Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਅਤੇ ਪਹਾੜਾਂ ਵਿੱਚ ਹੋਈ ਬਰਫ਼ਬਾਰੀ ਨੇ ਸੂਬੇ ਦੇ ਮੌਸਮ ਨੂੰ ਬਦਲ ਦਿੱਤਾ ਹੈ। ਸਵੇਰ ਅਤੇ ਸ਼ਾਮ ਨੂੰ ਠੰਢ ਵੱਧ ਗਈ ਹੈ, ਜਿਸ ਕਰਕੇ ਲੋਕਾਂ ਨੂੰ ਇੱਕ ਵਾਰ ਫਿਰ ਆਪਣੇ ਗਰਮ ਕੱਪੜੇ ਕੱਢਣੇ ਪੈ ਰਹੇ ਹਨ।

Continues below advertisement

ਸੂਬੇ ਦਾ ਤਾਪਮਾਨ 24 ਘੰਟਿਆਂ ਵਿੱਚ 2.7 ਡਿਗਰੀ ਘੱਟ ਗਿਆ ਹੈ, ਜੋ ਆਮ ਨਾਲੋਂ 6.1 ਡਿਗਰੀ ਘੱਟ ਹੈ। ਅੱਜ ਮੀਂਹ, ਬਿਜਲੀ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਜਾਵੇਗੀ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ 20.8 ਡਿਗਰੀ ਦਰਜ ਕੀਤਾ ਗਿਆ। ਦੋ ਸਾਲ ਬਾਅਦ ਮਾਰਚ ਵਿੱਚ ਇੰਨੀ ਠੰਢ ਹੋਈ ਹੈ। ਤਾਪਮਾਨ ਆਮ ਨਾਲੋਂ 7 ਪੁਆਇੰਟ ਹੇਠਾਂ ਪਹੁੰਚ ਗਿਆ ਹੈ।

Continues below advertisement

ਪੂਰੇ ਸੂਬੇ ਦਾ ਮੌਸਮ ਬਦਲੇਗਾ

ਮੌਸਮ ਵਿਭਾਗ ਦੇ ਅਨੁਸਾਰ ਪੂਰੇ ਪੰਜਾਬ ਵਿੱਚ ਮੌਸਮ ਖ਼ਰਾਬ ਰਹਿਣ ਦੀ ਉਮੀਦ ਹੈ। ਹਾਲਾਂਕਿ ਇਸ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮਲੇਰਕੋਟਲਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਰੂਪਨਗਰ, ਮੋਹਾਲੀ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਮੋਗਾ, ਬਰਨਾਲਾ, ਬਠਿੰਡਾ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਗੜ੍ਹੇ ਪੈਣ ਦੀ ਸੰਭਾਵਨਾ ਹੈ।

ਜਦਕਿ ਲੁਧਿਆਣਾ, ਫਤਿਹਗੜ੍ਹ ਸਾਹਿਬ, ਸੰਗਰੂਰ, ਪਟਿਆਲਾ, ਮਾਨਸਾ, ਰੂਪਨਗਰ, ਮੋਹਾਲੀ 'ਚ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦੇ ਅਨੁਸਾਰ, ਅਸਮਾਨ ਵਿੱਚ ਇੱਕ ਚੱਕਰਵਾਤੀ ਚੱਕਰ ਬਣ ਰਿਹਾ ਹੈ। ਇੱਕ ਪੱਛਮੀ ਰਾਜਸਥਾਨ ਦੇ ਉੱਪਰ ਹੈ ਅਤੇ ਦੂਜਾ ਹਰਿਆਣਾ ਦੇ ਆਲੇ-ਦੁਆਲੇ ਹੈ। ਇਸ ਤੋਂ ਇਲਾਵਾ, ਇੱਕ ਪੱਛਮੀ ਗੜਬੜੀ ਪ੍ਰਣਾਲੀ ਪਾਕਿਸਤਾਨ ਵੱਲ ਸਰਗਰਮ ਹੈ, ਜਿਸ ਕਾਰਨ ਮੌਸਮ ਵਿੱਚ ਬਦਲਾਅ ਅਤੇ ਮੀਂਹ ਅਤੇ ਗਰਜ ਆ ਰਹੀ ਹੈ। 22 ਮਾਰਚ ਤੋਂ ਇੱਕ ਨਵਾਂ ਹਲਕਾ ਸਿਸਟਮ ਵੀ ਆਵੇਗਾ, ਜੋ ਉੱਤਰ-ਪੱਛਮੀ ਭਾਰਤ ਵਿੱਚ ਮੌਸਮ ਨੂੰ ਦੁਬਾਰਾ ਬਦਲ ਸਕਦਾ ਹੈ।

ਇੰਨੀ ਤਰੀਕ ਤੱਕ ਪਵੇਗਾ ਮੀਂਹ

ਮੌਸਮ ਵਿਭਾਗ ਦੇ ਡਾਇਰੈਕਟਰ ਦਾ ਕਹਿਣਾ ਹੈ ਕਿ ਅੱਜ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। 22 ਅਤੇ 25 ਤਰੀਕ ਨੂੰ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, 21, 23 ਅਤੇ 24 ਤਰੀਕ ਨੂੰ ਮੌਸਮ ਖੁਸ਼ਕ ਰਹੇਗਾ। ਤਾਪਮਾਨ ਦੇ ਸੰਬੰਧ ਵਿੱਚ ਅਗਲੇ 48 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਤੋਂ ਬਾਅਦ 3 ਤੋਂ 4 ਡਿਗਰੀ ਦਾ ਵਾਧਾ ਹੋਵੇਗਾ।