Chandigarh news: Sandeep Dayam ਦੇ ਖ਼ਿਲਾਫ਼ ਆਈ ਪੰਜਾਬ ਭਾਜਪਾ ! ਕਰਵਾਈ ਸ਼ਿਕਾਇਤ ਦਰਜ, ਕਿਹਾ- ਅਸੀਂ ਪਹਿਲਾਂ ਸਿੱਖ ਹਾਂ
Chandigarh news: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਫਦ ਵਲੋਂ ਗੁਰਦੁਆਰਿਆਂ ਅਤੇ ਮਸਜਿਦਾਂ ਵਿਰੁੱਧ ਨਫ਼ਰਤ ਭਰੀਆਂ ਟਿੱਪਣੀਆਂ ਲਈ ਸੰਦੀਪ ਦਾਇਮਾ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਗਈ।
Chandigarh news: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਫਦ ਵਲੋਂ ਗੁਰਦੁਆਰਿਆਂ ਅਤੇ ਮਸਜਿਦਾਂ ਵਿਰੁੱਧ ਨਫ਼ਰਤ ਭਰੀਆਂ ਟਿੱਪਣੀਆਂ ਲਈ ਸੰਦੀਪ ਦਾਇਮਾ ਤੇ ਜ਼ਲਦੀ ਤੋਂ ਜ਼ਲਦੀ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਚੰਡੀਗੜ੍ਹ ਵਿਖੇ ਸੈਕਟਰ 39 ਵਿੱਚ ਸ਼ਿਕਾਇਤ ਦਰਜ਼ ਕਰਵਾਈ ਗਈ।
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਫਦ ਵਲੋਂ ਗੁਰਦੁਆਰਿਆਂ ਅਤੇ ਮਸਜਿਦਾਂ ਵਿਰੁੱਧ ਨਫ਼ਰਤ ਭਰੀਆਂ ਟਿੱਪਣੀਆਂ ਲਈ ਸੰਦੀਪ ਦਾਇਮਾ ਤੇ ਜ਼ਲਦੀ ਤੋਂ ਜ਼ਲਦੀ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਚੰਡੀਗੜ੍ਹ ਵਿਖੇ ਸੈਕਟਰ 39 ਵਿੱਚ ਸ਼ਿਕਾਇਤ ਦਰਜ਼ ਕਰਵਾਈ ਗਈ।
— BJP PUNJAB (@BJP4Punjab) November 5, 2023
ਇਸ ਮੌਕੇ ਪੰਜਾਬ ਭਾਜਪਾ ਮਹਿਲਾ ਮੋਰਚੇ ਦੀ ਪ੍ਰਧਾਨ @jaiinder_kaur , ਓਬੀਸੀ ਮੋਰਚੇ ਦੇ ਪ੍ਰਧਾਨ… pic.twitter.com/aQnmBMrX0X
ਇਸ ਦੇ ਨਾਲ ਹੀ ਉਨ੍ਹਾਂ ਦੇ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਇਸ ਮੌਕੇ ਪੰਜਾਬ ਭਾਜਪਾ ਮਹਿਲਾ ਮੋਰਚੇ ਦੀ ਪ੍ਰਧਾਨ ਜੈਇੰਦਰ ਕੌਰ, ਓਬੀਸੀ ਮੋਰਚੇ ਦੇ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ, ਸੂਬੇ ਦੇ ਸਕੱਤਰ ਕੰਵਰਵੀਰ ਸਿੰਘ ਟੌਹੜਾ, ਪ੍ਰਿਤਪਾਲ ਸਿੰਘ ਬਲੀਏਵਾਲ, ਹਰਨੀਤ ਸਿੰਘ ਓਬਰਾਏ (ਸੂਬਾ ਕੋ-ਕਨਵੀਨਰ ਭਾਜਪਾ ਲੀਗਲ ਸੈੱਲ ਪੰਜਾਬ) ਮੋਜ਼ੂਦ ਸਨ।
ਇਹ ਵੀ ਪੜ੍ਹੋ: Air Pollution: ਦਿੱਲੀ 'ਚ 400 ਤੱਕ ਪਹੁੰਚਿਆ ਪ੍ਰਦੂਸ਼ਣ... ਜਾਣੋ 100 ਤੋਂ ਪਾਰ ਹੁੰਦੇ ਹੀ ਕਿਹੜੀਆਂ ਲੱਗ ਜਾਂਦੀਆਂ ਨੇ ਬੀਮਾਰੀਆਂ
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਭਾਜਪਾ ਆਗੂ ਸੰਦੀਪ ਦਾਯਮਾ ਨੇ ਗੁਰਦੁਆਰੇ ਨੂੰ ਲੈ ਕੇ ਵਿਵਾਦਿਤ ਟਿੱਪਣੀ ਕੀਤੀ ਸੀ ਜਿਸ ਤੋਂ ਬਾਅਦ ਤੋਂ ਹੀ ਪੂਰੇ ਸਿੱਖ ਭਾਈਚਾਰੇ ਵਿੱਚ ਰੋਸ ਦੀ ਲਹਿਰ ਹੈ। ਇਸ ਦੇ ਨਾਲ ਹੀ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਸਿਆਸੀ ਆਗੂਆਂ ਨੇ ਸੰਦੀਪ ਦਾਯਮਾ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਸੰਦੀਪ ਦਾਯਮਾ ਨੇ ਆਪਣੇ ਵਲੋਂ ਦਿੱਤੇ ਗਏ ਵਿਵਾਦਿਤ ਬਿਆਨ ਨੂੰ ਲੈ ਕੇ ਵੀਡੀਓ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਤੋਂ ਮੁਆਫੀ ਵੀ ਮੰਗ ਲਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।