Chandigarh news: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਫਦ ਵਲੋਂ ਗੁਰਦੁਆਰਿਆਂ ਅਤੇ ਮਸਜਿਦਾਂ ਵਿਰੁੱਧ ਨਫ਼ਰਤ ਭਰੀਆਂ ਟਿੱਪਣੀਆਂ ਲਈ ਸੰਦੀਪ ਦਾਇਮਾ ਤੇ ਜ਼ਲਦੀ ਤੋਂ ਜ਼ਲਦੀ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਚੰਡੀਗੜ੍ਹ ਵਿਖੇ ਸੈਕਟਰ 39 ਵਿੱਚ ਸ਼ਿਕਾਇਤ ਦਰਜ਼ ਕਰਵਾਈ ਗਈ।






ਇਸ ਦੇ ਨਾਲ ਹੀ ਉਨ੍ਹਾਂ ਦੇ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਇਸ ਮੌਕੇ ਪੰਜਾਬ ਭਾਜਪਾ ਮਹਿਲਾ ਮੋਰਚੇ ਦੀ ਪ੍ਰਧਾਨ ਜੈਇੰਦਰ ਕੌਰ, ਓਬੀਸੀ ਮੋਰਚੇ ਦੇ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ, ਸੂਬੇ ਦੇ ਸਕੱਤਰ ਕੰਵਰਵੀਰ ਸਿੰਘ ਟੌਹੜਾ, ਪ੍ਰਿਤਪਾਲ ਸਿੰਘ ਬਲੀਏਵਾਲ, ਹਰਨੀਤ ਸਿੰਘ ਓਬਰਾਏ (ਸੂਬਾ ਕੋ-ਕਨਵੀਨਰ ਭਾਜਪਾ ਲੀਗਲ ਸੈੱਲ ਪੰਜਾਬ) ਮੋਜ਼ੂਦ ਸਨ।


ਇਹ ਵੀ ਪੜ੍ਹੋ: Air Pollution: ਦਿੱਲੀ 'ਚ 400 ਤੱਕ ਪਹੁੰਚਿਆ ਪ੍ਰਦੂਸ਼ਣ... ਜਾਣੋ 100 ਤੋਂ ਪਾਰ ਹੁੰਦੇ ਹੀ ਕਿਹੜੀਆਂ ਲੱਗ ਜਾਂਦੀਆਂ ਨੇ ਬੀਮਾਰੀਆਂ


ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਭਾਜਪਾ ਆਗੂ ਸੰਦੀਪ ਦਾਯਮਾ ਨੇ ਗੁਰਦੁਆਰੇ ਨੂੰ ਲੈ ਕੇ ਵਿਵਾਦਿਤ ਟਿੱਪਣੀ ਕੀਤੀ ਸੀ ਜਿਸ ਤੋਂ ਬਾਅਦ ਤੋਂ ਹੀ ਪੂਰੇ ਸਿੱਖ ਭਾਈਚਾਰੇ ਵਿੱਚ ਰੋਸ ਦੀ ਲਹਿਰ ਹੈ। ਇਸ ਦੇ ਨਾਲ ਹੀ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਸਿਆਸੀ ਆਗੂਆਂ ਨੇ ਸੰਦੀਪ ਦਾਯਮਾ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਸੰਦੀਪ ਦਾਯਮਾ ਨੇ ਆਪਣੇ ਵਲੋਂ ਦਿੱਤੇ ਗਏ ਵਿਵਾਦਿਤ ਬਿਆਨ ਨੂੰ ਲੈ ਕੇ ਵੀਡੀਓ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਤੋਂ ਮੁਆਫੀ ਵੀ ਮੰਗ ਲਈ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: India-Canada Row: SFJ ਮੁਖੀ ਪੰਨੂ ਦੀ ਧਮਕੀ ਤੋਂ ਬਾਅਦ ਚੌਕਸ ਹੋਇਆ ਭਾਰਤ ! ਕੈਨੇਡਾ ਤੋਂ ਏਅਰ ਇੰਡੀਆ ਉਡਾਣਾਂ ਦੀ ਸੁਰੱਖਿਆ ਵਧਾਉਣ ਦੀ ਕਰੇਗਾ ਮੰਗ