ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Chandigarh News : ਕੈਬਨਿਟ ਮੰਤਰੀ ਹਰਪਾਲ ਚੀਮਾ ਨੂੰ ਚੰਡੀਗੜ੍ਹ ਪੁਲਿਸ ਨੇ ਲਿਆ ਹਿਰਾਸਤ ‘ਚ , ਜਾਣੋਂ ਪੂਰਾ ਮਾਮਲਾ
ਚੰਡੀਗੜ੍ਹ ਪੁਲਿਸ ਵੱਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਹ ਸਾਰੇ ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੀ ਸੀਬੀਆਈ ਵਲੋਂ ਕੀਤੀ ਗਈ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ ਸਨ।
![Chandigarh News : ਕੈਬਨਿਟ ਮੰਤਰੀ ਹਰਪਾਲ ਚੀਮਾ ਨੂੰ ਚੰਡੀਗੜ੍ਹ ਪੁਲਿਸ ਨੇ ਲਿਆ ਹਿਰਾਸਤ ‘ਚ , ਜਾਣੋਂ ਪੂਰਾ ਮਾਮਲਾ Punjab Cabinet Minister Harpal Cheema Police custody by the Chandigarh Police Chandigarh News : ਕੈਬਨਿਟ ਮੰਤਰੀ ਹਰਪਾਲ ਚੀਮਾ ਨੂੰ ਚੰਡੀਗੜ੍ਹ ਪੁਲਿਸ ਨੇ ਲਿਆ ਹਿਰਾਸਤ ‘ਚ , ਜਾਣੋਂ ਪੂਰਾ ਮਾਮਲਾ](https://feeds.abplive.com/onecms/images/uploaded-images/2023/02/27/c55109136572ba827105dc26f68eccdf1677506930255345_original.jpg?impolicy=abp_cdn&imwidth=1200&height=675)
Harpal Singh Cheema
Chandigarh News : ਚੰਡੀਗੜ੍ਹ ਪੁਲਿਸ ਵੱਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਅੱਜ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੀ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਰਵਨੀਤ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਕਿਹਾ ਜੇ ਅੰਮ੍ਰਿਤਪਾਲ ਦੇ ਖ਼ਿਲਾਫ਼ ਬੋਲਿਆ ਤਾਂ ਹੋਵੇਗਾ ਦਾਦੇ ਵਾਲੇ ਹਾਲ
ਦੱਸਿਆ ਜਾ ਰਿਹਾ ਹੈ ਕਿ ਆਪ ਵੱਲੋਂ ਅੱਜ ਚੰਡੀਗੜ੍ਹ ਵਿਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਆਪ ਆਗੂਆਂ ਦੇ ਨਾਲ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੌਜੂਦ ਸਨ, ਜਿਨ੍ਹਾਂ ਨੂੰ ਪ੍ਰਦਰਸ਼ਨ ਕਰਨ ਵੇਲੇ ਚੰਡੀਗੜ੍ਹ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ। ਹਾਲਾਂਕਿ ਕੁਝ ਸਮੇਂ ਬਾਅਦ ਉਹਨਾਂ ਨੂੰ ਪੁਲਿਸ ਵੱਲੋਂ ਛੱਡ ਦਿੱਤਾ ਗਿਆ।
ਇਹ ਵੀ ਪੜ੍ਹੋ : ਜੇਲ੍ਹ ਵਾਰਡਨ 'ਤੇ ਤਿੰਨ ਕੈਦੀਆਂ ਨੇ ਕੀਤਾ ਹਮਲਾ, ਐਚਆਈਵੀ ਪੌਜੇਟਿਵ ਨੇ ਚਮਚੇ ਨਾਲ ਆਪਣੇ ਆਪ ਨੂੰ ਕੱਟ ਲਾ ਵਾਰਡਨ ਨੂੰ ਜ਼ਖ਼ਮੀ ਕਰਨ ਦੀ ਕੀਤੀ ਕੋਸ਼ਿਸ਼
ਦੱਸ ਦੇਈਏ ਕਿ ਬੀਤੀ ਰਾਤ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਕਰੀਬ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੇਂਦਰੀ ਜਾਂਚ ਬਿਊਰੋ (CBI) ਨੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰ ਲਿਆ ਸੀ। ਦਿੱਲੀ ਦੇ ਉਪ ਮੁੱਖ ਮੰਤਰੀ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਟਵੀਟ ਕੀਤਾ, 'ਇਹ ਲੋਕਤੰਤਰ ਲਈ ਕਾਲਾ ਦਿਨ ਹੈ'। ਇਸ ਦੇ ਨਾਲ ਹੀ 'ਆਪ' ਸੰਸਦ ਸੰਜੇ ਸਿੰਘ ਨੇ ਟਵੀਟ ਕਰਕੇ ਕਿਹਾ, 'ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਤਾਨਾਸ਼ਾਹੀ ਦਾ ਸਿਖਰ ਹੈ। ਮੋਦੀ ਜੀ, ਤੁਸੀਂ ਇੱਕ ਚੰਗੇ ਵਿਅਕਤੀ ਅਤੇ ਵਧੀਆ ਸਿੱਖਿਆ ਮੰਤਰੀ ਨੂੰ ਗ੍ਰਿਫਤਾਰ ਕਰਕੇ ਚੰਗਾ ਨਹੀਂ ਕੀਤਾ, ਰੱਬ ਵੀ ਤੁਹਾਨੂੰ ਮੁਆਫ ਨਹੀਂ ਕਰੇਗਾ। ਇੱਕ ਦਿਨ ਤੁਹਾਡੀ ਤਾਨਾਸ਼ਾਹੀ ਦਾ ਅੰਤ ਜ਼ਰੂਰ ਹੋਵੇਗਾ ਮੋਦੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)