Chandigarh News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਈਂਧਣ ਬਚਾਉਣ ਦੀ ਅਪੀਲ ਤੋਂ ਬਾਅਦ ਕਈ ਸੂਬਿਆਂ ਵਿੱਚ ਮੁਲਾਜ਼ਮਾਂ ਲਈ ਹੁਣ ਸਰਕਾਰੀ ਵਾਹਨਾਂ ਉੱਪਰ ਦਫ਼ਤਰ ਆਉਣ 'ਤੇ ਰੋਕ ਲਗਾ ਦਿੱਤੀ ਗਈ ਹੈ। ਦਰਅਸਲ, ਹੁਣ ਸਟਾਫ਼ ਸਾਈਕਲ ਰਾਹੀਂ ਜਾਂ ਪਰਿਵਾਰਕ ਮੈਂਬਰਾਂ ਨਾਲ ਦਫ਼ਤਰ ਪਹੁੰਚੇਗਾ। ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਇੱਕ ਅਹਿਮ ਫ਼ੈਸਲਾ ਲੈਂਦਿਆਂ ਇਸਦਾ ਐਲਾਨ ਕੀਤਾ ਹੈ। ਅਸਲ ਵਿੱਚ ਹੁਣ ਹਰ ਬੁੱਧਵਾਰ ਨੂੰ ਸਰਕਾਰੀ ਦਫ਼ਤਰਾਂ ਦਾ ਸਟਾਫ਼ ਇਸ ਫੈਸਲੇ ਦਾ ਪਾਲਣ ਕਰੇਗਾ। ਇਸ ਦਿਨ ਸਰਕਾਰੀ ਗੱਡੀਆਂ ਦੀ ਵਰਤੋਂ ਤੋਂ ਪਰਹੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਚਲਾਈਆਂ ਗਈਆਂ ਬੱਸਾਂ 'ਤੇ ਵੀ ਸਟਾਫ਼ ਦਫ਼ਤਰ ਪਹੁੰਚ ਸਕਦਾ ਹੈ। 

Continues below advertisement

ਸਰਕਾਰੀ ਗੱਡੀ ਵਰਤਣ ਉੱਪਰ ਬੁੱਧਵਾਰ ਨੂੰ ਰੋਕ

ਜਾਣਕਾਰੀ ਲਈ ਦੱਸ ਦੇਈਏ ਕਿ ਚੰਡੀਗੜ੍ਹ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀ ਬੱਚਤ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਸ਼ੁਰੂਆਤ ਸਰਕਾਰੀ ਦਫ਼ਤਰਾਂ ਤੋਂ ਹੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਰ ਬੁੱਧਵਾਰ ਨੂੰ ਸਰਕਾਰੀ ਸਟਾਫ਼ ਜਾਂ ਤਾਂ ਸਾਈਕਲ ਰਾਹੀਂ ਦਫ਼ਤਰ ਆਵੇਗਾ ਜਾਂ ਆਪਣੇ ਪਰਿਵਾਰ ਦੇ ਕਿਸੇ ਮੈਂਬਰ ਨਾਲ ਸਫ਼ਰ ਕਰੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਬੁੱਧਵਾਰ ਨੂੰ ਦਫ਼ਤਰਾਂ 'ਚ ਫੋਰ-ਵ੍ਹੀਲਰ ਵਾਹਨਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਰਾਜਪਾਲ ਨੇ ਕਿਹਾ ਕਿ ਚੰਡੀਗੜ੍ਹ ਦੀਆਂ ਸੜਕਾਂ ਸਾਈਕਲ ਚਲਾਉਣ ਲਈ ਬਿਹਤਰ ਹਨ ਅਤੇ ਸ਼ਹਿਰ ਦਾ ਢਾਂਚਾ ਵੀ ਇਸ ਲਈ ਉੱਚਿਤ ਹੈ।

Continues below advertisement

ਚੰਡੀਗੜ੍ਹ ਦਾ ਵਾਤਾਵਰਣ ਬਚਾਉਣਾ ਸਾਡੀ ਜ਼ਿੰਮੇਵਾਰੀ

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦਾ ਵਾਤਾਵਰਣ ਬਚਾਉਣਾ ਬਹੁਤ ਜ਼ਰੂਰੀ ਹੈ, ਇਸ ਲਈ ਈਂਧਣ ਦੀ ਖ਼ਪਤ ਘਟਾਉਣ ਵੱਲ ਛੋਟੇ ਪਰ ਪ੍ਰਭਾਵਸ਼ਾਲੀ ਕਦਮ ਚੁੱਕਣੇ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗ ਕਰਮਚਾਰੀਆਂ ਨੂੰ ਛੋਟ ਦਿੱਤੀ ਜਾ ਸਕਦੀ ਹੈ, ਪਰ ਬਾਕੀ ਕਰਮਚਾਰੀ ਆਸਾਨੀ ਨਾਲ ਸਾਈਕਲ ਦੀ ਵਰਤੋਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸ਼ੁਰੂਆਤ ਰਾਜ ਭਵਨ ਅਤੇ ਸਰਕਾਰੀ ਦਫ਼ਤਰਾਂ ਤੋਂ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਇਸ ਨੂੰ ਸਕੂਲਾਂ ਅਤੇ ਆਮ ਲੋਕਾਂ ਤੱਕ ਵੀ ਲਿਜਾਇਆ ਜਾਵੇਗਾ ਤਾਂ ਜੋ ਵਾਤਾਵਰਣ ਸੁਰੱਖਿਆ ਅਤੇ ਈਂਧਣ ਬੱਚਤ ਪ੍ਰਤੀ ਜਾਗਰੂਕਤਾ ਵੱਧ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।