Breaking News Live Updates 28 March, 2023: ਜਥੇਦਾਰ ਦੇ ਅਲਟੀਮੇਟ 'ਤੇ ਭੜਕੇ CM ਮਾਨ, ਕਿਹਾ ਤੁਸੀਂ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ...

Punjab News Live:ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਜਥੇਦਾਰ ਸ੍ਰੀ ਅਕਲ ਤਖਤ ਸਾਹਿਬ ਜੀ..ਸਭ ਨੂੰ ਪਤਾ ਹੈ ਕਿ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ..ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸਵਾਰਥ ਲਈ ਵਰਤਿਆ।

ABP Sanjha Last Updated: 28 Mar 2023 06:39 PM
Amritpal Singh Case: ਅੰਮ੍ਰਿਤਪਾਲ ਸਿੰਘ ਮਾਮਲੇ 'ਚ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਦਾ ਅਲਟੀਮੇਟਮ

Amritpal Singh Case: ਅੰਮ੍ਰਿਤਪਾਲ ਸਿੰਘ ਮਾਮਲੇ 'ਚ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਦਾ ਅਲਟੀਮੇਟਮ


ਬੀਤੇ ਦਿਨੀਂ ਯਾਨੀਕਿ 27 ਮਾਰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਉਨ੍ਹਾਂ ਸਾਰੇ ਨੌਜਵਾਨਾਂ ਨੂੰ ਰਿਹਾਅ ਕਰਨ ਲਈ 24 ਘੰਟੇ ਦਾ ਅਲਟੀਮੇਟਮ ਦਿੱਤਾ ਸੀ, ਜਿਨ੍ਹਾਂ ਨੂੰ ਭਗੌੜੇ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਅਪਰਾਧਾਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਨੂੰ ਪੁਲਿਸ ਕਾਰਵਾਈ ਦੌਰਾਨ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਉਨ੍ਹਾਂ ਨੇ ਪੁਲਿਸ ਦੀ ਕਾਰਵਾਈ ਦੌਰਾਨ ਕੁਝ ਲੋਕਾਂ 'ਤੇ ਰਾਸ਼ਟਰੀ ਸੁਰੱਖਿਆ ਐਕਟ (ਰਸੂਕਾ) ਨੂੰ ਲਾਗੂ ਕਰਨ ਲਈ ਸੂਬਾ ਸਰਕਾਰ ਦੀ ਆਲੋਚਨਾ ਕੀਤੀ।

ਪਿਛੋਕੜ

Punjab News Live: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰਕਾਰ ਨੂੰ ਜੋ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਗਿਆ ਸੀ ਉਸ ਉੱਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰ ਉੱਤੇ ਹੀ ਸਵਾਲ ਖੜ੍ਹੇ ਕਰ ਦਿੱਤੇ ਹਨ।


ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, 'ਜਥੇਦਾਰ ਸ੍ਰੀ ਅਕਲ ਤਖਤ ਸਾਹਿਬ ਜੀ..ਸਭ ਨੂੰ ਪਤਾ ਹੈ ਕਿ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ..ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸਵਾਰਥ ਲਈ ਵਰਤਿਆ..ਚੰਗਾ ਹੁੰਦਾ ਜੇ ਤੁਸੀਂ  ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸੀੑ ਗੁਰੂ ਗੑੰਥ ਸਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਉਣ ਲਈ..'





- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.