Chandigarh News: ਸਭ ਤੋਂ ਸੁਰੱਖਿਅਤ ਸ਼ਹਿਰ ਮੰਨੇ ਜਾਂਦੇ ਚੰਡੀਗੜ੍ਹ ਵਿੱਚ ਵੀ ਖਾਲਿਸਤਾਨੀਆਂ ਨੇ ਦਸਤਕ ਦਿੱਤੀ ਹੈ। ਪਿਛਲੇ ਦਿਨਾਂ ਤੋਂ ਚੰਡੀਗੜ੍ਹ ਵਿੱਚ ਖਾਲਿਸਤਾਨ ਦੇ ਹੱਕ ਵਿੱਚ ਨਾਅਰੇ ਲਿਖੇ ਜਾ ਰਹੇ ਹਨ। ਹੈਰਾਨੀ ਦੀ ਗੱਲ ਹੈ ਕਿ ਜੀ-20 ਸੰਮੇਲਨ ਕਰਕੇ ਸ਼ਹਿਰ ਵਿੱਚ ਪੁਲਿਸ ਹਾਈ ਅਲਰਟ 'ਤੇ ਹੈ ਪਰ ਇਸ ਦੇ ਬਾਵਜੂਦ ਖਾਲਿਸਤਾਨ ਪੱਖੀ ਕਾਫੀ ਐਕਟਿਵ ਨਜ਼ਰ ਆ ਰਹੇ ਹਨ। 



ਹਾਸਲ ਜਾਣਕਾਰੀ ਰਾਜਧਾਨੀ ਚੰਡੀਗੜ੍ਹ ਵਿੱਚ ਮੰਗਲਵਾਰ ਦੂਜੇ ਦਿਨ ਕਿਸੇ ਵੱਲੋਂ ਖਾਲਿਸਤਾਨ ਦੇ ਹੱਕ ਵਿੱਚ ਨਾਅਰੇ ਲਿਖੇ ਗਏ। ਸ਼ਹਿਰ ’ਚ ਸੈਕਟਰ-9 ਦੀ ਕੰਧ ’ਤੇ ਕਿਸੇ ਨੇ ਕਾਲੇ ਰੰਗ ਦੇ ਮਾਰਕਰ ਨਾਲ ‘2030 ਤੱਕ ਖਾਲਿਸਤਾਨ ਬਣਾਓ’ ਲਿਖ ਦਿੱਤਾ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਲਿਖਤ ਨੂੰ ਮਿਟਾ ਦਿੱਤਾ ਹੈ, ਪਰ ਅਜੇ ਤਕ ਲਿਖਣ ਵਾਲੇ ਬਾਰੇ ਪਤਾ ਨਹੀਂ ਲੱਗ ਸਕਿਆ। ਦੂਜੇ ਪਾਸੇ, ਚੰਡੀਗੜ੍ਹ ਪੁਲਿਸ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ।


ਦੱਸਣਯੋਗ ਹੈ ਕਿ ਲੰਘੇ ਦਿਨ ਵੀ ਸੈਕਟਰ-33/45 ਵਾਲੀ ਸੜਕ ’ਤੇ ਕਿਸੇ ਨੇ ‘ਫਰੀ ਅੰਮ੍ਰਿਤਪਾਲ’ ਲਿਖ ਦਿੱਤਾ ਸੀ। ਉਹ ਜਾਣਕਾਰੀ ਚੰਡੀਗੜ੍ਹ ਯੁਵਾ ਦਲ ਦੇ ਆਗੂ ਨੇ ਪੁਲਿਸ ਨੂੰ ਦਿੱਤੀ ਸੀ। ਉਸ ਸਮੇਂ ਵੀ ਪੁਲਿਸ ਦਾ ਕਹਿਣਾ ਸੀ ਕਿ ਸ਼ਹਿਰ ਵਿੱਚ ਅਜਿਹਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।


ਦੱਸ ਦਈਏ ਕਿ ਚੰਡੀਗੜ੍ਹ ਵਿੱਚ ਜੀ-20 ਦੀ ਮੀਟਿੰਗ ਤੋਂ ਪਹਿਲਾਂ ਪੁਲੀਸ ਵੱਲੋਂ ਸੁਰੱਖਿਆ ਪ੍ਰਬੰਧ ਚੌਕਸ ਕੀਤੇ ਗਏ ਹਨ। ਉਸ ਦੇ ਬਾਵਜੂਦ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਇਹੋ ਜਿਹੇ ਨਾਅਰਿਆਂ ਨੇ ਪੁਲਿਸ ਨੂੰ ਹੱਥਾ ਪੈਰਾਂ ਦੀ ਪਾ ਦਿੱਤੀ ਹੈ। ਪੁਲਿਸ ਵੱਲੋਂ ਸ਼ਹਿਰ ਵਿੱਚ ਖਾਲਿਸਤਾਨ ਪੱਖੀਆਂ ਤੋਂ ਪੜਤਾਲ ਕੀਤੀ ਜਾ ਰਹੀ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ