ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
Punjab and Chandigarh Weather Update: ਪੰਜਾਬ-ਚੰਡੀਗੜ੍ਹ 'ਚ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਨੇ ਨਵਾਂ ਅਲਰਟ ਜਾਰੀ ਕੀਤਾ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ 19 ਦਸੰਬਰ ਤੱਕ ਅਲਰਟ ਹੈ।
Punjab and Chandigarh Weather Update: ਪੰਜਾਬ-ਚੰਡੀਗੜ੍ਹ 'ਚ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਨੇ ਨਵਾਂ ਅਲਰਟ ਜਾਰੀ ਕੀਤਾ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ 19 ਦਸੰਬਰ ਤੱਕ ਅਲਰਟ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਪਾਕਿਸਤਾਨ ਨਾਲ ਲੱਗਦੇ ਜੰਮੂ-ਕਸ਼ਮੀਰ ਦੇ ਨੇੜੇ ਦਬਾਅ ਖੇਤਰ ਦਾ ਬਣਨਾ ਅਤੇ ਨਵੀਂ ਵੈਸਟਰਨ ਡਿਸਟਰਬੈਂਸ ਦਾ ਐਕਟਿਵ ਹੋਣਾ ਹੈ। ਇਸ ਦੇ ਨਾਲ ਹੀ ਪੰਜਾਬ ਦਾ ਆਦਮਪੁਰ ਇਕ ਵਾਰ ਫਿਰ ਮੈਦਾਨੀ ਇਲਾਕਿਆਂ ਦਾ ਸਭ ਤੋਂ ਠੰਡਾ ਸ਼ਹਿਰ ਰਿਹਾ ਹੈ।
ਇੱਥੇ ਘੱਟੋ-ਘੱਟ ਤਾਪਮਾਨ 1.3 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ 'ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ 'ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।
15 ਜ਼ਿਲ੍ਹਿਆਂ ਵਿੱਚ ਤਾਪਮਾਨ 5 ਡਿਗਰੀ ਤੋਂ ਹੇਠਾਂ
ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ 15 ਜ਼ਿਲ੍ਹੇ ਅਜਿਹੇ ਹਨ ਜਿੱਥੇ ਤਾਪਮਾਨ 5 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ। ਪੰਜਾਬ ਦਾ ਘੱਟੋ-ਘੱਟ ਤਾਪਮਾਨ 4.9 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਆਦਮਪੁਰ ਸਭ ਤੋਂ ਠੰਢਾ ਸ਼ਹਿਰ ਸੀ। ਜਿੱਥੇ ਤਾਪਮਾਨ 1.3 ਡਿਗਰੀ ਦਰਜ ਕੀਤਾ ਗਿਆ। ਫਰੀਦਕੋਟ ਦਾ ਤਾਪਮਾਨ ਵੀ ਇਸ ਦੇ ਨੇੜੇ ਹੀ ਦਰਜ ਕੀਤਾ ਗਿਆ। ਗੁਰਦਾਸਪੁਰ 'ਚ 2 ਡਿਗਰੀ, ਫਾਜ਼ਿਲਕਾ 'ਚ 2.6, ਰੋਪੜ 'ਚ 2.1, ਗੁਰਦਾਸਪੁਰ 'ਚ 3.5 ਅਤੇ ਅੰਮ੍ਰਿਤਸਰ 'ਚ 3.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਮੌਸਮ ਰਹੇਗਾ ਖੁਸ਼ਕ
ਵੈਸਟਰਨ ਡਿਸਟਰਬੈਂਸ ਐਕਟਿਵ ਅਤੇ ਦਬਾਅ ਵਾਲੇ ਖੇਤਰ ਦਾ ਅਸਰ ਪੰਜਾਬ-ਚੰਡੀਗੜ੍ਹ ਵਿੱਚ ਘੱਟ ਦਿਖਾਈ ਦੇਵੇਗਾ। ਇੱਥੇ ਅਜੇ ਵੀ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਗਿਆਨ ਕੇਂਦਰ ਨੇ 19 ਦਸੰਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਚੰਡੀਗੜ੍ਹ ਸਣੇ ਪੰਜਾਬ ਦੇ ਸ਼ਹਿਰਾਂ ਦਾ ਮੌਸਮ
ਚੰਡੀਗੜ੍ਹ- ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 5 ਤੋਂ 20 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ- ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 4 ਤੋਂ 20 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ- ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 7 ਤੋਂ 21 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਅੰਮ੍ਰਿਤਸਰ- ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 4 ਤੋਂ 20 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਪਟਿਆਲਾ- ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 4 ਤੋਂ 21 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਮੋਹਾਲੀ- ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 6 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।