Mohali News : ਖਰੜ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 7.29 ਕਰੋੜ ਰੁਪਏ ਦਾ ਪ੍ਰੋਜੈਕਟ ਕੀਤਾ ਗਿਆ ਹੈ ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਖਰੜ ਕਸਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗਣ ਕਾਰਨ ਪੀਣ ਵਾਲੇ ਪਾਣੀ ਦੀ ਕਮੀ ਦਰਪੇਸ਼ ਹੈ ਅਤੇ ਇਸ ਨੂੰ ਦੂਰ ਕਰਨ ਲਈ ਕਜੌਲੀ ਵਾਟਰ ਵਰਕਸ ਤੋਂ ਸਰਫੇਸ ਵਾਟਰ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੈਸੇ ਨਹੀਂ ਚੋਰ ਵੀ ਸੁਆਦ ਭਾਲਦੇ ! ਮੀਟ ਦੀ ਦੁਕਾਨ ਚੋਂ ਮੁਰਗਾ ਤੇ ਮੀਟ ਚੋਰੀ, ਪੁਲਿਸ ਜਾਂਚ 'ਚ ਜੁਟੀ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਫੇਜ਼-1 ਵਿੱਚ ਪਿੰਡ ਜੰਡਪੁਰ ਦੇ ਨੇੜੇ ਗਮਾਡਾ ਵੱਲੋਂ ਬਣਾਏ ਜਾ ਰਹੇ ਮੌਜੂਦਾ ਵਾਟਰ ਟਰੀਟਮੈਂਟ ਪਲਾਂਟ ਤੋਂ 5 ਐਮ.ਜੀ.ਡੀ. ਟਰੀਟਡ ਸਤਹੀ ਪਾਣੀ ਜੰਡਪੁਰ, ਹਲਾਲਪੁਰ ਅਤੇ ਝੁੰਗੀਆਂ ਰੋਡ ਦੇ ਨਾਲ ਲੱਗਦੇ ਖੇਤਰ ਨੂੰ ਸਪਲਾਈ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਦੁਖਦਾਈ ਖਬਰ! ਟਰੱਕ ਹੇਠ ਆਉਣ ਕਾਰਨ ਸੱਤ ਸ਼ਰਧਾਲੂਆਂ ਦੀ ਮੌਤ
ਸ੍ਰੀਮਤੀ ਆਸ਼ਿਕਾ ਜੈਨ ਨੇ ਅੱਗੇ ਦੱਸਿਆ ਕਿ 7.29 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ ਇਸ ਪ੍ਰੋਜੈਕਟ ਲਈ ਫੰਡ ਨਗਰ ਕੌਂਸਲ ਖਰੜ ਵੱਲੋਂ ਮੁਹੱਈਆ ਕਰਵਾਏ ਜਾਣਗੇ। ਇਸ ਪ੍ਰੋਜੈਕਟ ਵਿੱਚ ਪੀ.ਆਰ.-7 ਸੜਕ ਦੇ ਨਾਲ ਝੁੰਗੀਆਂ ਰੋਡ ਤੱਕ 600/400 ਮਿਲੀਮੀਟਰ ਦੀ ਟਰਾਂਸਮਿਸ਼ਨ ਲਾਈਨ ਵਿਛਾਉਣਾ ਅਤੇ ਮੌਜੂਦਾ ਡਿਸਟਰੀਬਿਊਸ਼ਨ ਨੈੱਟਵਰਕ ਨਾਲ ਜੋੜਨਾ ਸ਼ਾਮਲ ਹੈ।
ਦੱਸ ਦਈਏ ਕਿ ਖਰੜ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 7.29 ਕਰੋੜ ਰੁਪਏ ਦਾ ਪ੍ਰੋਜੈਕਟ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦਿੱਤੀ। ਇਸ ਪ੍ਰੋਜੈਕਟ ਦੇ ਫੇਜ਼-1 ਵਿੱਚ ਪਿੰਡ ਜੰਡਪੁਰ ਦੇ ਨੇੜੇ ਗਮਾਡਾ ਵੱਲੋਂ ਬਣਾਏ ਜਾ ਰਹੇ ਮੌਜੂਦਾ ਵਾਟਰ ਟਰੀਟਮੈਂਟ ਪਲਾਂਟ ਤੋਂ 5 ਐਮ.ਜੀ.ਡੀ. ਟਰੀਟਡ ਸਤਹੀ ਪਾਣੀ ਜੰਡਪੁਰ, ਹਲਾਲਪੁਰ ਅਤੇ ਝੁੰਗੀਆਂ ਰੋਡ ਦੇ ਨਾਲ ਲੱਗਦੇ ਖੇਤਰ ਨੂੰ ਸਪਲਾਈ ਕੀਤਾ ਜਾਵੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।