਦਰ ਸਿੰਘ ਬੇਦੀ ਨੂੰ ਸਾਹਿਤ ਰਤਨ, ਡਾ. ਪੁਸ਼ਿਵੰਦਰ ਜੀਤ ਸਿੰਘ ਨੂੰ ਉਦਯੋਗ ਰਤਨ, ਮਨੂ ਭਾਕਰ ਨੂੰ ਖੇਡ ਰਤਨ ਅਤੇ ਡਾ. ਜਸਪਿੰਦਰ ਨਰੂਲਾ ਨੂੰ ਕਲਾ ਰਤਨ ਪ੍ਰਦਾਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਕਨਵੋਕੇਸ਼ਨ ਸਮਾਗਮ ਦੌਰਾਨ ਪੰਜਾਬ ਯੂਨੀਵਰਸਿਟੀ ਦੇ 812 ਪੀਐੱਚਡੀ ਵਿਦਿਆਰਥੀ ਅਤੇ 70 ਤਗਮਾ ਜੇਤੂ ਵਿਦਿਆਰਥੀ ਕ੍ਰਮਵਾਰ ਆਪਣੀਆਂ ਡਿਗਰੀਆਂ ਅਤੇ ਪੁਰਸਕਾਰ ਪ੍ਰਾਪਤ ਕਰਨਗੇ। ਆਪਣੀਆਂ ਡਿਗਰੀਆਂ ਪ੍ਰਾਪਤ ਕਰਨ ਦੇ ਯੋਗ 945 ਪੀ.ਐੱਚ.ਡੀ. ਵਿਦਿਆਰਥੀਆਂ ਵਿੱਚੋਂ 812 ਨੇ ਅੱਜ ਆਪਣੀ ਹਾਜ਼ਰੀ ਦੀ ਪੁਸ਼ਟੀ ਕੀਤੀ, ਜਿਸ ਵਿੱਚ 195 ਪੁਰਸ਼ ਅਤੇ 617 ਮਹਿਲਾ ਉਮੀਦਵਾਰ ਸ਼ਾਮਲ ਹਨ। 92 ਤਗਮਾ ਜੇਤੂਆਂ ਵਿੱਚੋਂ 70 ਅੱਜ ਮੌਜੂਦ ਸਨ ਜਿਨ੍ਹਾਂ ਵਿੱਚ 8 ਪੁਰਸ਼ ਅਤੇ 62 ਮਹਿਲਾ ਵਿਦਿਆਰਥੀ ਸ਼ਾਮਲ ਸਨ।

ਇਨ੍ਹਾਂ ਵਿਦਿਆਰਥੀਆਂ ਨੂੰ ਦਿੱਤਾ ਜਾਏਗਾ ਇਨਾਮ

ਅਕਾਦਮਿਕ ਇਨਾਮ ਪ੍ਰਾਪਤ ਕਰਨ ਵਾਲਿਆਂ ਵਿੱਚੋਂ, ਸੁਖਜੋਤ ਕੌਰ ਨੂੰ ਬੀਈ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ 30,000 ਰੁਪਏ ਦਾ ਅਭਿਸ਼ੇਕ ਸੇਠੀ ਮੈਮੋਰੀਅਲ ਨਕਦ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਡਾ. ਬਲਵਿੰਦਰ ਰਾਜ ਅਤੇ ਡਾ. ਮੁਨੀਸ਼ ਕੁਮਾਰ ਨੂੰ ਸ਼ਿਵ ਨਾਥ ਰਾਏ ਕੋਹਲੀ ਮੈਮੋਰੀਅਲ ਮਿਡ-ਕੈਰੀਅਰ ਬੈਸਟ ਸਾਇੰਟਿਸਟ ਅਵਾਰਡ-2023 ਮਿਲੇਗਾ, ਜਿਸ ਵਿੱਚ 50,000 ਰੁਪਏ ਦਾ ਨਕਦ ਇਨਾਮ ਹੈ। ਕਾਨਵੋਕੇਸ਼ਨ ਦੇ ਹਿੱਸੇ ਵਜੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ 12 ਮਾਰਚ ਨੂੰ ਯੂਨੀਵਰਸਿਟੀ ਕੈਂਪਸ ਦੇ ਸਾਰੇ ਅਧਿਆਪਨ ਅਤੇ ਗੈਰ-ਅਧਿਆਪਨ ਵਿਭਾਗਾਂ ਅਤੇ ਦਫਤਰਾਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget