ਪੰਜਾਬ ਸਰਕਾਰ ਨੇ ਕੈਬਨਿਟ ਦੀ ਅਗਲੀ ਮੀਟਿੰਗ ਭਲਕੇ 10 ਅਪ੍ਰੈਲ ਨੂੰ ਕਰਨ ਦਾ ਫੈਸਲਾ ਕੀਤਾ ਹੈ ਪਰ ਮੀਟਿੰਗ ਦਾ ਏਜੰਡਾ ਫਿਲਹਾਲ ਜਨਤਕ ਨਹੀਂ ਕੀਤਾ ਗਿਆ ਹੈ। ਇਹ ਮੀਟਿੰਗ ਸਵੇਰੇ 10 ਵਜੇ ਪੰਜਾਬ ਸਿਵਲ ਸਕੱਤਰੇਤ ਵਿੱਚ ਸ਼ੁਰੂ ਹੋਵੇਗੀ।
ਇਸ ਕੈਬਨਿਟ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ
ਜਲੰਧਰ ਉਪ ਚੋਣ ਤੋਂ ਪਹਿਲਾਂ ਬੁਲਾਈ ਗਈ ਇਸ ਕੈਬਨਿਟ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਜਿਸ ਕਰਕੇ ਹਰ ਕਿਸੇ ਦੀਆਂ ਨਜ਼ਰਾਂ ਹੁਣ ਕੱਲ੍ਹ ਹੋਣ ਜਾ ਰਹੀ ਇਸ ਕੈਬਨਿਟ ਮੀਟਿੰਗ ਉੱਤੇ ਹੋਣਗੀਆਂ।
ਪੰਜਾਬ ਵਜ਼ਾਰਤ ਦੀ ਬੈਠਕ 'ਚ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
ਜਲੰਧਰ ਲੋਕ ਸਭਾ ਉਪ ਚੋਣ ਤੋਂ ਪਹਿਲਾਂ 'ਆਪ' ਕੈਬਨਿਟ ਮੀਟਿੰਗ 'ਚ ਪੰਜਾਬ ਨਾਲ ਸਬੰਧਤ ਕੁਝ ਅਹਿਮ ਫੈਸਲਿਆਂ 'ਤੇ ਮੋਹਰ ਲਗਾ ਸਕਦੀ ਹੈ। 'ਆਪ' ਨੇ ਬੇਮੌਸਮੀ ਬਰਸਾਤ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਵਿਸਾਖੀ ਤੋਂ ਪਹਿਲਾਂ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਕੁਝ ਹੋਰ ਸਕੀਮਾਂ ਵੀ ਹਨ, ਜਿਨ੍ਹਾਂ ਨੂੰ ਫਿਲਹਾਲ ਲਾਗੂ ਨਹੀਂ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਮਾਨ ਸਰਕਾਰ ਜਲੰਧਰ ਉਪ ਚੋਣ ਕਰਵਾਉਣ ਲਈ ਕੋਈ ਵੀ ਫੈਸਲਾ ਲਾਗੂ ਕਰ ਸਕਦੀ ਹੈ।
ਬੀਤੇ ਦਿਨੀਂ ਹੀ ਭਗਵੰਤ ਮਾਨ ਨੇ ਇੱਕ ਵੱਡਾ ਫੈਸਲਾ ਲਿਆ ਸੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਫੈਸਲਾ ਲਿਆ ਗਿਆ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਟਾਈਮਿੰਗ ਵਿੱਚ ਵੱਡਾ ਬਦਲਾਅ ਕੀਤਾ ਹੈ। ਹੁਣ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਸਵੇਰੇ 7.30 ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਹ ਫੈਸਲਾ 2 ਮਈ ਤੋਂ ਲਾਗੂ ਹੋਵੇਗਾ, ਜੋਕਿ 15 ਜੁਲਾਈ ਤੱਕ ਲਾਗੂ ਰਹੇਗਾ।
ਭਗੰਵਤ ਮਾਨ ਨੇ ਕਿਹਾ ਕਿ 2 ਵਜੇ ਸਾਰੀ ਸਰਕਾਰੀ ਦਫ਼ਤਰ ਬੰਦ ਹੋ ਜਾਣਗੇ ਅਤੇ ਇਸ ਨਾਲ ਬਿਜਲੀ ਦੀ ਵੀ ਬਚਤ ਹੋਵੇਗੀ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਇਹ ਫਾਰਮੂਲਾ ਅਪਨਾਇਆ ਜਾਂਦਾ ਹੈ ਦੇਸ਼ 'ਚ ਪਹਿਲੀ ਵਾਰ ਇਹ ਫਾਰਮੂਲਾ ਲਾਗੂ ਹੋਵੇਗਾ।
ਹੋਰ ਪੜ੍ਹੋ : Sidhu Moosewala: ਸੀਐਮ ਭਗਵੰਤ ਮਾਨ ਨੇ ਚੁਟਕਲੇ ਸੁਣਾ ਸੱਤਾ ਹਾਸਲ ਕੀਤੀ, ਹੁਣ ਲੋਕ ਜਲੰਧਰ ਚੋਣ 'ਚ ਦੇਣ ਜਵਾਬ: ਬਲਕੌਰ ਸਿੰਘ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।