Punjab Cabinet meeting today: ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਜਿਸ ਵਿੱਚ ਮੰਨਿਆ ਜਾ ਰਿਹਾ ਹੈ ਕਿ ਬਜਟ ਸੈਸ਼ਨ ਦਾ ਐਲਾਨ ਹੋ ਸਕਦਾ ਹੈ। ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਕਿਸਾਨ ਅੰਦੋਲਨ ਕਾਰਨ ਪੈਦਾ ਹੋਏ ਹਾਲਾਤਾਂ 'ਤੇ ਵੀ ਰਣਨੀਤੀ ਬਣਾਈ ਜਾਵੇਗੀ। ਇਸ ਦੇ ਨਾਲ ਹੀ ਇਸ ਬੈਠਕ 'ਚ ਕੁੱਝ ਅਹਿਮ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਮਿਲਣ ਦੀ ਉਮੀਦ (Some important proposals are also expected to be approved in this meeting) ਹੈ। ਕਿਉਂਕਿ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਮਾਰਚ ਮਹੀਨੇ ਵਿੱਚ ਲਾਗੂ ਹੋ ਜਾਵੇਗਾ।



ਏਜੰਡੇ ਦੀ ਕਾਪੀ ਜਾਰੀ ਨਹੀਂ ਕੀਤੀ ਗਈ


ਅਜਿਹੇ 'ਚ ਪੰਜਾਬ ਸਰਕਾਰ ਲੋਕਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰੇਗੀ। ਜਦੋਂ ਕਿ ਸਰਕਾਰ ਵੱਲੋਂ ਏਜੰਡੇ ਦੀ ਕਾਪੀ ਅਜੇ ਜਾਰੀ ਨਹੀਂ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਮਾਰਚ ਦੇ ਸ਼ੁਰੂ ਵਿੱਚ ਬਜਟ ਸੈਸ਼ਨ ਸੱਦਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।


ਸਾਲ 2024-25 ਦਾ ਪੂਰਾ ਬਜਟ ਪੇਸ਼ ਕੀਤਾ ਜਾਵੇਗਾ


ਬਜਟ ਸੈਸ਼ਨ 4 ਮਾਰਚ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਸਾਲ 2024-25 ਦਾ ਪੂਰਾ ਬਜਟ ਪੇਸ਼ ਕੀਤਾ ਜਾਵੇਗਾ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬਜਟ ਸੈਸ਼ਨ ਦਾ ਸਮਾਂ ਇੱਕ ਹਫ਼ਤੇ ਦਾ ਹੋਵੇਗਾ। ਹਾਲਾਂਕਿ ਸੈਸ਼ਨ ਨੂੰ ਲੈ ਕੇ ਅੰਤਿਮ ਮਨਜ਼ੂਰੀ ਕੈਬਨਿਟ ਮੀਟਿੰਗ 'ਚ ਹੀ ਦਿੱਤੀ ਜਾਵੇਗੀ।


ਇਸ ਦੇ ਨਾਲ ਹੀ ਇਸ ਵਾਰ ਸੀਐਮ ਭਗਵੰਤ ਮਾਨ ਅਤੇ ਰਾਜਪਾਲ ਬੀਐਲ ਪੁਰੋਹਿਤ ਵਿਚਾਲੇ ਕੋਈ ਵੱਡਾ ਵਿਵਾਦ ਨਹੀਂ ਹੈ। ਅਜਿਹੇ 'ਚ ਉਮੀਦ ਹੈ ਕਿ ਇਸ ਵਾਰ ਮੀਟਿੰਗ ਚੰਗੇ ਮਾਹੌਲ 'ਚ ਹੋਵੇਗੀ। ਇਸ ਦੌਰਾਨ ਕੁੱਝ ਵੱਡੇ ਫੈਸਲਿਆਂ ਉੱਤੇ ਮੋਹਰ ਲੱਗ ਸਕਦੀ ਹੈ।


ਹੋਰ ਪੜ੍ਹੋ : ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਅਲਰਟ, ਅਮਿਤ ਸ਼ਾਹ ਨਾਲ ਮੰਤਰੀਆਂ ਦੀ ਮੀਟਿੰਗ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।