Chandigarh News: ਚੰਡੀਗੜ੍ਹ ਵਾਸੀ 15 ਦਿਨਾਂ 'ਚ ਕਰ ਲੈਣ ਇਹ ਕੰਮ, ਨਹੀਂ ਤਾਂ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
Chandigarh News: ਚੰਡੀਗੜ੍ਹ ਦੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਚੰਡੀਗੜ੍ਹ ਪ੍ਰਸ਼ਾਸਨ ਨੇ ਡਰਾਈਵਰਾਂ ਨੂੰ ਆਖਰੀ ਮੌਕਾ ਅਤੇ ਚੇਤਾਵਨੀ ਦਿੱਤੀ ਹੈ। ਪ੍ਰਸ਼ਾਸਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ

Chandigarh News: ਚੰਡੀਗੜ੍ਹ ਦੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਚੰਡੀਗੜ੍ਹ ਪ੍ਰਸ਼ਾਸਨ ਨੇ ਡਰਾਈਵਰਾਂ ਨੂੰ ਆਖਰੀ ਮੌਕਾ ਅਤੇ ਚੇਤਾਵਨੀ ਦਿੱਤੀ ਹੈ। ਪ੍ਰਸ਼ਾਸਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਰੁਖ਼ ਅਪਣਾ ਰਿਹਾ ਹੈ। ਅੱਜ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਇੱਕ ਮੀਟਿੰਗ ਕੀਤੀ ਜਿਸ ਤੋਂ ਬਾਅਦ ਇੱਕ ਵੱਡਾ ਫੈਸਲਾ ਲਿਆ ਗਿਆ। ਪ੍ਰਸ਼ਾਸਨ ਨੇ ਕਿਹਾ ਹੈ ਕਿ ਜਿਨ੍ਹਾਂ ਡਰਾਈਵਰਾਂ ਦਾ ਚਲਾਨ 5 ਵਾਰ ਤੋਂ ਵੱਧ ਕੱਟਿਆ ਗਿਆ ਹੈ ਅਤੇ ਉਨ੍ਹਾਂ ਦਾ ਅਜੇ ਵੀ ਬਕਾਇਆ ਰਹਿੰਦਾ ਹੈ, ਉਨ੍ਹਾਂ ਨੂੰ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ ਕਿ ਉਹ ਆਪਣਾ ਬਕਾਇਆ ਜਲਦੀ ਅਦਾ ਕਰਨ ਨਹੀਂ ਤਾਂ ਉਨ੍ਹਾਂ ਦਾ ਡਰਾਈਵਿੰਗ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਇੰਨਾ ਹੀ ਨਹੀਂ, ਵਾਹਨ ਦਾ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰਸੀ) ਵੀ ਮੁਅੱਤਲ ਕਰ ਦਿੱਤਾ ਜਾਵੇਗਾ।
ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ ਅਥਾਰਟੀ (RLA) ਹੁਣ ਇਸ ਸਬੰਧ ਵਿੱਚ ਆਦੇਸ਼ ਜਾਰੀ ਕਰਨ ਜਾ ਰਹੀ ਹੈ। ਹੁਕਮਾਂ ਅਨੁਸਾਰ, ਪਹਿਲੇ 15 ਦਿਨਾਂ ਦਾ ਨੋਟਿਸ ਭੇਜਿਆ ਜਾਵੇਗਾ। ਜੇਕਰ ਚਲਾਨ ਨਿਰਧਾਰਤ ਸਮੇਂ ਦੇ ਅੰਦਰ ਅਦਾ ਨਹੀਂ ਕੀਤਾ ਜਾਂਦਾ ਹੈ, ਤਾਂ ਵਾਹਨ ਨੂੰ "ਨੌਟ ਟੂ ਬੀ ਟ੍ਰਾਂਜੈਕਸ਼ਨ" (NTBT) ਸੂਚੀ ਵਿੱਚ ਪਾ ਦਿੱਤਾ ਜਾਵੇਗਾ, ਜਿਸ ਕਾਰਨ ਸਬੰਧਤ ਵਾਹਨ ਨਾਲ ਸਬੰਧਤ ਕੋਈ ਵੀ ਕੰਮ ਆਰਟੀਓ ਵਿੱਚ ਨਹੀਂ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕਾਫੀ ਸਮੇਂ 2-3 ਸਾਲਾਂ ਤੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਚਲਾਨਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸ ਕਰਕੇ ਉਪਰੋਕਤ ਫੈਸਲਾ ਲਿਆ ਗਿਆ ਹੈ। ਜੇਕਰ ਅਸੀਂ ਅੰਕੜਿਆਂ ਦੀ ਗੱਲ ਕਰੀਏ ਤਾਂ 7.5 ਲੱਖ ਤੋਂ ਵੱਧ ਚਲਾਨ ਪੈਂਡਿੰਗ ਹਨ ਜਿਨ੍ਹਾਂ ਦਾ ਭੁਗਤਾਨ ਅਜੇ ਬਾਕੀ ਹੈ।
Read MOre: Ludhiana News: ਲੁਧਿਆਣਾ ਵਾਸੀਆਂ 'ਚ ਖੁਸ਼ੀ ਦੀ ਲਹਿਰ, ਜਾਣੋ ਕੌਣ ਬਣਿਆ ਮੇਅਰ ?
Read MOre: Punjab News: ਮੁਸੀਬਤ 'ਚ ਫਸਿਆ ਪੰਜਾਬ ਦਾ ਇਹ ਹਸਪਤਾਲ, ਹੁਣ ਕੀਤਾ ਇਹ ਵੱਡਾ ਕਾਰਨਾਮਾ; ਪੜ੍ਹੋ ਮਾਮਲਾ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















