Punjab cabinet ਦੀ ਅੱਜ ਮੀਟਿੰਗ, ਮਾਨ ਸਰਕਾਰ ਦੇ ਇੱਕ ਐਲਾਨ ਨਾਲ 800 ਕਰੋੜ ਆਵੇਗਾ ਖਜ਼ਾਨੇ 'ਚ
Punjab cabinet meeting today : ਮੰਤਰੀ ਮੰਡਲ ਦੀ ਮੀਟਿੰਗ 'ਚ ਟੈਕਸ ਵਸੂਲੀ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਵਨ ਟਾਈਮ ਸੈਟਲਮੈਂਟ ਸਕੀਮ ਤੇ ਘਰ-ਘਰ ਰਾਸ਼ਨ ਪਹੁੰਚਾਉਣ ਲਈ ਯੋਜਨਾਂ ਨੂੰ ਹਰੀ ਝੰਡੀ ਮਿਲ ਸਕਦੀ ਹੈ। ਸੂਤਰਾਂ ਮੁਤਾਬਕ..
Chandigarh : ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਜਿਸ ਵਿੱਚ ਕਈ ਵੱਡੇ ਫੈਸਲੇ ਲਏ ਜਾਣਗੇ। ਅੱਜ ਦੀ ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਚ ਸਵੇਰੇ 11 ਵਜੇ ਦੇ ਕਰੀਬ ਸ਼ੁਰੂ ਹੋਵੇਗੀ।
ਮੰਤਰੀ ਮੰਡਲ ਦੀ ਮੀਟਿੰਗ 'ਚ ਟੈਕਸ ਵਸੂਲੀ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਵਨ ਟਾਈਮ ਸੈਟਲਮੈਂਟ ਸਕੀਮ ਤੇ ਘਰ-ਘਰ ਰਾਸ਼ਨ ਪਹੁੰਚਾਉਣ ਲਈ ਯੋਜਨਾਂ ਨੂੰ ਹਰੀ ਝੰਡੀ ਮਿਲ ਸਕਦੀ ਹੈ। ਸੂਤਰਾਂ ਮੁਤਾਬਕ ਪੰਜਾਬ ਵਜ਼ਾਰਤ ਦੀ ਮੀਟਿੰਗ 'ਚ ਵੱਖ-ਵੱਖ ਟ੍ਰਿਬਿਊਨਲਾਂ ਤੇ ਅਦਾਲਤਾਂ ’ਚ ਪੈਂਡਿੰਗ ਟੈਕਸ ਵਸੂਲੀ ਦੇ ਮਾਮਲਿਆਂ ਦਾ ਇਕਮੁਸ਼ਤ ਨਿਪਟਾਰਾ ਕਰਨ ਲਈ ਓਟੀਐੱਸ ਸਕੀਮ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ।
ਜਾਣਕਾਰੀ ਅਨੁਸਾਰ ਵੱਖ-ਵੱਖ ਟ੍ਰਿਬਿਊਨਲਾਂ ਤੇ ਅਦਾਲਤਾਂ 'ਚ ਲੰਬੇ ਸਮੇਂ ਤੋਂ ਵੈਟ ਨਾਲ ਸਬੰਧਤ ਕਰੀਬ 53 ਹਜ਼ਾਰ ਮਾਮਲੇ ਪੈਂਡਿੰਗ ਹਨ। ਜੀਐੱਸਟੀ ਲਾਗੂ ਹੋਣ ਨਾਲ ਵੈਟ ਸਮੇਤ ਕਈ ਐਕਟਾਂ ਦੀ ਅਹਿਮੀਅਤ ਨਹੀਂ ਰਹੀ ਪਰ ਵਪਾਰੀਆਂ ਤੇ ਸਰਕਾਰ ਦੌਰਾਨ ਟੈਕਸ ਵਸੂਲੀ ਨੂੰ ਲੈ ਕੇ ਰੇੜਕਾ ਬਣਿਆ ਹੋਇਆ ਹੈ।
ਜੇਕਰ ਮੰਤਰੀ ਮੰਡਲ ਓਟੀਐਂਸ ਸਕੀਮ ਨੂੰ ਹਰੀ ਝੰਡੀ ਦੇ ਦਿੰਦਾ ਹੈ ਤਾਂ 37 ਹਜ਼ਾਰ ਦੇ ਕਰੀਬ ਵਪਾਰੀਆਂ ਨੂੰ ਲਾਭ ਮਿਲੇਗਾ। ਸਰਕਾਰ ਨੂੰ ਉਮੀਦ ਹੈ ਕਿ ਇਸ ਨਾਲ ਸਰਕਾਰੀ ਖ਼ਜ਼ਾਨੇ 'ਚ 800 ਕਰੋੜ ਰੁਪਏ ਦਾ ਮਾਲੀਆ ਆ ਸਕਦਾ ਹੈ।
ਇਸੇ ਤਰ੍ਹਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਆਟਾ ਦਾਲ ਸਕੀਮ ਤਹਿਤ ਖਪਤਕਾਰਾਂ ਦਿੱਤਾ ਜਾਂਦਾ ਰਾਸ਼ਨ ਘਰੋ-ਘਰੀ ਵੰਡਣ ਲਈ ਵੀ ਮੀਟਿੰਗ 'ਚ ਏਜੰਡਾ ਲਿਆਂਦਾ ਜਾ ਸਕਦਾ ਹੈ। ਹਾਲਾਂਕਿ ਇਸ ਸਬੰਧੀ ਪੰਜਾਬ ਸਰਕਾਰ ਪਹਿਲਾਂ ਵੀ ਨੀਤੀ ਲਿਆਈ ਸੀ ਪਰ ਡੀਪੂ ਹੋਲਡਰਾਂ ਨੇ ਇਸ ਫ਼ੈਸਲੇ ਨੂੰ ਹਾਈ ਕੋਰਟ 'ਚ ਚੁਣੌਤੀ ਦੇ ਦਿੱਤੀ ਸੀ।
ਹਾਈ ਕੋਰਟ ਦੇ ਫ਼ੈਸਲੇ ਬਾਅਦ ਸਰਕਾਰ ਨੂੰ ਪੈਰ ਪਿੱਛੇ ਖਿੱਚਣੇ ਪੈ ਗਏ ਸਨ। ਹੁਣ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਇਸ ਸਕੀਮ 'ਚ ਸੋਧ ਕੀਤੀ ਹੈ। ਇਸ ਸਕੀਮ 'ਚ ਹੁਣ ਡੀਪੂ ਹੋਲਡਰਾਂ ਨੂੰ ਵੀ ਭਾਈਵਾਲ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial