Chandigarh News : ਮੰਤਰੀ ਮੰਡਲ ਨੇ ਸੂਬੇ ਵਿੱਚ ਪ੍ਰਾਈਵੇਟ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਸਟੇਟ ਐਡਵੈਂਚਰ ਟੂਰਿਜ਼ਮ ਪਾਲਿਸੀ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਇਹ ਨੀਤੀ ਐਡਵੈਂਚਰ ਟੂਰਿਜ਼ਮ ਪ੍ਰੋਜੈਕਟਾਂ ਦੀ ਪ੍ਰਵਾਨਗੀ ਲਈ ਇੱਕ ਪਾਰਦਰਸ਼ੀ ਵਿਧੀ ਪ੍ਰਦਾਨ ਕਰਦੀ ਹੈ ,ਜਿਸ ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਇੱਕ ਅਧਿਕਾਰਤ ਕਮੇਟੀ ਅਤੇ ਵੱਖ-ਵੱਖ ਮਾਪਦੰਡਾਂ ਦੁਆਰਾ ਮਨਜ਼ੂਰੀ ਦਿੱਤੀ ਜਾਵੇਗੀ ਜਿਸ ਦੇ ਆਧਾਰ 'ਤੇ ਹਰੇਕ ਪ੍ਰੋਜੈਕਟ ਦਾ ਮੁਲਾਂਕਣ ਕੀਤਾ ਜਾਵੇਗਾ। ਇਸ ਨੀਤੀ ਜ਼ਰੀਏ ਸਿੰਗਲ-ਵਿੰਡੋ ਸਿਸਟਮ ਦੇ ਨਾਲ-ਨਾਲ ਵੱਖ-ਵੱਖ ਪੱਧਰਾਂ 'ਤੇ ਅੰਤਰ-ਵਿਭਾਗੀ ਤਾਲਮੇਲ ਨੂੰ ਸੁਖਾਲਾ ਬਣਾਇਆ ਗਿਆ ਹੈ।
ਇਸ ਪਾਲਿਸੀ ਅਨੁਸਾਰ ਸ਼ੁਰੂਆਤੀ ਪੱਧਰ ‘ਤੇ ਸੂਬੇ ਵਿੱਚ ਐਡਵੈਂਚਰ ਸਪੋਰਟਸ ਸ਼ੁਰੂ ਕਰਨ ਦੀ ਇਜਾਜ਼ਤ ਮਾਨਤਾ ਪ੍ਰਾਪਤ ਨੈਸ਼ਨਲ ਐਡਵੈਂਚਰ ਸਪੋਰਟ ਫੈਡਰੇਸ਼ਨਜ਼ ਨੂੰ ਦਿੱਤੀ ਜਾਵੇਗੀ ਕਿਉਂਕਿ ਉਹ ਸੁਰੱਖਿਆ ਸਬੰਧੀ ਮੁੱਦਿਆਂ ਨੂੰ ਬਿਹਤਰ ਢੰਗ ਨਾਲ ਨਜਿੱਠ ਸਕਦੀਆਂ ਹਨ। ਸੂਬੇ ਵਿੱਚ ਐਡਵੈਂਚਰ ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ਜਿੱਥੋਂ ਤੱਕ ਸੰਭਵ ਹੋ ਸਕੇ, ਥਾਵਾਂ ਦੋ ਸਾਲਾਂ ਦੀ ਮਿਆਦ ਲਈ ਮੁਫ਼ਤ ਦਿੱਤੀਆਂ ਜਾਣਗੀਆਂ। ਜਿਹਨਾਂ ਖੇਤਰਾਂ ਵਿੱਚ ਇਹ ਖੇਡਾਂ ਕਰਵਾਈਆਂ ਜਾਣਗੀਆਂ, ਉਹਨਾਂ ਖੇਤਰਾਂ ਵਿੱਚ ਰੋਜ਼ਗਾਰ ਪੈਦਾ ਹੋਣ ਦੇ ਨਾਲ-ਨਾਲ ਸਮੁੱਚੀ ਆਰਥਿਕ ਪ੍ਰਗਤੀ ਹੋਵੇਗੀ।
ਇਹ ਵੀ ਪੜ੍ਹੋ : ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਤਣਾਅ, ਵੱਡੀ ਗਿਣਤੀ ਪੁਲਿਸ ਤਾਇਨਾਤ
ਮੰਤਰੀ ਮੰਡਲ ਨੇ ਪੰਜਾਬ ਸਟੇਟ ਵਾਟਰ ਟੂਰਿਜ਼ਮ ਪਾਲਿਸੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਤਹਿਤ ਸੂਬੇ ਵਿੱਚ ਜਲਘਰਾਂ ਨੇੜੇ ਨਿੱਜੀ ਨਿਵੇਸ਼ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਹ ਪਾਲਿਸੀ ਵਾਟਰ ਟੂਰਿਜ਼ਮ ਪ੍ਰੋਜੈਕਟਾਂ ਦੀ ਪ੍ਰਵਾਨਗੀ ਲਈ ਇੱਕ ਪਾਰਦਰਸ਼ੀ ਵਿਧੀ ਪ੍ਰਦਾਨ ਕਰਦੀ ਹੈ। ਜਲ ਸਰੋਤਾਂ ਦੀ ਘਾਟ ਅਤੇ ਇਸ ਪਾਲਿਸੀ ਤੋਂ ਆਰਥਿਕ ਤੌਰ ਉਤੇ ਵੱਡੀ ਸਮਰੱਥਾ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ, ਜਲ ਸੈਰ-ਸਪਾਟਾ ਪ੍ਰੋਜੈਕਟਾਂ ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਇੱਕ ਅਧਿਕਾਰਤ ਕਮੇਟੀ ਦੁਆਰਾ ਹੀ ਮਨਜ਼ੂਰੀ ਦੇਣ ਦੀ ਤਜਵੀਜ਼ ਹੈ। ਇਹ ਪਾਲਿਸੀ ਲੰਬੇ ਸਮੇਂ ਤੱਕ ਆਰਥਿਕ ਲਾਭ ਪ੍ਰਦਾਨ ਕਰੇਗੀ ਅਤੇ ਪ੍ਰੋਜੈਕਟਾਂ ਦੀ ਚੋਣ ਭਵਿੱਖੀ ਵਿਕਾਸ ਦੀਆਂ ਸੰਭਾਵਨਾ 'ਤੇ ਨਿਰਭਰ ਕਰੇਗੀ ਜਿਸ ਸਦਕਾ ਸੂਬੇ ਨੂੰ ਇੱਕ ਪ੍ਰਸਿੱਧ ਅਤੇ "ਸਮਾਰਟ" ਸੈਰ-ਸਪਾਟਾ ਸਥਾਨ ਵਜੋਂ ਵਿਕਸਿਤ ਕੀਤਾ ਜਾ ਸਕੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।