(Source: ECI/ABP News)
ਪੰਜਾਬ ਭਾਜਪਾ ਵੱਲੋਂ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਧਾਨ ਸਭਾ ਵੱਲ ਰੋਸ ਮਾਰਚ, ਪੁਲਿਸ ਨੇ ਰਸਤੇ 'ਚ ਰੋਕੇ ਪ੍ਰਦਰਸ਼ਨਕਾਰੀ
ਪੰਜਾਬ ਵਿਧਾਨ ਸਭਾ ਦੇ ਬਾਹਰ ਅੱਜ ਜ਼ਬਰਦਸਤ ਹੰਗਾਮਾ ਦੇਖਣ ਨੂੰ ਮਿਲਿਆ। ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਭਾਜਪਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਵਿਧਾਨ ਸਭਾ ਵੱਲ ਕੂਚ ਕੀਤਾ ਜਾ ਰਿਹਾ ਹੈ।
![ਪੰਜਾਬ ਭਾਜਪਾ ਵੱਲੋਂ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਧਾਨ ਸਭਾ ਵੱਲ ਰੋਸ ਮਾਰਚ, ਪੁਲਿਸ ਨੇ ਰਸਤੇ 'ਚ ਰੋਕੇ ਪ੍ਰਦਰਸ਼ਨਕਾਰੀ Punjab BJP Protest to the Vidhan Sabha regarding law and order ion chandigarh , the police stopped the protestors ਪੰਜਾਬ ਭਾਜਪਾ ਵੱਲੋਂ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਧਾਨ ਸਭਾ ਵੱਲ ਰੋਸ ਮਾਰਚ, ਪੁਲਿਸ ਨੇ ਰਸਤੇ 'ਚ ਰੋਕੇ ਪ੍ਰਦਰਸ਼ਨਕਾਰੀ](https://feeds.abplive.com/onecms/images/uploaded-images/2023/03/09/30242624d52439fbc55d12e6f57df0601678349469808345_original.jpg?impolicy=abp_cdn&imwidth=1200&height=675)
Chandigarh News: ਪੰਜਾਬ ਵਿਧਾਨ ਸਭਾ ਦੇ ਬਾਹਰ ਅੱਜ ਜ਼ਬਰਦਸਤ ਹੰਗਾਮਾ ਦੇਖਣ ਨੂੰ ਮਿਲਿਆ। ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਭਾਜਪਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਵਿਧਾਨ ਸਭਾ ਵੱਲ ਕੂਚ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਹਜ਼ਾਰਾਂ ਵਰਕਰ ਪੁੱਜੇ ਹਨ।
ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਪੰਜਾਬ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਪੰਜਾਬ ਨੂੰ ਤੋੜਨ ਦੀ ਨਹੀਂ ਜੋੜਨ ਦੀ ਗੱਲ ਕਰੋ। ਉਨ੍ਹਾਂ ਕਿਹਾ ਕਿ ਭਾਈਚਾਰਾ ਤੋੜਨ ਵਾਲਾ ਪੰਜਾਬ ਦਾ ਵਾਰਿਸ ਨਹੀਂ ਹੋ ਸਕਦਾ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਿਨੋਂ ਦਿਨ ਕਾਨੂੰਨ ਵਿਵਸਥਾ ਖਰਾਬ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਫੇਲ੍ਹ ਹੋ ਰਹੀ ਹੈ।
ਇਹ ਵੀ ਪੜ੍ਹੋ : ਫਗਵਾੜਾ 'ਚ ਟਰਾਲੀ ਨਾਲ ਬਾਈਕ ਦੀ ਟੱਕਰ, ਨੌਜਵਾਨ ਦੀ ਮੌਤ, ਹੋਲਾ ਮੁਹੱਲਾ 'ਚ ਮੱਥਾ ਟੇਕਣ ਜਾ ਰਿਹਾ ਸੀ
ਦੱਸ ਦੇਈਏ ਕਿ ਪੰਜਾਬ ਭਾਜਪਾ ਵੱਲੋਂ ਅੱਜ ਪੰਜਾਬ ਸਰਕਾਰ ਖਿਲਾਫ ਵਿਧਾਨ ਸਭਾ ਵੱਲ ਮਾਰਚ ਕੱਢਿਆ ਗਿਆ ਹੈ। ਇਸ ਤੋਂ ਪਹਿਲਾਂ ਭਾਜਪਾ ਦੇ ਦਫਤਰ ਸੈਕਟਰ 37 ਵਿੱਚ ਇਕੱਠੇ ਹੋਏ ਵੱਡੀ ਗਿਣਤੀ ਭਾਜਪਾ ਵਰਕਰਾਂ ਵੱਲੋਂ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਚਾਲੇ ਪਾਏ ਗਏ। ਸੈਕਟਰ 37 ਵਿੱਚ ਭਾਜਪਾ ਵਰਕਰਾਂ ਨੂੰ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੂਬਾ ਆਗੂ ਸੁਭਾਸ਼ ਸ਼ਰਮਾ, ਸੁਨੀਲ ਜਾਖੜ, ਮਨਪ੍ਰੀਤ ਸਿੰਘ ਬਾਦਲ ਤੋਂ ਇਲਾਵਾ ਹੋਰ ਕਈ ਆਗੂਆਂ ਨੇ ਸੰਬੋਧਨ ਕੀਤਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)